ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੇ ਪਰਿਵਾਰਾਂ ਵੱਲੋਂ ਜਿੱਥੇ ਆਪਣੀ ਰੋਜ਼ੀ ਰੋਟੀ ਦੀ ਖਾਤਰ ਖੇਤੀਬਾੜੀ ਦਾ ਕੰਮ ਕੀਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾ ਸਕੇ। ਉਥੇ ਹੀ ਕੁਝ ਮੱਧਵਰਗੀ ਪਰਿਵਾਰਾਂ ਵਿੱਚ ਆਪਣੇ ਘਰ ਦੇ ਗੁਜ਼ਾਰੇ ਵਾਸਤੇ ਹੋਰ ਵੀ ਬਹੁਤ ਸਾਰੇ ਕੰਮ ਧੰਦੇ ਕੀਤੇ ਜਾਂਦੇ ਹਨ। ਜਿਸ ਨਾਲ ਉਨ੍ਹਾਂ ਵੱਲੋਂ ਆਪਣੀ ਰੋਜ਼ੀ-ਰੋਟੀ ਦਾ ਹੀਲਾ-ਵਸੀਲਾ ਕੀਤਾ ਜਾ ਸਕੇ। ਪਰ ਗਰੀਬ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਕੋਸ਼ਿਸ਼ਾਂ ਕਈ ਵਾਰ ਉਸਦੇ ਲਈ ਕੁਦਰਤੀ ਮਾਰ ਦੇ ਕਾਰਨ ਮੁਸੀਬਤਾਂ ਵੀ ਬਣ ਜਾਂਦੀਆਂ ਹਨ। ਜਿਥੇ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਨਾਲ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਤਿੰਨ ਮੱਝਾਂ ਦੀ ਹੋਈ ਦਰਦਨਾਕ ਮੌਤ ਨਾਲ ਭਾਰੀ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੰਗਰੂਰ ਜਿਲ੍ਹਾ ਦੇ ਅਧੀਨ ਆਉਂਦੇ ਪਿੰਡ ਦੁੱਗਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿੱਚ ਇੱਕ ਕਿਸਾਨ ਕੁਲਵੰਤ ਸਿੰਘ ਪੁੱਤਰ ਰੂਪ ਸਿੰਘ ਵੱਲੋਂ ਪਸ਼ੂ ਪਾਲ ਕੇ ਦੁੱਧ ਵੇਚਣ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਵੱਲੋਂ ਕੁਝ ਜ਼ਮੀਨ ਠੇਕੇ ਤੇ ਲੈ ਕੇ ਇਹ ਸਾਰਾ ਕੰਮ ਕੀਤਾ ਜਾ ਰਿਹਾ ਹੈ। ਉਥੇ ਹੀ ਬਿਜਲੀ ਦੀ ਤਾਰ ਟੁੱਟਣ ਕਾਰਨ ਅਚਾਨਕ ਹੀ ਮੱਝਾਂ ਨੂੰ ਕਰੰਟ ਲੱਗਣ ਕਾਰਨ ਤਿੰਨ ਮੱਝਾਂ ਦੀ ਮੌਤ ਹੋ ਗਈ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਮੋਹਤਵਾਰ ਸਖਸ਼ੀਅਤ ਗੁਰਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਸਾਨ ਵੱਲੋਂ ਪਸੂਆਂ ਨੂੰ ਖੇਤ ਵਿੱਚ ਬਣਾਈ ਗਈ ਛੱਪੜੀ ਦੇ ਵਿਚ ਨੁਹਾਇਆ ਜਾ ਰਿਹਾ ਸੀ। ਉਸ ਸਮੇਂ ਹੀ ਟਰਾਂਸਫਾਰਮ ਦੇ ਨਜ਼ਦੀਕ ਤੋਂ ਇਕ ਐੱਲ ਟੀ ਵਾਲੀ ਤਾਰ ਟੁੱਟ ਗਈ ਅਤੇ ਉਸ ਕਿਸਾਨ ਦੇ ਪਸ਼ੂਆਂ ਉਪਰ ਆ ਕੇ ਡਿੱਗ ਗਈ। ਜਿਸ ਕਾਰਨ ਤਿੰਨ ਪਸ਼ੂਆਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਬਾਕੀ ਪਸ਼ੂ ਵੀ ਬੇਹੋਸ਼ ਹੋ ਗਏ। ਜਿਨ੍ਹਾਂ ਨੂੰ ਕਾਫੀ ਲੰਮੇ ਸਮੇਂ ਬਾਅਦ ਹੋਸ਼ ਆਈ।
ਇਸ ਸਾਰੀ ਘਟਨਾ ਦੀ ਜਾਣਕਾਰੀ ਬਿਜਲੀ ਮਹਿਕਮੇ ਅਤੇ ਪੁਲਸ ਨੂੰ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਬਿਜਲੀ ਵਿਭਾਗ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਕਿਸਾਨ ਨੂੰ ਬਣਦਾ ਮੁਆਵਜਾ ਦਿਵਾਉਣ ਵਾਸਤੇ ਉਨ੍ਹਾਂ ਵੱਲੋਂ ਸਰਕਾਰ ਨੂੰ ਸਿਫਾਰਸ਼ ਕੀਤੀ ਜਾਵੇਗੀ ਅਤੇ ਸਾਰਾ ਕੇਸ ਬਣਾ ਕੇ ਵੀ ਭੇਜਿਆ ਜਾਵੇਗਾ।
Previous Postਹਵਾਈ ਯਾਤਰਾ ਕਰਨ ਵਾਲਿਆਂ ਲਈ ਆ ਰਹੀ ਵੱਡੀ ਮਾੜੀ ਖਬਰ, ਹੋਗਿਆ ਇਹ ਐਲਾਨ
Next Postਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਕੀਤਾ ਜਾ ਰਿਹਾ ਵੱਡਾ ਪ੍ਰਦਸ਼ਨ- ਪੁਲਿਸ ਨਾਲ ਹੋਈ ਝੜਪ