ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਪੰਜਾਬ ਵਿੱਚ ਪੈਣ ਵਾਲੀ ਗਰਮੀ ਜਿੱਥੇ ਕਈ ਸਾਲਾਂ ਦੇ ਰਿਕਾਰਡ ਤੋੜ ਰਹੀ ਹੈ। ਉਥੇ ਹੀ ਇਸ ਗਰਮੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਵੀ ਇਸ ਗਰਮੀ ਦੀ ਚਪੇਟ ਵਿੱਚ ਆਉਣ ਕਾਰਨ ਹੋ ਰਹੀ ਹੈ। ਦੁਪਹਿਰ ਦੇ ਸਮੇਂ ਜਿਥੇ ਲੋਕਾਂ ਨੂੰ ਆਵਾਜਾਈ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੈ ਰਹੀ ਗਰਮੀ ਲੋਕਾਂ ਉਪਰ ਅੱਗ ਵਰ੍ਹਾ ਰਹੀ ਹੈ। ਇਸ ਗਰਮੀ ਦਾ ਅਸਰ ਜਿੱਥੇ ਇਨਸਾਨਾ ਉਪਰ ਪੈ ਰਿਹਾ ਹੈ ਉਥੇ ਹੀ ਪਸ਼ੂ ਪੰਛੀ ਅਤੇ ਜਾਨਵਰ ਵੀ ਇਸ ਗਰਮੀ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਰਹੇ। ਕਈ ਜਗ੍ਹਾ ਤੇ ਜਾਨਵਰ ਵੀ ਗਰਮੀ ਦੇ ਨਾਲ ਤੜਫਦੇ ਹੋਏ ਮਰੇ ਦੇਖੇ ਗਏ ਹਨ। ਉੱਥੇ ਹੀ ਸਕੂਲ ਆਉਣ-ਜਾਣ ਵਾਲੇ ਬੱਚਿਆਂ ਨੂੰ ਵੀ ਗਰਮੀ ਦੇ ਕਾਰਨ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਪੰਜਾਬ ਵਿੱਚ 8 ਸਾਲਾ ਮਾਸੂਮ ਬੱਚੇ ਦੀ ਗਰਮੀ ਕਾਰਨ ਮੌਤ ਹੋਣ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਸੰਗਰੂਰ ਦੇ ਅਧੀਨ ਆਉਣ ਵਾਲੇ ਜੈਦ ਪੱਤੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦਾ ਇੱਕ ਅੱਠ ਸਾਲਾਂ ਦਾ ਮਾਸੂਮ ਬੱਚਾ ਮਹਿਕਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਇਸ ਗਰਮੀ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਇਸ ਮਾਸੂਮ ਦੀ ਮੌਤ ਹੋ ਗਈ ਹੈ।
ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਦੇ ਵਿਚ ਪੜ੍ਹਨ ਵਾਲੇ ਇਸ ਬੱਚੇ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਜਸੇਵੀ ਕੁਲਦੀਪ ਸਿੰਘ ਦੂਲੋ ਵੱਲੋਂ ਦੱਸਿਆ ਗਿਆ ਹੈ ਕਿ ਗਰਮੀ ਦੇ ਕਾਰਨ ਬੱਚੇ ਦੀ ਹਾਲਤ ਖਰਾਬ ਹੋ ਗਈ ਅਤੇ ਉਸ ਨੂੰ ਦਸਤ ਲੱਗਣ ਤੇ ਪ੍ਰਾਈਵੇਟ ਹਸਪਤਾਲ ਦਿਖਾਇਆ ਗਿਆ ਜਿਥੇ ਉਸ ਦੀ ਸਥਿਤੀ ਨੂੰ ਗੰਭੀਰ ਦੇਖਦੇ ਹੋਏ ਸੰਗਰੂਰ ਦੇ ਹਸਪਤਾਲ ਭੇਜ ਦਿੱਤਾ ਗਿਆ।
ਜਿੱਥੋਂ ਉਸ ਦੀ ਸਥਿਤੀ ਨੂੰ ਦੇਖ ਕੇ ਸੰਗਰੂਰ ਦੇ ਹਸਪਤਾਲ ਦੇ ਸਟਾਫ਼ ਵੱਲੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਉਥੇ ਹੀ ਬੱਚੇ ਨੂੰ ਪਟਿਆਲਾ ਲਿਜਾਂਦੇ ਹੋਏ ਰਸਤੇ ਵਿੱਚ ਹੀ ਉਸਦੀ ਭਵਾਨੀਗੜ੍ਹ ਦੇ ਨਜ਼ਦੀਕ ਪਹੁੰਚ ਕੇ ਮੌਤ ਹੋ ਗਈ। ਇਸ ਘਟਨਾ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਗਰਮੀ ਦੇ ਮੌਸਮ ਦੇ ਵਿੱਚ ਬੱਚਿਆਂ ਨੂੰ ਸਕੂਲ ਆਉਣ-ਜਾਣ ਸਮੇਂ ਕਈ ਸਮੱਸਿਆਵਾਂ ਆ ਰਹੀਆਂ ਹਨ।
Previous Postਪੰਜਾਬ ਦੇ ਇਸ ਮਸ਼ਹੂਰ ਕਬੱਡੀ ਦਾ ਧਰੁਵ ਤਾਰਾ ਰਹੇ ਖਿਡਾਰੀ ਦੇ ਘਰੇ ਪਿਆ ਮਾਤਮ ਹੋਈ ਮੌਤ
Next Postਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, ਸਿਹਤ ਮੰਤਰੀ ਵਿਜੈ ਸਿੰਗਲਾ ਨੇ ਜਾਰੀ ਕੀਤਾ ਇਹ ਹੁਕਮ