ਪੰਜਾਬ : ਪੁੱਤ ਨੂੰ ਸਕੂਲ ਛੱਡਣ ਜਾਂਦਿਆਂ ਵਾਪਰਿਆ ਹਾਦਸਾ ਪੁੱਤ ਅਤੇ ਪਿਓ ਦੀ ਹੋਈ ਮੌਤ – ਇਲਾਕੇ ਚ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਵਾਪਰਨ ਵਾਲੇ ਹਾਦਸੇ ਦੇ ਵਿਚ ਹੋ ਰਹੇ ਵਾਧੇ ਦੇ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਇਨ੍ਹਾਂ ਹੋਣ ਵਾਲੇ ਹਾਦਸਿਆਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਪਰਵਾਰਾਂ ਵਿੱਚ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟ ਪੈਂਦਾ ਹੈ ਜਦੋਂ ਪਰਿਵਾਰ ਦਾ ਗੁਜ਼ਾਰਾ ਕਰਨ ਵਾਲਾ ਪਰਵਾਰ ਦਾ ਮੁੱਖ ਮੈਂਬਰ ਹੀ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦਾ ਹੈ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵੀ ਲੋਕਾਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ।

ਕਿਉਂਕਿ ਇਨ੍ਹਾਂ ਹਾਦਸਿਆ ਦੀ ਚਪੇਟ ਵਿਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਬੁਝ ਜਾਂਦੇ ਹਨ। ਇਕ ਤੋਂ ਬਾਅਦ ਇਕ ਰੋਜ਼ਾਨਾ ਹੀ ਅਜਿਹੀਆਂ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਪੁੱਤਰ ਨੂੰ ਸਕੂਲ ਛਡਣ ਜਾਂਦੇ ਸਮੇਂ ਪਿਓ-ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੱਲਾਂ ਵਾਲਾ ਵਿੱਚ ਅੱਜ ਉਸ ਸਮੇਂ ਵਾਪਰਿਆ ਜਦੋਂ ਮੱਲਾਵਾਲਾ ਦਾ ਰਹਿਣ ਵਾਲਾ ਹੈ 42 ਸਾਲਾ ਰਮੇਸ਼ ਘਾਰੂ ਪੁੱਤਰ ਜਵੇਰਾ ਆਪਣੇ ਮੋਟਰਸਾਈਕਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੜ੍ਹਨ ਵਾਲੇ ਆਪਣੇ ਗਿਆਰਾਂ ਸਾਲਾਂ ਦੇ ਬੇਟੇ ਲਵ ਨੂੰ ਛੱਡਣ ਲਈ ਜਾ ਰਿਹਾ ਸੀ।

ਜਿਸ ਸਮੇਂ ਪਿਉ ਪੁੱਤਰ ਲਾਲਚੰਦ ਮੱਲ ਦੀ ਧਰਮਸ਼ਾਲਾ ਦੇ ਕੋਲ ਪਹੁੰਚੇ ਤਾਂ, ਉਸ ਸਮੇਂ ਤੇਜ਼ ਰਫਤਾਰ ਨਾਲ ਆ ਰਹੀ ਮਿੰਨੀ ਬੱਸ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਜਿੱਥੇ ਪਿਓ ਪੁੱਤਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਕਿਉਂਕਿ ਬੱਸ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਦਰੜ ਦਿਤਾ ਗਿਆ ਸੀ।

ਜਿੱਥੇ ਰਾਹਗੀਰ ਲੋਕਾਂ ਵੱਲੋਂ ਦੋਵਾਂ ਨੂੰ ਗੰਭੀਰ ਜ਼ਖਮੀ ਹਾਲਤ ਦੇ ਵਿੱਚ ਜੀਰਾ ਦੇ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ। ਉਥੇ ਹੀ ਪਿਓ-ਪੁੱਤਰ ਦੀ ਮੌਤ ਹੋ ਗਈ। ਘਟਨਾ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਵਿਚ ਪਿੱਛੇ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ। ਮ੍ਰਿਤਕ ਮੱਲਾਂਵਾਲਾ ਦੇ ਵਿੱਚ ਹੀ ਡੀਜੇ ਦਾ ਕੰਮ ਕਰਦਾ ਆ ਰਿਹਾ ਸੀ।