ਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਮਾੜੀ ਖਬਰ, ਪੈ ਗਿਆ ਹੁਣ ਇਹ ਪੰਗਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਕਿਉਂਕਿ ਮਾਰਚ ਤੋਂ ਹੀ ਇਹ ਗਰਮੀ ਦਾ ਪ੍ਰਕੋਪ ਦੇਖਿਆ ਜਾ ਰਿਹਾ ਸੀ। ਸਮੇਂ ਤੋਂ ਪਹਿਲਾਂ ਸ਼ੁਰੂ ਹੋਈ ਗਰਮੀ ਨੇ ਜਿਥੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਉਥੇ ਹੀ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਬਿਜਲੀ ਦਾ ਸੰਕਟ ਪੈਦਾ ਹੋ ਗਿਆ ਸੀ ਅਤੇ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਪੰਜਾਬ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕੇਂਦਰ ਸਰਕਾਰ ਵੱਲੋਂ ਬਿਜਲੀ ਦੀ ਸਪਲਾਈ ਪੰਜਾਬ ਦੀ ਜਗ੍ਹਾ ਤੇ ਜਿੱਥੇ ਹਰਿਆਣੇ ਨੂੰ ਦੇ ਦਿੱਤੀ ਗਈ ਹੈ।

ਉੱਥੇ ਹੀ ਪੰਜਾਬ ਵਿੱਚ ਬਿਜਲੀ ਦੇ ਲੱਗਣ ਵਾਲੇ ਕੱਟਾਂ ਵਿੱਚ ਵੀ ਵਾਧਾ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੋਲੇ ਦੀ ਸਪਲਾਈ ਵਾਸਤੇ ਹੋਰ ਸੂਬਿਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਬਿਜਲੀ ਵਰਤਣ ਵਾਲਿਆਂ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਪੰਗਾ ਪੈ ਗਿਆ ਹੈ। ਇਨ੍ਹੀਂ ਦਿਨੀਂ ਜਿਥੇ ਕਣਕ ਦੀ ਫ਼ਸਲ ਦੀ ਰਾਖੀ ਵਾਸਤੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਪਾਵਰ ਪਲਾਂਟਾਂ ਦੇ ਵਿੱਚ ਵੀ ਕੋਲੇ ਦੀ ਕਮੀ ਕਾਰਨ ਇਹਨਾਂ ਬਿਜਲੀ ਕੱਟਾਂ ਵਿਚ ਵਾਧਾ ਹੋ ਗਿਆ ਹੈ।

ਹੁਣ ਸਾਹਮਣੇ ਜਾਣਕਾਰੀ ਅਨੁਸਾਰ ਜਿਥੇ ਗੋਵਿੰਦਵਾਲ ਸਾਹਿਬ ਸਥਿਤ ਪਾਵਰ ਥਰਮਲ ਪਲਾਂਟ ਦਾ ਇਕ ਯੁਨਿਟ ਅੱਜ ਤੜਕੇ ਬੰਦ ਹੋ ਗਿਆ ਹੈ ਜੋ ਪਿਛਲੇ ਦਿਨਾਂ ਤੋਂ ਚੱਲ ਰਿਹਾ ਸੀ। ਜਿੱਥੇ ਪੰਜਾਬ ਦੇ ਵਿਚ ਕੋਲੇ ਦੀ ਕਮੀ ਕਾਰਨ ਥਰਮਲ ਪਲਾਂਟਾਂ ਵਿੱਚ ਵੀ ਕੰਮ ਵਿਚ ਕਮੀ ਦੇਖੀ ਜਾ ਰਹੀ ਹੈ। ਉਥੇ ਹੀ ਪਾਵਰ ਪਲਾਂਟਾਂ ਵਿਚ ਕੋਲੇ ਦੇ ਭੰਡਾਰ ਨੂੰ ਬਚਾਉਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗੋਇੰਦਵਾਲ ਸਾਹਿਬ ਦਾ ਪਾਵਰ ਪਲਾਂਟ ਜਿਥੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਉੱਥੇ ਵੀ ਕੋਲੇ ਦੀ ਘਾਟ ਕਾਰਨ ਬੰਦ ਹੋਇਆ ਹੈ।

ਇਸੇ ਤਰਾਂ ਹੀ ਤਲਵੰਡੀ ਸਾਬੋ ਥਰਮਲ ਪਲਾਂਟ ਵਿੱਚ ਵੀ ਇਸੇ ਤਰ੍ਹਾਂ ਸਮੱਸਿਆ ਪੇਸ਼ ਆਈ ਹੈ ਜਿੱਥੇ ਕੋਲੇ ਦੀ ਕਮੀ ਕਾਰਨ ਕਈ ਦਿਨਾਂ ਤੋਂ 660 ਮੈਗਾਵਾਟ ਦਾ ਇੱਕ ਯੂਨਿਟ ਬੰਦ ਹੈ। ਇਸ ਸਮੇਂ ਪੰਜਾਬ ਦੇ ਵਿੱਚ ਦੋ ਨਿੱਜੀ ਥਰਮਲ ਪਲਾਂਟ ਅਤੇ ਤਿੰਨ ਯੂਨਿਟ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਬੰਦ ਹਨ। ਆਉਣ ਵਾਲੇ ਦਿਨਾਂ ਵਿੱਚ ਅਗਰ ਕੋਲੇ ਦੀ ਸਪਲਾਈ ਨਹੀਂ ਹੁੰਦੀ ਹੈ ਤਾਂ ਬਿਜਲੀ ਦੇ ਕੱਟਾਂ ਵਿੱਚ ਵਾਧਾ ਹੋਵੇਗਾ ਅਤੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।