ਭਗਵੰਤ ਮਾਨ ਸਰਕਾਰ ਨੇ ਕਰਤਾ ਆਪਣਾ ਇੱਕ ਹੋਰ ਵਾਅਦਾ ਕੀਤਾ ਪੂਰਾ – ਕਰੱਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਸਾਰੇ ਹੀ ਕਰਮਚਾਰੀਆਂ ਵੱਲੋਂ ਆਪਣੇ ਕੰਮ ਕੀਤੇ ਜਾਂਦੇ ਹਨ। ਉੱਥੇ ਹੀ ਸਰਕਾਰ ਵੱਲੋਂ ਵੀ ਉਨ੍ਹਾਂ ਕਰਮਚਾਰੀਆਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਬਹੁਤ ਸਾਰੀਆਂ ਰਾਹਤਾਂ ਵੀ ਦਿੱਤੀਆਂ ਜਾਂਦੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ। ਜਿੱਥੇ ਪੁਲਿਸ ਵਿਭਾਗ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਦਿਨ-ਰਾਤ ਆਪਣੀ ਡਿਊਟੀ ਨਿਭਾ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ। ਉਥੇ ਹੀ ਅਜਿਹੇ ਪੁਲਸ ਵਿਭਾਗ ਦੇ ਕਰਮਚਾਰੀ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ।

ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵੀ ਕਾਫੀ ਕਮਜ਼ੋਰ ਹੋ ਜਾਂਦੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵਾਅਦਾ ਪੂਰਾ ਕੀਤਾ ਗਿਆ ਹੈ ਜਿਸ ਬਾਰੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਪੁਲਸ ਕਰਮਚਾਰੀਆਂ ਦੇ ਪਰਵਾਰਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਜੋ ਡਿਊਟੀ ਦੇ ਦੌਰਾਨ ਸ਼ਹੀਦ ਹੋ ਜਾਂਦੇ ਹਨ।

ਉਨ੍ਹਾਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਤੋਂ ਪਹਿਲਾਂ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਵਾਅਦਾ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨਾਲ ਉਸ ਸਮੇਂ ਕੀਤਾ ਗਿਆ ਸੀ, ਜਦੋਂ ਉਹ ਚੋਣਾਂ ਤੋਂ ਪਹਿਲਾਂ ਪਠਾਨਕੋਟ ਯਾਤਰਾ ਤੇ ਆਏ ਸਨ

ਉਸ ਸਮੇਂ ਉਨਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਪੁਲਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਰਾਹਤ ਵਜੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਜਿਸ ਨਾਲ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਸਹਾਇਤਾ ਮਿਲੇਗੀ । ਉਥੇ ਹੀ ਪੰਜਾਬ ਪੁਲਿਸ ਵੱਲੋਂ ਫੰਡ ਨੂੰ 10 ਕਰੋੜ ਤੋਂ ਵਧਾਕੇ 15 ਕਰੋੜ ਰੁਪਏ ਕਰ ਦਿੱਤਾ ਗਿਆ ਹੈ।