ਆਈ ਤਾਜ਼ਾ ਵੱਡੀ ਖਬਰ
ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ ਅਤੇ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਪੂਰੀ ਚੌਕਸੀ ਵਰਤੀ ਜਾਂਦੀ ਹੈ,ਕਰੋਨਾ ਦੌਰ ਵਿੱਚ ਵੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਮੁਸੀਬਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬੱਚਿਆ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਬੱਚਿਆਂ ਨੂੰ ਕਈ ਵਾਰ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹੋਏ ਵੀ ਦੇਖਿਆ ਜਾਂਦਾ ਹੈ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਕਈ ਵਾਰ ਖੁਸ਼ੀ ਦੇ ਮੌਕੇ ਤੇ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਖੁਸ਼ੀ ਦਾ ਮਹੌਲ ਗ਼ਮ ਵਿਚ ਤਬਦੀਲ ਹੋ ਜਾਂਦਾ ਹੈ। ਹੁਣ ਇਥੇ ਪੰਜਾਬ ਵਿੱਚ ਜ਼ੋਰਦਾਰ ਧਮਾਕਾ ਹੋਇਆ ਹੈ ਤੇ ਖੁਸ਼ੀ ਦੇ ਮੌਕੇ ਤੇ ਮਾਤਮ ਛਾ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਅਮ੍ਰਿਤਸਰ ਦੇ ਅਧੀਨ ਆਉਂਦੇ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲਾ ਕਾਜੀਆ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਵਿੱਚ ਟੂਰਨਾਮੈਂਟ ਦੇ ਮੌਕੇ ਖੁਸ਼ੀ ਦਾ ਮਾਹੌਲ ਉਸ ਸਮੇਂ ਗੰਭੀਰ ਹੋ ਗਿਆ, ਜਦੋਂ ਟੂਰਨਾਮੈਂਟ ਦੀ ਜਿੱਤ ਦੀ ਖੁਸ਼ੀ ਵਿੱਚ ਬੱਚਿਆਂ ਵੱਲੋਂ ਪਟਾਕੇ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਪਿੰਡ ਵਿੱਚ ਜਿੱਥੇ ਵਾਲੀਵਾਲ ਦਾ ਟੂਰਨਾਮੈਂਟ ਕਰਵਾਇਆ ਗਿਆ ਸੀ। ਉਸ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਬੱਚਿਆਂ ਵੱਲੋਂ ਪੋਟਾਸ਼ ਨੂੰ ਲੋਹੇ ਦੇ ਕੁੰਡੇ ਵਿਚ ਕੁੱਟ ਕੇ ਪਟਾਖੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸੇ ਦੌਰਾਨ ਹੀ ਇਕ ਜ਼ਬਰਦਸਤ ਧਮਾਕਾ ਹੋਣ ਕਾਰਨ ਕਈ ਬੱਚੇ ਬੁਰੀ ਤਰ੍ਹਾਂ ਨੁਕਸਾਨੇ ਗਏ। ਜਿੱਥੇ ਇਕ ਬੱਚੇ ਦੀ ਮੌਤ ਹੋ ਗਈ ਹੈ।
ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ 12 ਸਾਲਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 22 ਸਾਲਾ ਸੰਦੀਪ ਸਿੰਘ ਪੁੱਤਰ ਸਕੱਤਰ ਸਿੰਘ, ਜਪਮੋਹਿਤ ਸਿੰਘ 12 ਸਾਲ, ਤਰਨਦੀਪ ਸਿੰਘ 12 ਸਾਲ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਹਾਦਸੇ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।
Previous Postਇੰਡੀਆ ਚ ਫਿਰ ਵਜੀ ਖਤਰੇ ਦੀ ਘੰਟੀ, ਇਕ ਹਫਤੇ ਚ ਕਰੋਨਾ ਦੇ ਏਨੇ ਮਾਮਲੇ- ਚੋਥੀ ਲਹਿਰ ਦੀ ਵਧੀ ਚਿੰਤਾ
Next Postਚਾਵਾਂ ਨਾਲ ਕਨੇਡਾ ਪੜਾਈ ਕਰਨ ਗਈ ਪੰਜਾਬੀ ਕੁੜੀ ਨੂੰ ਘਰ ਦੇ ਅੰਦਰ ਮਿਲੀ ਮੌਤ – ਤਾਜਾ ਵੱਡੀ ਖਬਰ