ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਇੱਕ ਜੁਲਾਈ ਤੋਂ ਮੁਫ਼ਤ ਬਿਜਲੀ ਦਿੱਤੀ ਜਾਣੀ ਹੈ, ਪਰ ਪੰਜਾਬ ਸਰਕਾਰ ਦੇ ਇਸ ਵਾਅਦੇ ਦੀ ਪੂਰਤੀ ਤੋਂ ਪਹਿਲਾਂ ਹੀ ਜਿਸ ਤਰ੍ਹਾਂ ਪੰਜਾਬ ਵਿੱਚ ਬਿਜਲੀ ਦੇ ਲੰਬੇ ਲੰਬੇ ਕੱਟ ਲੱਗ ਰਹੇ ਹਨ ਉਸ ਦੇ ਚੱਲਦੇ ਹੁਣ ਆਮ ਲੋਕ ਖਾਸੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ । ਉਥੇ ਹੀ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਹੁਣ ਕਿਸਾਨਾਂ ਨੂੰ ਵੀ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਿਸ ਦੇ ਚਲਦੇ ਹੁਣ ਕਿਸਾਨਾਂ ਵੱਲੋਂ ਵੀ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਕਰ ਕੇ ਸਰਕਾਰ ਕੋਲੋਂ ਉਨ੍ਹਾਂ ਦੀ ਖੇਤੀਬਾੜੀ ਲਈ ਲੋੜੀਂਦੀ ਮਾਤਰਾ ਵਿਚ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ।
ਇਸੇ ਵਿਚਕਾਰ ਹੁਣ ਬਿਜਲੀ ਦੇ ਲੰਬੇ ਕੱਟ ਲੱਗਣ ਸਬੰਧੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਵਿੱਚ ਸਵੇਰੇ ਦੱਸ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਬਿਜਲੀ ਬੰਦ ਰਹਿਣ ਸਬੰਧੀ ਖਬਰ ਪ੍ਰਾਪਤ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਟਿਆਲਾ ਦੇ ਅਰਬਨ ਇਸਟੇਟ ਇਲਾਕੇ ਵਿਚ ਸਵੇਰੇ ਦੱਸ ਵਜੇ ਤੋਂ ਲੈ ਕੇ ਪੰਜ ਵਜੇ ਤੱਕ ਬਿਜਲੀ ਬੰਦ ਰਹੇਗੀ । ਜਿਸ ਦੀ ਜਾਣਕਾਰੀ ਖੁਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਿਵੀਜ਼ਨ ਅਫ਼ਸਰ ਦੇ ਵੱਲੋਂ ਦਿੱਤੀ ਗਈ ਹੈ ।
ਜਿਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ 14 ਮਈ ਨੂੰ ਪਟਿਆਲਾ ਦੇ ਕਈ ਇਲਾਕਿਆਂ ਵਿਚ ਸਵੇਰੇ ਦੱਸ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਬਿਜਲੀ ਬੰਦ ਰਹੇਗੀ । ਹੁਣ ਤੁਹਾਨੂੰ ਵਿਸਥਾਰ ਨਾਲ ਦੱਸਦੇ ਹਾਂ ਕਿ ਪਾਵਰਕੌਮ ਵੱਲੋਂ ਕਿਹੜੇ ਕਿਹੜੇ ਪਟਿਆਲਾ ਦੇ ਇਲਾਕੇ ਵਿਚ ਬਿਜਲੀ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ ।
ਦੱਸ ਦੇਈਏ ਕਿ ਪਟਿਆਲਾ ਦੇ ਅਰਬਨ ਇਸਟੇਟ ਦੇ ਨਾਲ ਲੱਗਦੇ ਇਲਾਕੇ ਹੀਰਾ ਕੋਲੋਨੀ , ਰਿਸ਼ੀ ਕਲੋਨੀ, ਚੋਰਾਂ , ਬਲਜੀਤ ਕਲੋਨੀ, ਮੇਹਰ ਸਿੰਘ ਕਾਲੋਨੀ, ਸ਼ਗਨ ਵਿਹਾਰ , ਨੀਲਿਮਾ ਵਿਹਾਰ ਆਦਿ ਇਲਾਕਿਆਂ ਦੇ ਵਿੱਚ ਬਿਜਲੀ ਸਪਲਾਈ ਹੁਣ ਬੰਦ ਹੋਣ ਜਾ ਰਹੀ ਹੈ । ਹਾਲਾਂਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਿਵੀਜ਼ਨ ਅਫ਼ਸਰ ਦੇ ਵੱਲੋਂ ਇਸ ਬਾਬਤ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਇਹ ਬਿਜਲੀ ਸਪਲਾਈ ਕਿਨ੍ਹਾਂ ਕਾਰਨਾਂ ਕਾਰਨ ਬੰਦ ਕੀਤੀ ਜਾ ਰਹੀ ਹੈ ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਇਥੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਬਿਜਲੀ ਰਹੇਗੀ ਬੰਦ, ਤਾਜਾ ਵੱਡੀ ਖਬਰ
Previous Postਜੇਲ ਚ ਬੰਦ ਰਾਮ ਰਹੀਮ ਬਾਰੇ ਅਦਾਲਤ ਚੋ ਆਈ ਵੱਡੀ ਖਬਰ, 2 ਮਾਮਲਿਆਂ ਚ ਮਿਲੀ ਜਮਾਨਤ
Next Postਮੋਹਾਲੀ ਚ ਹੋਏ ਧਮਾਕੇ ਮਾਮਲੇ ਚ ਮਸ਼ਹੂਰ ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਕੀਤਾ ਗਿਆ ਗਿਰਫ਼ਤਾਰ