ਆਈ ਤਾਜ਼ਾ ਵੱਡੀ ਖਬਰ
ਦੁੱਖ ਸੁੱਖ ਹਰ ਇਨਸਾਨ ਦੀ ਜ਼ਿੰਦਗੀ ਦੇ ਵਿੱਚ ਜਿੱਥੇ ਆਉਂਦੇ ਜਾਂਦੇ ਰਹਿੰਦੇ ਹਨ ਉੱਥੇ ਹੀ ਕਈ ਅਜਿਹੀਆਂ ਦੁਖਦਾਈ ਘਟਨਾ ਵਾਪਰਨ ਤੇ ਨਾਲ ਲਗਾਤਾਰ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟ ਪੈਂਦਾ ਹੈ ਜਦੋਂ ਪਰਿਵਾਰ ਦੇ ਵਿਚ ਇਕ ਤੋਂ ਬਾਅਦ ਇਕ ਮੌਤ ਹੋ ਜਾਂਦੀ ਹੈ। ਪੰਜਾਬ ਵਿੱਚ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਮੈਂਬਰ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਹੁਣ ਪੰਜਾਬ ਵਿੱਚ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਪਿਤਾ ਦੀਆਂ ਅਸਥੀਆਂ ਜਲ ਪਰਵਾਹ ਕਰਨ ਗਏ ਮੁੰਡੇ ਨੂੰ ਇਸ ਤਰ੍ਹਾਂ ਦਰਦਨਾਕ ਮੌਤ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸ੍ਰੀ ਕੀਰਤਪੁਰ ਸਾਹਿਬ ਤੋਂ ਰੋਪੜ ਕੌਮੀ ਮਾਰਗ ਤੇ ਪੈਂਦੇ ਭਰਤਗੜ੍ਹ ਦੇ ਨਜ਼ਦੀਕ ਪਿੰਡ ਆਲੋਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿਚ 32 ਸਾਲਾ ਨੌਜਵਾਨ ਦੀ ਮੌਤ ਹੋਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਨੌਜਵਾਨ ਮਨਿੰਦਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖਰੜ ਜਿਲਾ ਮੋਹਾਲੀ ਆਪਣੇ ਪਿਤਾ ਅਮਰੀਕ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਵਾਸਤੇ ਆਪਣੀ ਪਤਨੀ ਅਤੇ ਆਪਣੇ ਸਹੁਰੇ ਦੇ ਨਾਲ਼ ਕਾਰ ਵਿੱਚ ਸਵਾਰ ਹੋ ਕੇ ਸ੍ਰੀ ਕੀਰਤਪੁਰ ਸਾਹਿਬ ਗਿਆ ਸੀ। ਵਾਪਸ ਆਉਂਦੇ ਸਮੇਂ ਜਦੋਂ ਹੀ ਉਹ ਪਿੰਡ ਆਲੋਵਾਲ ਦੇ ਕੋਲ ਪਹੁੰਚੇ ਤਾਂ ਸੜਕ ਤੇ ਖੜ੍ਹੀ ਇਕ ਨਮਕ ਵੇਚਣ ਵਾਲੀ ਟਰੈਕਟਰ-ਟਰਾਲੀ ਤੋਂ ਨਮਕ ਲੈਣ ਵਾਸਤੇ ਰੁਕ ਗਏ।
ਜਿਸ ਸਮੇਂ ਮ੍ਰਿਤਕ ਮਨਿਦਰਪਾਲ ਸਿੰਘ ਗੱਡੀ ਤੋਂ ਹੇਠਾਂ ਉਤਰ ਕੇ ਨਮਕ ਖਰੀਦਣ ਵਾਸਤੇ ਟਰੈਕਟਰ ਟਰਾਲੀ ਦੇ ਕੋਲ ਗਿਆ ਤਾਂ ਉਸੇ ਹੀ ਸਮੇਂ ਭਰਤਗੜ੍ਹ ਤੋਂ ਰੋਪੜ ਸਾਇਡ ਨੂੰ ਜਾ ਰਹੀ ਇਕ ਤੇਜ਼ ਰਫਤਾਰ ਕਾਰ ਵੱਲੋਂ ਨਮਕ ਵਾਲੀ ਟਰਾਲੀ ਨੂੰ ਟੱਕਰ ਮਾਰ ਦਿੱਤੀ ਗਈ। ਉਥੇ ਹੀ ਦੋਹਾਂ ਗੱਡੀਆਂ ਦੇ ਵਿਚਕਾਰ ਆਉਣ ਕਾਰਨ ਮਨਿੰਦਰ ਸਿੰਘ ਦੀ ਘਟਨਾ ਸਥਨ ਤੇ ਮੌਤ ਹੋ ਗਈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਪੁਲਿਸ ਵੱਲੋ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਵਾਸਤੇ ਰੋਪੜ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਵਾਪਰਿਆ ਕਹਿਰ, ਪਿਤਾ ਦੀਆ ਅਸਥੀਆਂ ਜਲ ਪ੍ਰਵਾਹ ਕਰਨ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ,ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ ਚ ਵਾਪਰਿਆ ਕਹਿਰ, ਪਿਤਾ ਦੀਆ ਅਸਥੀਆਂ ਜਲ ਪ੍ਰਵਾਹ ਕਰਨ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ,ਤਾਜਾ ਵੱਡੀ ਖਬਰ
Previous Postਪੰਜਾਬ ਦੇ ਜਿਲਾ ਲੁਧਿਆਣਾ ਲਈ ਆਈ ਵੱਡੀ ਚੰਗੀ ਖਬਰ, ਇਲਾਕਾ ਵਾਸੀਆਂ ਚ ਛਾਈ ਖੁਸ਼ੀ
Next Postਸ਼੍ਰੀ ਹੇਮਕੁੰਟ ਸਾਹਿਬ ਤੋਂ ਆਈ ਵੱਡੀ ਖਬਰ , ਸੁਣ ਸ਼ਰਧਾਲੂਆਂ ਚ ਛਾਈ ਖੁਸ਼ੀ ਦੀ ਲਹਿਰ