ਆਈ ਤਾਜ਼ਾ ਵੱਡੀ ਖਬਰ
ਵਿਧਾਨਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਰਹੀ ਹੈ। ਉੱਥੇ ਹੀ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਰਵਾਇਤੀ ਪਾਰਟੀਆਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਆਪਣੇ ਕੈਬਨਿਟ ਦਾ ਗਠਨ ਕੀਤਾ ਗਿਆ। ਉਥੇ ਹੀ ਵੱਖ-ਵੱਖ ਮੰਤਰੀਆਂ ਵਿੱਚ ਵੱਖ-ਵੱਖ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ ਤਾਂ ਜੋ ਪੰਜਾਬ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ।
ਜਿੱਥੇ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਉਥੇ ਹੀ ਸਰਕਾਰ ਦੇ ਕੁਝ ਫੈਸਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸ਼ਬਦੀ ਹਮਲੇ ਵੀ ਲਗਾਤਾਰ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਕੁਰਪਸ਼ਣ ਨੂੰ ਰੋਕਣ ਵਾਸਤੇ ਐਂਟੀ ਕ੍ਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਗੈਂਗਸਟਰਾਂ ਨੂੰ ਠੱਲ ਪਾਉਣ ਵਾਸਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਹੁਕਮ ਦੇ ਦਿੱਤਾ ਗਿਆ ਹੈ ਜਿੱਥੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਹਿਲਾਂ ਜੇਲਾਂ ਦੇ ਵਿਚ ਮੋਬਾਇਲ ਫੋਨ ਰਖਣ ਉਪਰ ਰੋਕ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਉਥੇ ਹੀ ਉਨ੍ਹਾਂ ਵੱਲੋਂ ਨਜਾਇਜ਼ ਮਾਇਨਿਗ ਨੂੰ ਲੈ ਕੇ ਵੀ ਕੰਮ ਜਾਰੀ ਕੀਤੇ ਗਏ ਹਨ। ਜਿਸ ਨਾਲ ਨਾਜਾਇਜ਼ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉੱਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਰੱਸ਼ਰ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਵੱਲੋਂ ਲਾਗੂ ਕੀਤੇ ਗਏ ਫੈਸਲਿਆਂ ਦੇ ਤਹਿਤ ਹੋਣ ਮੰਤਰੀ ਹਰਜੋਤ ਬੈਂਸ ਵੱਲੋਂ ਜਿੱਥੇ ਮਾਇਨਿੰਗ ਨੂੰ ਰੋਕਣ ਵਾਸਤੇ ਮਾਇਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰੋਪੜ ਅਧੀਨ ਆਉਣ ਵਾਲੇ ਪਿੰਡ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਇਹ ਫੈਸਲਾ ਮਾਈਨਿੰਗ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਉਥੇ ਹੀ ਨਜ਼ਾਇਜ ਮਾਈਨਿੰਗ ਕਰਨ ਵਾਲੇ ਸਾਰੇ ਠੇਕੇਦਾਰਾਂ ਨੂੰ ਵੀ ਸਖਤ ਤਾੜਨਾ ਦਿੱਤੀ ਗਈ ਹੈ, ਕਿ ਉਨ੍ਹਾਂ ਵੱਲੋਂ ਵਿਭਾਗ ਨੂੰ ਸਾਰੇ ਬਕਾਏ ਤੁਰੰਤ ਜਮ੍ਹਾ ਕਰਵਾਏ ਜਾਣ।
Previous Postਵਾਪਰਿਆ ਕਹਿਰ ਵਿਆਹ ਤੋਂ ਆ ਰਹੇ ਇੱਕੋ ਪ੍ਰੀਵਾਰ ਦੇ 5 ਜੀਆਂ ਦੀ ਕਾਰ ਚ ਜਿਉਂਦੇ ਸੜ ਕੇ ਹੋਈ ਮੌਤ-ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਬੋਲੀਵੁਡ ਨੂੰ ਲੱਗਾ ਵੱਡਾ ਝਟਕਾ- ਛਾਈ ਸੋਗ ਦੀ ਲਹਿਰ