ਆਈ ਤਾਜ਼ਾ ਵੱਡੀ ਖਬਰ
ਵਾਪਰ ਰਹੇ ਸੜਕ ਹਾਦਸਿਆ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਵੱਲੋਂ ਅਜਿਹੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਦੇ ਹਨ ਅਜਿਹੇ ਹਾਦਸੇ ਹੋਣ ਤੋਂ ਬਚਾਅ ਹੋ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਅਤੇ ਕਈ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਵਾਹਨ ਚਾਲਕਾਂ ਵੱਲੋਂ ਜਿੱਥੇ ਕਈ ਜਗਾ ਤੇ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਵੀ ਕੁਝ ਹਾਦਸੇ ਇਕ ਦੂਸਰੇ ਨੂੰ ਬਚਾਉਣ ਦੇ ਚੱਕਰ ਵਿੱਚ ਵੀ ਹੋ ਜਾਂਦੇ ਹਨ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਦੇ ਕੰਮ ਕਰਨ ਵਾਲੇ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਏਨੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਅਧੀਨ ਆਉਣ ਵਾਲੇ ਪਿੰਡ ਜਗਾ ਰਾਮ ਤੀਰਥ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਿਕਅਪ ਗੱਡੀ ਅਤੇ ਇੱਕ ਮੋਟਰਸਾਈਕਲ ਰੇੜੀ ਦੀ ਆਪਸ ਵਿੱਚ ਹੋਈ ਟੱਕਰ ਦੇ ਚਲਦਿਆਂ ਹੋਇਆਂ ਦੋ ਔਰਤਾਂ ਸਮੇਤ ਤਿੰਨ ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਜਦ ਕਿ ਇਸ ਹਾਦਸੇ ਵਿੱਚ ਪੰਜ ਜ਼ਖ਼ਮੀ ਮਜ਼ਦੂਰਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵੇਰ ਦੇ ਸਮੇਂ ਇੱਕ ਮੋਟਰਸਾਈਕਲ ਰੇਹੜੀ ਮਨਰੇਗਾ ਦੇ ਮਜ਼ਦੂਰਾਂ ਨੂੰ ਦਿਹਾੜੀ ਕਰਨ ਲਈ ਲੈ ਕੇ ਜਾ ਰਹੀ ਸੀ। ਉਸ ਸਮੇਂ ਸਾਹਮਣੇ ਤੋਂ ਆ ਰਹੀ ਪਿਕਅੱਪ ਗੱਡੀ ਤੋਂ ਬਚਣ ਦੇ ਚੱਕਰ ਵਿੱਚ ਮੋਟਰ ਸਾਈਕਲ ਰੇਹੜ੍ਹੀ ਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾਗ੍ਰਸਤ ਹੋ ਗਈ। ਜਿੱਥੇ ਪਿਕਅਪ ਗੱਡੀ ਦੇ ਚਾਲਕ ਅਤੇ ਪਿੰਡ ਵਾਸੀਆਂ ਵੱਲੋਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਤਲਵੰਡੀ ਸਾਬੋ ਅਤੇ ਬਠਿੰਡਾ ਦੇ ਸਰਕਾਰੀ ਹਸਪਤਾਲਾਂ ਵਿੱਚ 108 ਐਂਬੂਲੈਂਸ ਦੀ ਮਦਦ ਨਾਲ ਦਾਖਲ ਕਰਵਾਇਆ ਗਿਆ।
ਉਥੇ ਹੀ ਇਸ ਹਾਦਸੇ ਵਿਚ 70 ਸਾਲਾ ਬੱਗੜ ਸਿੰਘ ਅਤੇ 35 ਸਾਲਾ ਸੁਖਪ੍ਰੀਤ ਕੌਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਜਦ ਕਿ ਇੱਕ ਔਰਤ ਪਰਮਜੀਤ ਕੌਰ ਦੀ ਜੇਰੇ ਇਲਾਜ ਦੌਰਾਨ ਸਰਕਾਰੀ ਹਸਪਤਾਲ ਵਿੱਚ ਮੌਤ ਹੋ ਗਈ। ਉੱਥੇ ਹੀ ਪੰਜ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ ਦੇ ਸਾਬਕਾ ਮੁੱਖਮੰਤਰੀ ਦੀ ਪਤਨੀ ਅਤੇ ਸਾਂਸਦ ਪ੍ਰਨੀਤ ਕੌਰ ਬਾਰੇ ਆਈ ਵੱਡੀ ਖਬਰ, ਇਸ ਕਾਰਨ ਹੋਈ ਭਾਵੁਕ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਕੰਮ ਕਰਦੇ ਹੋਏ ਮੁਲਾਜਮਾਂ ਨੂੰ ਇਸ ਦਰਦਨਾਕ ਤਰੀਕੇ ਨਾਲ ਮਿਲੀ ਮੌਤ