ਆਈ ਤਾਜ਼ਾ ਵੱਡੀ ਖਬਰ
ਬੇਰੁਜਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਂਦੀ ਹੈ ਅਤੇ ਕੁਝ ਨੌਜਵਾਨਾਂ ਨਾਲ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਵਿੱਚ ਆਉਣ ਤੋਂ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨਾਲ ਉਨ੍ਹਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਦੇ ਸੱਤਾ ਵਿਚ ਆਉਣ ਤੇ ਜਿੱਥੇ ਇੱਕ ਤੋਂ ਬਾਅਦ ਇੱਕ ਐਲਾਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਕੀਤੇ ਹੋਏ ਵਾਅਦੇ ਨੂੰ ਵੀ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਜਿੱਥੇ ਕਈ ਵਿਭਾਗਾਂ ਵਿਚ ਵੱਖ ਵੱਖ ਅਹੁਦਿਆਂ ਤੇ ਕੱਚੇ ਤੌਰ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਵੀ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਹੁਣ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਨੋਜਵਾਨਾ ਵਿਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਹੋਏ ਵਾਅਦੇ ਨੂੰ ਫਿਰ ਤੋਂ ਪੂਰਾ ਕਰਦੇ ਹੋਏ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ ਜਿਥੇ ਉਨ੍ਹਾਂ ਵੱਲੋਂ ਬਿਜਲੀ ਮਹਿਕਮੇ ਵਿੱਚ ਸਹਾਇਕ ਲਾਇਨਮੈਨਾਂ ਦੀਆਂ ਲੱਗਭੱਗ 1690 ਅਸਾਮੀਆਂ ਕੱਢੀਆਂ ਗਈਆਂ ਹਨ ਜਿਨ੍ਹਾਂ ਬਾਰੇ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਬਿਨਾਂ ਕਿਸੇ ਭੇਦ-ਭਾਵ ਤੋਂ ਯੋਗਤਾ ਦੇ ਆਧਾਰ ਤੇ ਇਨ੍ਹਾਂ ਨੌਕਰੀਆਂ ਦੇ ਵਿੱਚ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਉੱਥੇ ਹੀ ਚਾਹਵਾਨ ਉਮੀਦਵਾਰ ਵਿਭਾਗ ਦੀ ਵੈਬਸਾਈਟ ਤੇ ਜਾ ਕੇ ਇਹ ਨੌਕਰੀ ਹਾਸਲ ਕਰਨ ਵਾਸਤੇ 30 ਅਪ੍ਰੈਲ 2022 ਤੋਂ ਬਾਅਦ ਅਪਲਾਈ ਕਰ ਸਕਦੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਿਭਾਗ ਦੀ ਵੈਬਸਾਇਟ ਤੇ ਸਮੇਂ ਸਮੇਂ ਤੇ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ ਅਤੇ ਚੀਫ਼ ਇੰਜੀਨੀਅਰ ਅਨੁਸਾਰ ਯੋਗਤਾ ਤਨਖਾਹ ਅਤੇ ਹੋਰ ਵੇਰਵਿਆਂ ਸਬੰਧੀ ਵੀ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ।
ਸਰਕਾਰ ਵੱਲੋਂ ਕੱਢੀਆਂ ਗਈਆਂ ਇਨ੍ਹਾਂ ਪੋਸਟਾਂ ਦੇ ਉਪਰ ਚਾਹਵਾਨ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਹ ਖਬਰ ਸੁਣਦੇ ਹੀ ਬਿਜਲੀ ਮਹਿਕਮੇ ਵਿੱਚ ਨੌਕਰੀ ਕਰਨ ਦੇ ਇੱਛੁਕ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Previous Postਇਥੇ ਹੋਇਆ ਵੱਡਾ ਧਮਾਕਾ , ਲੱਗੇ ਲਾਸ਼ਾਂ ਦੇ ਢੇਰ 100 ਤੋਂ ਜਿਆਦਾ ਮੌਤਾਂ , ਬਚਾਅ ਕਾਰਜ ਜੋਰਾਂ ਤੇ ਜਾਰੀ
Next Postਪੰਜਾਬ ਚ ਵਾਪਰਿਆ ਕਹਿਰ, ਆਪਣੀ ਪੁੱਤਾਂ ਵਾਂਗ ਪਾਲੀ ਫਸਲ ਦੇ ਪੈਸੇ ਲੈਣ ਜਾ ਰਹੇ ਕਿਸਾਨ ਦੀ ਹੋਈ ਇਸ ਤਰਾਂ ਦਰਦਰਨਾਕ ਮੌਤ- ਤਾਜਾ ਵੱਡੀ ਖਬਰ