ਪੰਜਾਬ ਚ ਮੌਸਮ ਵਿਭਾਗ ਵਲੋਂ ਆਈ ਵੱਡੀ ਖਬਰ, ਅਗਲੇ 5 ਦਿਨਾਂ ਲਈ ਜਾਰੀ ਹੋਗਿਆ ਇਹ ਅਲਰਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਵਾਰ ਜਿੱਥੇ ਸਮੇਂ ਤੋਂ ਪਹਿਲਾਂ ਹੀ ਗਰਮੀ ਦਾ ਪ੍ਰਕੋਪ ਸ਼ੁਰੂ ਹੋ ਗਿਆ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਵਧਣ ਕਾਰਨ ਜਿਥੇ ਲੱਗਣ ਵਾਲੇ ਬਿਜਲੀ ਕੱਟਾਂ ਦੇ ਚਲਦਿਆਂ ਹੋਇਆਂ ਵੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਮੌਸਮ ਵਿਚ ਹੋਈ ਇਸ ਤਬਦੀਲੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਆਉਣ-ਜਾਣ ਵਿਚ ਵੀ ਬਹੁਤ ਸਾਰੀਆਂ ਮੁਸ਼ਕਲਾਂ ਹੋ ਰਹੀਆਂ ਹਨ ਜਿਥੇ ਪਾਰੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਇਸ ਗਰਮੀ ਦਾ ਅਸਰ ਵੇਖਿਆ ਜਾ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਸਮੇਂ ਸਮੇਂ ਤੇ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ।

ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਗਲੇ ਪੰਜ ਦਿਨਾਂ ਵਾਸਤੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਪੰਜਾਬ ਵਿੱਚ ਗਰਮੀ ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਪੰਜ ਦਿਨਾਂ ਦੇ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦਾ ਅਲਰਟ ਜਾਰੀ ਕਰ ਦਿਤਾ ਗਿਆ ਹੈ। ਆਉਣ ਵਾਲੇ ਇਹਨਾਂ ਦਿਨਾਂ ਦੇ ਵਿੱਚ ਜਿੱਥੇ ਤਾਪਮਾਨ ਵਿੱਚ ਵਾਧਾ ਹੋਵੇਗਾ ਉੱਥੇ ਹੀ ਹਿਮਾਚਲ ਦੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਤਾਪਮਾਨ 38 ਤੋਂ 40 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਇਸ ਤਰ੍ਹਾਂ ਰਾਜਸਥਾਨ ਦੇ ਨਾਲ ਲੱਗਣ ਵਾਲੇ ਸ਼ਹਿਰਾਂ ਅਤੇ ਖੇਤਰਾਂ ਦੇ ਵਿੱਚ ਤਾਪਮਾਨ 45 ਡਿਗਰੀ ਅਤੇ ਇਸ ਤੋਂ ਉਪਰ ਵੀ ਰਹਿ ਸਕਦਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਧੁੱਪ ਵਿੱਚ ਜਾਣ ਤੋਂ ਆਪਣਾ ਬਚਾਅ ਕਰਨ ਵਾਸਤੇ ਵੀ ਅਪੀਲ ਕੀਤੀ ਗਈ ਹੈ।

ਦਸਿਆ ਗਿਆ ਹੈ ਕਿ ਲੋਕਾਂ ਨੂੰ ਬਿਨਾਂ ਕੰਮ ਤੋਂ ਤੇਜ਼ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਹਨਾਂ ਦਿਨਾਂ ਦੇ ਵਿੱਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ। ਉਥੇ ਹੀ 29 ਅਪ੍ਰੈਲ ਨੂੰ ਧੂੜ ਭਰੀ ਹਨੇਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਚੱਲ ਸਕਦੀ ਹੈ।