ਪੰਜਾਬ ਚ ਇਥੇ ਮਾਂ ਤੇ ਪੁੱਤ ਦੀ ਹੋਈ ਭਿਆਨਕ ਹਾਦਸੇ ਚ ਮੌਤ, ਪਰਿਵਾਰ ਚ ਛਾਇਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਹਰ ਰੋਜ਼ ਵਧ ਰਹੇ ਸੜਕੀ ਹਾਦਸੇ ਕਿਸੇ ਨਾ ਕਿਸੇ ਘਰ ਦਾ ਚਿਰਾਗ਼ ਬੁਝਾ ਰਹੇ ਹਨ , ਜੋ ਬੇਹੱਦ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ । ਅਜੋਕੇ ਸਮਿਆਂ ਵਿਚ ਅੱਜ ਕੱਲ੍ਹ ਸੜਕੀ ਹਾਦਸੇ ਆਮ ਹੋ ਚੁੱਕੇ ਹਨ ਤੇ ਸਡ਼ਕੀ ਹਾਦਸਿਆਂ ਦੌਰਾਨ ਪਰਿਵਾਰਾਂ ਦੇ ਪਰਿਵਾਰ ਉੱਜੜ ਜਾਂਦੇ ਹਨ । ਪਰ ਇਸ ਦੇ ਬਾਵਜੂਦ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਕੁਝ ਹਾਦਸੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਾਪਰਿਆ , ਜਿੱਥੇ ਇਕ ਭਿਆਨਕ ਦਰਦਨਾਕ ਹਾਦਸੇ ਦੌਰਾਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੁਲਤਾਨਵਿੰਡ ਰੋਡ ਤੇ ਸਥਿਤ ਡਾਇਮੰਡ ਸਟੇਟ ਦੀ ਵਾਸੀ ਰਸ਼ਮੀ ਸ਼ਰਮਾ ਆਪਣੇ ਪੁੱਤਰ ਹਿੱਤਵਿਕ ਨਾਲ ਸਕੂਟਰੀ ਤੇ ਉਸ ਨੂੰ ਸਕੂਲ ਛੱਡਣ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਅਣਪਛਾਤੀ ਗੱਡੀ ਨੇ ਪਿੱਛੋਂ ਆ ਕੇ ਉਸ ਵਿੱਚ ਜ਼ੋਰ ਨਾਲ ਟੱਕਰ ਮਾਰ ਦਿੱਤੀ । ਇਹ ਟੱਕਰ ਏਨੀ ਜ਼ਿਆਦਾ ਭਿਆਨਕ ਸੀ ਕਿ ਦੋਵੇਂ ਮਾਂ ਪੁੱਤ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਰਸਤੇ ਵਿੱਚ ਮੌਤ ਹੋ ਗਈ ।ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ।

ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਤਾਰਾਂ ਵਾਲਾ ਪੁਲ ਤੇ ਇਹ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਆਪਣੇ ਚਾਰ ਸਾਲਾ ਪੁੱਤਰ ਨੂੰ ਸਕੂਲ ਛੱਡਣ ਜਾ ਰਹੀ ਇਕ ਔਰਤ ਨੂੰ ਦੂਜੇ ਪਾਸੇ ਤੋਂ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ।

ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਦੋਂ ਤੱਕ ਉਨ੍ਹਾਂ ਨੂੰ ਆਲੇ ਦੁਆਲੇ ਦੇ ਲੋਕਾਂ ਦੀ ਮੱਦਦ ਨਾਲ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ , ਪਰ ਉਸ ਤੋਂ ਪਹਿਲਾਂ ਹੀ ਮਾਂ ਪੁੱਤ ਨੇ ਰਸਤੇ ਵਿਚ ਦਮ ਤੋੜ ਦਿੱਤਾ। ਜਿਸ ਦੇ ਚੱਲਦੇ ਹੁਣ ਪੀਡ਼ਤ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਵੱਲੋਂ ਸੜਕ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਧਰਨਾ ਕਰਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ ।