ਆਈ ਤਾਜ਼ਾ ਵੱਡੀ ਖਬਰ
ਕੁੱਝ ਲੋਕਾਂ ਵਲੋ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਜਿੱਥੇ ਗ਼ਲਤ ਰਸਤਿਆਂ ਨੂੰ ਅਪਣਾਇਆ ਜਾਂਦਾ ਹੈ ਅਤੇ ਜਿਸ ਦਾ ਸ਼ਿਕਾਰ ਬਹੁਤ ਸਾਰੇ ਭੋਲੇ ਭਾਲੇ ਲੋਕਾਂ ਨੂੰ ਬਣਾਇਆ ਜਾਂਦਾ ਹੈ। ਪੰਜਾਬ ਵਿੱਚ ਆਏ ਦਿਨ ਹੀ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਥੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜੋ ਇਨਾਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉੱਥੇ ਹੀ ਵਿਦੇਸ਼ ਭੇਜਣ ਦੇ ਨਾਂਅ ਉੱਪਰ ਦੀ ਬਹੁਤ ਸਾਰੇ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਪੈਸਾ ਹੜੱਪ ਲਿਆ ਜਾਂਦਾ ਹੈ।
ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਪੰਜਾਬ ਦੇ ਹਾਲਾਤਾਂ ਵਿਚ ਅਸਰ ਹੋ ਰਿਹਾ ਹੈ। ਪੰਜਾਬ ਵਿੱਚ ਬੇਰੁਜ਼ਗਾਰੀ ਦੇ ਚੱਲਦਿਆਂ ਹੋਇਆਂ ਹੀ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਹੁਣ ਅਸਟ੍ਰੇਲੀਆ ਜਾਣ ਦੇ ਨਾਮ ਉਪਰ ਇੱਥੇ ਠੱਗੀ ਵਜਣ ਦੀ ਖਬਰ ਸਾਹਮਣੇ ਆਈ ਹੈ, ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਗੋਰਖਾ ਦੇ ਨਿਵਾਸੀ ਰੌਬਿਨਬੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ, ਕਿ ਉਸ ਨੂੰ ਆਸਟ੍ਰੇਲੀਆ ਭੇਜਣ ਦੇ ਨਾਮ ਉਪਰ ਇਕ ਪਤੀ ਪਤਨੀ ਵੱਲੋਂ ਉਸ ਨਾਲ ਧੋਖਾਧੜੀ ਕੀਤੀ ਗਈ ਹੈ।
ਜਿੱਥੇ ਪਤੀ ਪਤਨੀ ਨੂੰ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦਿੱਤਾ ਉਥੇ ਹੀ ਉਸ ਵਾਸਤੇ ਦੋਸ਼ੀਆਂ ਵੱਲੋਂ ਉਸ ਤੋਂ ਸਵਾ ਦੋ ਲੱਖ ਰੁਪਏ ਦੀ ਠੱਗੀ ਮਾਰ ਲਈ ਗਈ ਹੈ। ਜਿਸ ਦੀ ਸ਼ਿਕਾਇਤ ਦੇ ਅਧਾਰ ਤੇ ਪੁਲਸ ਵੱਲੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਪੁੱਤਰ ਵਿਜੇ ਕੁਮਾਰ ਅਤੇ ਉਸ ਦੀ ਪਤਨੀ ਸ਼ਬਨਮ ਪਤਨੀ ਮੁਕੇਸ਼ ਕੁਮਾਰ ਦੇ ਖਿਲਾਫ ਮੁਕਦਮਾ ਨੰਬਰ ਅਸੀ ਧਾਰਾ 420 ਆਈਪੀਸੀ 13 ਪੰਜਾਬ ਪ੍ਰਵੈਨਸ਼ਨ ਆਫ ਹਿਊਮਨ ਸਮਗਲਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈਣ ਵਾਸਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਿਕਾਇਤ ਕਰਤਾ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਪਤੀ ਪਤਨੀ ਨੇ ਉਸ ਕੋਲੋਂ ਸਵਾ 2 ਲੱਖ ਰੁਪਏ ਲੈ ਲਏ ਉਥੇ ਹੀ ਆਸਟਰੇਲੀਆ ਨਾ ਭੇਜੇ ਜਾਣ ਤੇ ਪੈਸਿਆਂ ਦੀ ਮੰਗ ਕੀਤੇ ਜਾਣ ਤੇ ਪੈਸੇ ਵਾਪਸ ਨਹੀਂ ਕੀਤੇ ਗਏ।
Previous Postਪੰਜਾਬ ਚ ਇਥੇ ਹੋਇਆ ਅਨੋਖਾ ਵਿਆਹ,ਲਾੜੀ ਲਾੜੇ ਨੂੰ ਵਿਆਹੁਣ ਆਈ- ਵਿਆਹ ਦੇ ਹੋ ਰਹੇ ਦੂਰ ਦੂਰ ਤਕ ਚਰਚੇ
Next Postਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰੇ ਪਿਆ ਮਾਤਮ, ਹੋਈ ਮੌਤ- ਛਾਇਆ ਸੋਗ