ਪੰਜਾਬ ਸਰਕਾਰ ਵਲੋਂ ਇਹਨਾਂ ਪ੍ਰਾਈਵੇਟ ਸਕੂਲਾਂ ਲਈ ਜਾਰੀ ਹੋਇਆ ਹੁਕਮ – ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿਦਿਅਕ ਅਦਾਰੇ ਕਰੋਨਾ ਦੇ ਦੌਰ ਦੌਰਾਨ ਕਾਫੀ ਲੰਮਾ ਸਮਾਂ ਬੰਦ ਰਹੇ ਸਨ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਕਰਾਈ ਗਈ ਸੀ। ਇਸ ਸਭ ਦੇ ਬਾਵਜੂਦ ਵੀ ਕੁਝ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਤੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਸਨ ਜਿਸਦੇ ਚਲਦੇ ਹੋਏ ਮਾਪੇ ਆਪਣੀਆਂ ਸ਼ਿਕਾਇਤਾਂ ਲੈ ਕੇ ਅਦਾਲਤ ਤੱਕ ਵੀ ਪਹੁੰਚ ਗਏ ਸਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਜਿਥੇ ਮਾਪਿਆਂ ਨਾਲ ਕੀਤੇ ਹੋਏ ਵਾਅਦੇ ਨੂੰ ਨਿਭਾਉਂਦੇ ਹੋਏ ਬੀਤੇ ਦਿਨੀਂ ਨਿੱਜੀ ਸਕੂਲਾਂ ਦੇ ਖਿਲਾਫ ਫੀਸਾਂ ਦੇ ਵਾਧੇ ਨੂੰ ਰੋਕਦੇ ਹੋਏ ਨਿਰਦੇਸ਼ ਜਾਰੀ ਕੀਤੇ ਸਨ।

ਹੁਣ ਪੰਜਾਬ ਸਰਕਾਰ ਵਲੋਂ ਇਹਨਾਂ ਪ੍ਰਾਈਵੇਟ ਸਕੂਲਾਂ ਲਈ ਜਾਰੀ ਹੋਇਆ ਹੁਕਮ , ਜਿਸ ਨਾਲ, ਮਾਪਿਆਂ ਚ ਖੁਸ਼ੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਨਿੱਜੀ ਸਕੂਲਾਂ ਲਈ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਉਨ੍ਹਾਂ ਦੀ ਉਲੰਘਣਾ ਹੋਣ ਤੇ ਹੁਣ ਸਿੱਖਿਆ ਮੰਤਰੀ ਵੱਲੋਂ 720 ਨਿੱਜੀ ਸਕੂਲਾਂ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਵਿਦਿਅਕ ਅਦਾਰਿਆਂ ਦੇ ਵਿੱਚ ਮਾਪਿਆਂ ਦੀ ਹੋ ਰਹੀ ਲੁੱਟ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਜਿੱਥੇ ਫੀਸਾਂ ਵਿੱਚ ਵਾਧੇ ਨੂੰ ਰੋਕ ਦਿੱਤਾ ਗਿਆ ਸੀ ਉਥੇ ਹੀ ਵਿਦਿਆਰਥੀਆਂ ਦੀਆਂ ਕਿਤਾਬਾਂ ਅਤੇ ਵਰਦੀਆਂ ਕਿਸੇ ਵੀ ਦੁਕਾਨ ਤੋਂ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉੱਥੇ ਹੀ ਹੁਣਸਿੱਖਿਆ ਮੰਤਰੀ ਮੀਤ ਹੇਅਰ ਦੇ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਲੁੱਟ ਕਰਨ ਵਾਲੇ ਕੁੱਝ ਪ੍ਰਾਈਵੇਟ ਸਕੂਲਾਂ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਮਾਪਿਆਂ ਦੀ ਹੋ ਰਹੀ ਲੁੱਟ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ਤੇ 720 ਨਿਜੀ ਸਕੂਲਾਂ ਦੇ ਖਿਲਾਫ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਇਸ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਨੇ ਟਵੀਟ ਕਰਦੇ ਹੋਏ ਦਿੱਤੀ ਹੈ ਜਿੱਥੇ ਉਨ੍ਹਾਂ ਨੇ ਲਿਖਿਆ ਕਿ, 720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ। ਜਿਸ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਹੁਣ ਸ਼ਿਕੰਜਾ ਕੱਸਿਆ ਜਾ ਰਿਹਾ ਹੈ।