ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਸਾਰੇ ਧਰਮਾਂ ਦੇ ਲੋਕ ਜਿਥੇ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬੀਤੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਕਾਂਗਰਸ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪਾਰਟੀ ਦੇ ਕਈ ਵਿਧਾਇਕਾਂ ਵੱਲੋਂ ਇਸ ਹਾਰ ਨੂੰ ਸਹਿਣ ਨਹੀਂ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਹੋਏ ਉਨ੍ਹਾਂ ਵੱਲੋਂ ਇਸ ਹਾਰ ਦਾ ਭਾਂਡਾ ਚਰਨਜੀਤ ਸਿੰਘ ਚੰਨੀ ਤੇ ਭੰਨਿਆ ਜਾ ਰਿਹਾ ਹੈ। ਜਿੱਥੇ ਉਨ੍ਹਾਂ ਨੂੰ ਇੱਕ ਦਲਿਤ ਮੁੱਖ ਮੰਤਰੀ ਦੱਸਿਆ ਜਾ ਰਿਹਾ ਹੈ ਉਥੇ ਹੀ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਇੱਕ ਇੰਟਰਵਿਊ ਦਿੰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਭ ਲੋਕਾਂ ਵੱਲੋਂ ਉਨ੍ਹਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ।
ਜਿਸਦੇ ਚਲਦੇ ਹੋਏ ਉਨ੍ਹਾਂ ਉੱਪਰ ਮਾਮਲਾ ਵੀ ਦਰਜ ਕੀਤਾ ਗਿਆ ਹੈ ਜਿਥੇ ਅਨੁਸੂਚਿਤ ਜਾਤੀ ਪ੍ਰਤੀ ਬੋਲੇ ਗਏ ਅਪਸ਼ਬਦਾਂ ਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਸ ਰੂਟ ਤੇ ਸਫ਼ਰ ਕਰਨ ਵਾਲਿਆਂ ਵਾਸਤੇ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਜਾਮ ਲਗਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਇਕ ਵਜੇ ਦੇ ਕਰੀਬ ਜਿਥੇ ਰਾਮਾ ਮੰਡੀ ਫਲਾਈਉਵਰ ਦੇ ਹੇਠਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਨੁਸੂਚਿਤ ਭਾਈਚਾਰੇ ਬਾਰੇ ਬੋਲੇ ਗਏ ਸ਼ਬਦਾਂ ਨੂੰ ਲੈ ਕੇ ਅਨੁਸੂਚਿਤ ਜਾਤੀ ਦੇ ਸਮੂਹ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਇਸ ਜਗ੍ਹਾ ਉਪਰ ਜਾਮ ਲਗਾਇਆ ਗਿਆ ਹੈ। ਇਸ ਧਰਨੇ ਦੇ ਵਿੱਚ ਜਿੱਥੇ ਮੁੱਖ ਅਗਵਾਈ ਕਰਨ ਵਾਸਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਅਮਿਤ ਕੁਮਾਰ ਜੱਸੀ ਹਾਜ਼ਰ ਸਨ। ਉਥੇ ਹੀ ਰਾਮਾਂਮੰਡੀ ਦੇ ਕਾਂਗਰਸੀ ਕੌਂਸਲਰ ਮਨਦੀਪ ਕੁਮਾਰ ਜੱਸਲ, ਸ਼ਮਸ਼ੇਰ ਸਿੰਘ ਖਹਿਰਾ ਅਤੇ ਵਿਜੇ ਕੁਮਾਰ ਸ਼ਾਮਲ ਹੋਏ।
ਜਿੱਥੇ ਇਸ ਧਰਨੇ ਦੇ ਦੌਰਾਨ ਉਨ੍ਹਾਂ ਸਭ ਵੱਲੋਂ ਜਾਖੜ ਦੇ ਖਿਲਾਫ ਐਸਸੀ-ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਧਰਨੇ ਦੇ ਚਲਦਿਆਂ ਹੋਇਆਂ ਇਸ ਰਸਤੇ ਵੱਲ ਜਾਣ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ।
Previous Postਇਥੇ ਸਕੂਲ ਵਿਚ 14 ਵਿਦਿਆਰਥੀ ਆ ਗਏ ਪੌਜੇਟਿਵ, ਮਚਿਆ ਹੜਕੰਪ- ਤਾਜਾ ਵੱਡੀ ਖਬਰ
Next Postਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਤੋਂ ਬਾਅਦ ਆਈ ਵੱਡੀ ਖਬਰ, ਭਰਾ ਨੇ ਕੀਤਾ ਇਹ ਖੁਲਾਸਾ