ਆਈ ਤਾਜ਼ਾ ਵੱਡੀ ਖਬਰ
ਭਾਰਤ ਦੇ ਬਹੁਤ ਸਾਰੇ ਲੋਕ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਹੋਏ ਹਨ ਅਤੇ ਉਨ੍ਹਾਂ ਵਿਦੇਸ਼ਾਂ ਵਿੱਚ ਉਨ੍ਹਾਂ ਵੱਲੋਂ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਭਾਰਤੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾਹੈ ਅਤੇ ਉਨ੍ਹਾਂ ਦੀ ਮਿਹਨਤ ਵੀ ਦਿੱਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਨੂੰ ਵੱਖ ਵੱਖ ਅਹੁਦਿਆਂ ਉੱਪਰ ਵੀ ਸਥਾਨ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਲੋਕ ਜਿੱਥੇ ਸੰਯੁਕਤ ਅਰਬ ਅਮੀਰਾਤ ਵਿਚ ਗਏ ਹੋਏ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਸੰਯੁਕਤ ਅਰਬ ਅਮੀਰਾਤ ਵੱਲੋਂ ਬਹੁਤ ਕਾਰਗਰ ਕਦਮ ਚੁੱਕੇ ਗਏ ਹਨ। ਉੱਥੇ ਹੀ ਉਨ੍ਹਾਂ ਦੇਸ਼ਾਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਦਾ ਅਸਰ ਭਾਰਤ ਵਿੱਚ ਵੀ ਵੇਖਿਆ ਜਾਂਦਾ ਹੈ। ਹੁਣ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਕਾਰਨ ਸ਼ੋਕ ਪ੍ਰਗਟਾਉਦੇ ਹੋਏ ਪੰਜਾਬ ਵਿੱਚ ਵੀ ਰਾਜਸੀ ਸ਼ੋਕ ਐਲਾਨਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਸ਼ੁੱਕਰਵਾਰ ਨੂੰ ਜਿਥੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸੰਯੁਕਤ ਅਰਬ ਅਮੀਰਾਤ ਵਿਚ ਕੁਝ ਦਿਨਾਂ ਦਾ ਸ਼ੋਕ ਜਾਰੀ ਕੀਤਾ ਗਿਆ ਹੈ ਉਥੇ ਹੀ ਹੁਣ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਵੀ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਸ਼ੋਕ ਪ੍ਰਗਟ ਕਰਦੇ ਹੋਏ ਸ਼ਨੀਵਾਰ 14 ਮਈ ਨੂੰ ਇਕ ਦਿਨ ਦਾ ਰਾਜਸੀ ਸ਼ੌਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਹੁਕਮ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਮੂਹ ਰਾਜਾਂ ਦੇ ਮੁੱਖ ਸਕੱਤਰ ਸਾਹਿਬਾਨ ਨੂੰ ਜਾਰੀ ਕੀਤੇ ਗਏ ਹਨ।
ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀ ਅੱਜ ਪੰਜਾਬ ਵਿੱਚ ਰਾਜਸੀ ਸ਼ੋਕ ਐਲਾਨ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਰੇ ਅਦਾਰਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਦੇ ਵਿੱਚ ਇਸ ਸ਼ੌਕ ਦੇ ਚਲਦਿਆਂ ਹੋਇਆਂ ਕੋਈ ਵੀ ਮਨੋਰੰਜਕ ਪ੍ਰੋਗਰਾਮ ਨਾ ਕੀਤਾ ਜਾਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਹਨਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਅਤੇ ਇਸ ਮ੍ਰਿਤਕ ਸਖਸ਼ੀਅਤ ਦੇ ਸਤਿਕਾਰ ਵਿੱਚ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਜਾਵੇ।
Home ਤਾਜਾ ਖ਼ਬਰਾਂ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਕਾਰਨ ਸੋਗ ਪ੍ਰਗਟਦੇ ਪੰਜਾਬ ਚ ਐਲਾਨਿਆ ਗਿਆ ਰਾਜਸੀ ਸ਼ੋਕ- ਤਾਜਾ ਵਡੀ ਖਬਰ
Previous Postਪੰਜਾਬ ਚ ਇਥੇ ਹਸਪਤਾਲ ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜੋਰਾਂ ਤੇ ਜਾਰੀ- ਸੜਕ ਕੰਡੇ ਬੈਠੇ ਮਰੀਜ
Next Postਕਰਲੋ ਜੇਬ ਢਿਲੀ ਕਰਨ ਦੀ ਤਿਆਰੀ, ਇਹ ਚੀਜਾਂ ਹੋਣ ਜਾ ਰਹੀਆਂ ਏਨੀਆਂ ਮਹਿੰਗੀਆਂ