ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਬਹੁਤ ਸਾਰੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦੀਆਂ ਹਨ। ਕੁਝ ਲੋਕਾਂ ਵੱਲੋਂ ਜਿਥੇ ਚੋਰੀ ਲੁੱਟ ਅਤੇ ਲੁਟ-ਖੋਹ ਦੇ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਵਿਚ ਅਜਿਹੇ ਪਰਿਵਾਰਿਕ ਵਿਵਾਦ ਵੀ ਸਾਹਮਣੇ ਆਉਂਦੇ ਹਨ ਜਿੱਥੇ ਆਪਣੇ ਵੀ ਪਰਿਵਾਰਕ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਅਤੇ ਉਨ੍ਹਾਂ ਦੋਸ਼ੀਆਂ ਵੱਲੋਂ ਅਜਿਹੇ ਨਾਟਕੀ ਢੰਗ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਤਾਂ ਜੋ ਕਿਸੇ ਨੂੰ ਇਸ ਘਟਨਾ ਦਾ ਪਤਾ ਲੱਗ ਸਕੇ।
ਹੁਣ ਮਾਂ ਅਤੇ ਪੁੱਤ ਵੱਲੋਂ ਮਿਲ ਕੇ ਪਿਓ ਨੂੰ ਇਸ ਤਰਾਂ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਸਵੇਰੇ ਥਾਣਾ ਸਦਰ ਪਟਿਆਲਾ ਦੇ ਪਿੰਡ ਤੋਂ ਇਕ ਵਿਅਕਤੀ ਦੀ ਲਾਸ਼ ਨੂੰ ਦਰਿਆ ਵਿੱਚੋਂ ਪੁਲੀਸ ਵੱਲੋਂ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਉੱਥੇ ਹੀ ਇਸ ਸਾਰੇ ਮਾਮਲੇ ਤੋਂ ਪਰਦਾ ਉਠਾਓਦੇ ਹੋਏ ਪੁਲਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਜਿੱਥੇ ਦੱਸਿਆ ਗਿਆ ਹੈ ਕਿ ਪਿੰਡ ਧਗਾਣੇ ਦੇ ਰਹਿਣ ਵਾਲੇ ਫੌਜੀ ਪ੍ਰਤਾਪ ਸਿੰਘ ਪੁੱਤਰ ਲਛਮਣ ਸਿੰਘ 50 ਸਾਲਾਂ ਦੀ ਲਾਸ਼ ਪੁਲਿਸ ਵੱਲੋਂ ਜਿਥੇ ਦਰਿਆ ਦੇ ਕੰਢੇ ਤੋਂ ਬਰਾਮਦ ਕੀਤੀ ਗਈ ਸੀ ਜਿਸ ਨੂੰ ਕੁੱਤਿਆਂ ਵੱਲੋਂ ਬੁਰੀ ਤਰਾਂ ਨੋਚਿਆ ਗਿਆ ਸੀ। ਉੱਥੇ ਹੀ ਇਸ ਸਾਰੀ ਘਟਨਾ ਦਾ ਖੁਲਾਸਾ ਹੋਣ ਤੋਂ ਪਤਾ ਲੱਗਾ ਹੈ ਕਿ ਇਸ ਘਟਨਾ ਨੂੰ ਅੰਜਾਮ ਕਲਯੁੱਗੀ ਪੁੱਤਰ ਅਤੇ ਮ੍ਰਿਤਕ ਦੀ ਪਤਨੀ ਵੱਲੋਂ ਦਿੱਤਾ ਗਿਆ ਸੀ।
ਪੁਲਿਸ ਵੱਲੋਂ ਸਖਤੀ ਨਾਲ ਪੁੱਛ ਪੜਤਾਲ ਕਰਨ ਤੇ ਉਨ੍ਹਾਂ ਵੱਲੋਂ ਆਪਣਾ ਗੁਨਾਹ ਕਬੂਲ ਕਰਦੇ ਹੋਏ ਦੱਸਿਆ ਗਿਆ ਹੈ ਕਿ ਮ੍ਰਿਤਕ ਵੱਲੋਂ ਅਕਸਰ ਹੀ ਘਰ ਵਿੱਚ ਸ਼ਰਾਬ ਦੇ ਨਸ਼ੇ ਵਿਚ ਕਲੇਸ਼ ਕੀਤਾ ਜਾਂਦਾ ਸੀ। ਜਿਸ ਤੋਂ ਤੰਗ ਆ ਕੇ ਮਾਂ ਅਤੇ ਪੁਤਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਦਰਿਆ ਦੇ ਕਿਨਾਰੇ ਤੇ ਦਬਾ ਦਿੱਤਾ ਗਿਆ। 8 ਅਪ੍ਰੈਲ ਨੂੰ ਕਤਲ ਕਰਕੇ ਲਾਸ਼ ਨੂੰ ਦਬਾਉਣ ਤੋਂ ਬਾਅਦ 10 ਅਪ੍ਰੈਲ ਨੂੰ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਪੁਲਿਸ ਸਟੇਸ਼ਨ ਵਿਚ ਕੀਤੀ ਗਈ ਸੀ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਸ ਘਟਨਾ ਦਾ ਖੁਲਾਸਾ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ : ਮਾਂ ਅਤੇ ਪੁਤ ਨੇ ਪਿਓ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ ਦੇਖਣ ਵਾਲਿਆਂ ਦੀ ਕੰਬੀ ਰੂਹ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ : ਮਾਂ ਅਤੇ ਪੁਤ ਨੇ ਪਿਓ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ ਦੇਖਣ ਵਾਲਿਆਂ ਦੀ ਕੰਬੀ ਰੂਹ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਜਨਮਦਿਨ ਦਾ ਕੇਕ ਕਟਦੇ ਮਚਿਆ ਹੜਕੰਪ, ਚਲੀਆਂ ਗੋਲੀਆਂ- ਲੌਕਾਂ ਨੇ ਲੁਕ ਕੇ ਬਚਾਈ ਜਾਨ
Next Postਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਆਈ ਵੱਡੀ ਖਬਰ, ਕੀਤੀ ਇਹ ਅਪੀਲ