ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ, ਇਹ ਕੰਮ ਕਰਨ ਤੇ ਦਿੱਤਾ ਜਾਵੇਗਾ 1 ਲੱਖ ਦਾ ਨਗਦ ਇਨਾਮ- ਹੋ ਗਿਆ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਸਰਕਾਰ ਵੱਲੋਂ ਜਿਥੇ ਸਰਹੱਦੀ ਖੇਤਰਾਂ ਦੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਜਾਂਦਾ ਹੈ ਤਾਂ ਜੋ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਗੈਰ-ਸਮਾਜਿਕ ਤਸਕਰਾਂ ਵੱਲੋਂ ਜਿੱਥੇ ਸਰਹੱਦੀ ਖੇਤਰਾਂ ਦੇ ਵਿਚ ਕਈ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦਾ ਪੰਜਾਬ ਦੇ ਹਾਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਉਥੇ ਹੀ ਦੇਸ਼ ਦੀਆਂ ਸਰਹੱਦਾਂ ਦੇ ਉਪਰ ਸਰਹੱਦੀ ਖੇਤਰ ਵਿਚ ਜਿਥੇ ਬੀਐਸਐਫ ਦੇ ਜਵਾਨਾਂ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਅਤੇ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਬਣਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਵੀ ਨਾਕਾਮ ਕਰ ਦਿੱਤਾ ਜਾਂਦਾ ਹੈ।

ਇਥੇ ਹੀ ਸਰਹੱਦੀ ਖੇਤਰਾਂ ਵਿੱਚ ਬਹੁਤ ਸਾਰੇ ਡਰੋਨ ਵੀ ਨਸ਼ਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦੇ ਜ਼ਰੀਏ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਸਮਗਲਿੰਗ ਕੀਤੀ ਜਾਂਦੀ ਹੈ। ਹਥਿਆਰਾਂ ਤੇ ਨਸ਼ਿਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਬੀ ਐਸ ਐਫ ਦੇ ਜਵਾਨਾਂ ਵੱਲੋਂ ਇਨ੍ਹਾਂ ਨੂੰ ਜ਼ਬਤ ਕੀਤਾ ਜਾਂਦਾ ਹੈ। ਹੁਣ ਪੰਜਾਬ ਦੇ ਲੋਕਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਲੱਖ ਦਾ ਇਨਾਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਰਹੱਦੀ ਖੇਤਰਾਂ ਦੇ ਵਿੱਚ ਬੀ ਐੱਸ ਐੱਫ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਇਨਾਮ ਦੇ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਵਾਸਤੇ ਇਸ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦੀ ਜਾਣਕਾਰੀ ਦਿੱਤੇ ਜਾਣ ਵਾਸਤੇ ਬੀਐਸਐਫ ਵੱਲੋਂ ਕੁਝ ਨੰਬਰ ਵੀ ਜਾਰੀ ਕੀਤੇ ਗਏ ਹਨ ਜਿਨ੍ਹਾਂ ਉੱਪਰ ਗੁਪਤ ਸੂਚਨਾ ਦਿੱਤੀ ਜਾ ਸਕਦੀ ਹੈ।

ਉੱਥੇ ਹੀ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਬੀ ਐਸ ਐਫ ਦੇ ਵੱਲੋਂ ਇੱਕ ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ, ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਇਹ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਪੰਜਾਬ ਅੰਦਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਾਸਤੇ ਜਾਰੀ ਕੀਤੇ ਗਏ ਇਸ ਨੰਬਰ 941780047, 0181-2233348 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਨਾਲ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।