ਇਥੇ ਵਾਪਰਿਆ ਟਰੇਨ ਨਾਲ ਭਿਆਨਕ ਹਾਦਸਾ, ਹੋਈ ਆਪਸ ਚ ਦੋ ਟਰੇਨਾਂ ਦੀ ਟੱਕਰ- ਬਚਾਅ ਕਾਰਜ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਕਰੋਨਾ ਦੇ ਸਮੇਂ ਜਿਥੇ ਰੇਲ ਗੱਡੀਆਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ ਅਤੇ ਯਾਤਰੀਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਉਥੇ ਹੀ ਇਸ ਮੁਸ਼ਕਲ ਦੀ ਘੜੀ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਆਪਣਾ ਸਫ਼ਰ ਪੈਦਲ ਹੀ ਤੈਅ ਕਰਨਾ ਪਿਆ ਸੀ ਅਤੇ ਇਸ ਆਵਾਜਾਈ ਦੇ ਠੱਪ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਉੱਪਰ ਅਸਰ ਵੀ ਦੇਖਿਆ ਗਿਆ ਸੀ। ਜਿੱਥੇ ਰੇਲਵੇ ਅਤੇ ਬਸ ਆਵਾਜਾਈ ਨੂੰ ਬੰਦ ਕੀਤੇ ਜਾਣ ਦੇ ਨਾਲ ਲੋਕਾਂ ਵੱਲੋਂ ਬਹੁਤ ਸਾਰੇ ਕਿਲੋਮੀਟਰ ਦਾ ਸਫ਼ਰ ਪੈਦਲ ਹੀ ਤੈਅ ਕੀਤਾ ਗਿਆ ਸੀ। ਜਿੱਥੇ ਕਈ ਲੋਕਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਰਸਤੇ ਵਿੱਚ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।

ਉਤਰੀ ਰੇਲਵੇ ਦੇ ਸਫ਼ਰ ਨੂੰ ਜਿੱਥੇ ਆਨੰਦਮਈ ਅਤੇ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ ਅਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਵੀ ਮਾਣਿਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਰੇਲ ਹਾਦਸੇ ਵਾਪਰਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਥੇ ਟਰੇਨ ਨਾਲ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਬਚਾਅ ਕਾਰਜ ਜਾਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੁੰਬਈ ਦੇ ਮਾਟੁੰਗਾ ਸਟੇਸ਼ਨ ਤੋਂ ਸਾਹਮਣੇ ਆਇਆ ਹੈ।

ਜਿੱਥੇ ਬੀਤੀ ਰਾਤ ਸ਼ੁਕਰਵਾਰ ਦੀ ਰਾਤ ਨੂੰ ਦੋ ਟ੍ਰੇਨਾਂ ਦੀ ਆਪਸ ਵਿਚ ਟੱਕਰ ਹੋ ਗਈ ਹੈ। ਇਹ ਹਾਦਸਾ ਸ਼ੁੱਕਰਵਾਰ ਰਾਤ ਨੂੰ ਕਰੀਬ 10:45 ਤੇ ਵਾਪਰਿਆ ਜਦੋਂ ਸੀਐਸਐਮਟੀ ਗਦਗ ਐਕਸਪ੍ਰੈਸ ਦੇ ਇੰਜਣ ਦਾਦਰ ਪੁਡੂਚੇਰੀ ਐਕਸਪ੍ਰੈਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਇਸ ਹਾਦਸੇ ਦੇ ਕਾਰਨ ਜਿੱਥੇ ਦਾਦਰ ਪੁਡੂਚੇਰੀ ਐਕਸਪ੍ਰੈਸ ਟੱਕਰ ਵੱਜਣ ਦੇ ਕਾਰਨ ਇਸ ਦੇ ਤਿੰਨ ਡੱਬੇ ਪਟੜੀ ਤੋਂ ਹੇਠਾਂ ਉਤਰ ਗਏ। ਇਸ ਹਾਦਸੇ ਦੇ ਕਾਰਨ ਜਿੱਥੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਉਥੇ ਹੀ ਟ੍ਰੈਕ ਦੀ ਮੁਰੰਮਤ ਅਤੇ ਹੋਰ ਕਾਰਜ ਆਰੰਭ ਕੀਤੇ ਗਏ ਹਨ। ਜਿਸ ਕਾਰਨ ਟ੍ਰੇਨਾਂ ਦੇ ਰਸਤੇ ਨੂੰ ਵੀ ਬਦਲ ਦਿੱਤਾ ਗਿਆ। ਜਿੱਥੇ ਰੇਲਵੇ ਟਰੈਕ ਨੂੰ ਮੁੜ ਤੋਂ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਹੋਰ ਗੱਡੀਆਂ ਨੂੰ ਹੋਰ ਲਾਈਨ ਤੋਂ ਰਵਾਨਾ ਕੀਤਾ ਗਿਆ ਹੈ।