ਆਈ ਤਾਜ਼ਾ ਵੱਡੀ ਖਬਰ
ਲੁਟੇਰਿਆਂ ਵੱਲੋਂ ਹਰ ਰੋਜ਼ ਹੀ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ । ਜਿਸ ਦੇ ਚੱਲਦੇ ਲੋਕਾਂ ਵਿਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ । ਲੁਟੇਰਿਆਂ ਵੱਲੋਂ ਬਹੁਤ ਹੀ ਚਤੁਰਾਈ ਨਾਲ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਅੰਮ੍ਰਿਤਸਰ ਦੇ ਜੀਟੀ ਰੋਡ ਤੇ ਇਕ ਬੈਂਕ ਚਾਰ ਲੁਟੇਰਿਆਂ ਦੇ ਵੱਲੋਂ ਲੁੱਟਿਆ ਗਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਲੁਟੇਰਿਆਂ ਦੇ ਵੱਲੋਂ ਸੈਂਟਰਲ ਬੈਂਕ ਵਿੱਚੋਂ ਛੇ ਲੱਖ ਰੁਪਏ ਦੀ ਲੁੱਟ ਕੀਤੀ ਗਈ ।
ਇੰਨਾ ਹੀ ਨਹੀਂ ਸਗੋਂ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੇ ਫਰਾਰ ਹੋ ਗਏ । ਅਜਿਹੀ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਦੋਸ਼ੀਆ ਨੇ ਇਸ ਵਾਰਦਾਤ ਨੂੰ ਸਿਰਫ ਦੋ ਮਿੰਟਾਂ ਦੇ ਵਿੱਚ ਅੰਜ਼ਾਮ ਦਿੱਤਾ ਤੇ ਲੁਟੇਰੇ ਬੈਂਕ ਵਿੱਚੋਂ 6 ਲੱਖ ਰੁਪਏ ਲੈ ਕੇ ਮੋਟਰਸਾਈਕਲ ਤੇ ਫ਼ਰਾਰ ਹੋ ਗਏ । ਮੌਕੇ ਤੇ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵੀ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ । ਹੁਣ ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਉਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਪੂਰੇ ਸ਼ਹਿਰ ਦੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਲੁਟੇਰਿਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਲੁਟੇਰਿਆਂ ਵੱਲੋਂ ਬਿਨਾਂ ਕਿਸੇ ਡਰ ਤੋਂ ਕਈ ਵੱਡੀਆਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ।
ਉੱਥੇ ਹੀ ਪੁਲੀਸ ਦੇ ਵੱਲੋਂ ਵੀ ਸਮੇਂ ਸਮੇਂ ਤੇ ਅਜਿਹੇ ਲੁਟੇਰਿਆਂ ਤੇ ਨਕੇਲ ਕੱਸਣ ਦੇ ਲਈ ਸਖ਼ਤੀ ਕੀਤੀ ਜਾਂਦੀ ਹੈ । ਪਰ ਇਸਦੇ ਬਾਵਜੂਦ ਵੀ ਲੁਟੇਰੇ ਬਿਨਾਂ ਕਿਸੇ ਕਾਨੂੰਨੀ ਡਰ ਤੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਹਾਲਾਂਕਿ ਮਾਨ ਸਰਕਾਰ ਦੇ ਵੱਲੋਂ ਵੀ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਸਖ਼ਤੀ ਕੀਤੀ ਜਾ ਰਹੀ ਹੈ ਪਰ ਇਸਦੇ ਬਾਵਜੂਦ ਵੀ ਹੁਣ ਅਪਰਾਧੀ ਆਪਣੇ ਹੌਸਲੇ ਸਦਕਾ ਹਰ ਰੋਜ਼ ਹੀ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਕਾਨੂੰਨ ਨੂੰ ਛਿੱਕੇ ਟੰਗਦੇ ਹਨ ।
Previous Postਪੰਜਾਬ ਚ ਇਥੇ ਸਰਕਾਰੀ ਸਕੂਲਾਂ ਲਈ ਆਈ ਵੱਡੀ ਖਬਰ, ਅਧਿਆਪਕਾਂ ਲਈ ਜਾਰੀ ਹੋਇਆ ਫੁਰਮਾਨ, ਲਿਆ ਸਖਤ ਫੈਸਲਾ
Next Postਕੈਨੇਡਾ ਤੋਂ ਆਈ ਵੱਡੀ ਖਬਰ, ਹੋਗਿਆ ਇਹ ਐਲਾਨ- ਭਾਰਤ ਦੇ ਮੌਸਮ ਨੂੰ ਦੇਖਦੇ ਹੋਏ