ਆਈ ਤਾਜ਼ਾ ਵੱਡੀ ਖਬਰ
ਮਾਨ ਸਰਕਾਰ ਹੁਣ ਫੁੱਲ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ । ਲਗਾਤਾਰ ਐਲਾਨ ਤੇ ਐਲਾਨ ਇਸ ਸਰਕਾਰ ਦੇ ਵੱਲੋਂ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਮਾਨ ਸਰਕਾਰ ਵੱਲੋਂ ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਮਾਨ ਸਰਕਾਰ ਨੇ ਠੇਕੇ ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਸਬੰਧੀ ਇਕ ਵੱਡਾ ਐਲਾਨ ਕੀਤਾ ਹੈ । ਇਸ ਦੇ ਲਈ ਹੁਣ ਸੀਐਮ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਇੱਕ ਕਮੇਟੀ ਬਣਾਈ ਗਈ ਗਈ ਹੈ । ਇਹ ਕਮੇਟੀ ਠੇਕੇ ਤੇ ਰੱਖੇ ਕਰਮਚਾਰੀਆਂ ਦੀ ਗਿਣਤੀ ਕਰੇਗੀ ਕਿ ਕਿੰਨੇ ਮੁਲਾਜ਼ਮ ਠੇਕੇ ਤੇ ਕੰਮ ਕਰ ਰਹੇ ਹਨ ।
ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟੋਰੇਟ ਮੁਹੰਮਦ ਤਾਈਅਬ ਕਰਨਗੇ । ਇਸ ਤੋਂ ਇਲਾਵਾ ਸਰਕਾਰ ਦੇ ਵੱਲੋਂ ਹੋਰਾਂ ਅਧਿਕਾਰੀਆਂ ਨੂੰ ਵੀ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ । ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਪਹਿਲਾਂ ਹੀ ਪੱਚੀ ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਅੈਲਾਨ ਕੀਤਾ ਜਾ ਚੁੱਕਿਆ ਹੈ । ਇਸੇ ਵਿਚਕਾਰ ਹੁਣ ਮਾਨ ਸਰਕਾਰ ਦੇ ਵੱਲੋਂ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਦੇ ਲਈ ਇਕ ਕਮੇਟੀ ਬਣਾ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਠੇਕੇ ਤੇ ਰੱਖੇ ਗਏ ਕਰਮਚਾਰੀਆਂ ਦੀ ਗਿਣਤੀ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਠੇਕੇ ਤੇ ਰੱੱਖੇ ਗਏ ਮੁਲਾਜ਼ਮਾਂ ਦੀ ਪੂਰੇ ਸਾਲ ਮੁਤਾਬਕ ਡੇਟਾ ਇਕੱਠਾ ਕਰੇਗੀ ਤੇ ਨਾਲ ਹੀ iHRMS ਦੇ ਮਾਡਿਊਲ ਵਿੱਚ ਅਪਡੇਟ ਦਰਜ ਕਰਵਾਏਗੀ । ਕਮੇਟੀ ਨੂੰ ਪੰਜ ਦਿਨਾਂ ਦੇ ਵਿਚਕਾਰ ਰਿਪੋਰਟ ਪੇਸ਼ ਕਰਨ ਦੇ ਲਈ ਸਰਕਾਰ ਦੇ ਵੱਲੋਂ ਆਖ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ । ਜਿਸ ਤੋਂ ਬਾਅਦ ਸਰਕਾਰ ਨੇ ਸਰਕਾਰ ਨੇ ਠੇਕਾ ਤੇ ਆਊਟਸੋਰਸਿੰਗ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਸੇਵਾ ਕਾਰਜਕਾਲ ਇੱਕ ਸਾਲ ਵਧਾ ਦਿੱਤਾ ਹੈ। ਪਰ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਠੇਕੇ ਤੇ ਰੱਖੇ ਮੁਲਾਜ਼ਮਾਂ ਦਾ ਡੇਟਾ ਇਕੱਠਾ ਕਰਨ ਲਈ ਸਰਕਾਰ ਵੱਲੋਂ ਇਕ ਕਮੇਟੀ ਬਣਾਈ ਗਈ ਹੈ । ਜਿਸ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਆਪਣੀ ਰਿਪੋਰਟ ਪੇਸ਼ ਕਰਨੀ ਪਵੇਗੀ ।
Previous Postਕੋਰੋਨਾ ਦੇ ਵਧੇ ਖਤਰੇ ਨੂੰ ਦੇਖਦੇ ਹੋਏ PM ਮੋਦੀ 27 ਅਪ੍ਰੈਲ ਨੂੰ ਕਰਨ ਜਾ ਰਹੇ ਇਹ ਕੰਮ – ਆਈ ਵੱਡੀ ਖਬਰ
Next Postਸਵੇਰੇ ਸਵੇਰੇ ਆਇਆ ਕੁੜੀ ਦੇ ਸੋਹਰਿਆਂ ਤੋਂ ਫੋਨ ਕੇ ਧੀ ਤੁਹਾਡੀ ਹੈ ਬਿਮਾਰ , ਪਰ ਜਾ ਕੇ ਦੇਖਿਆ ਤਾਂ ਉਡੇ ਹੋਸ਼