ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਬੰਦ ਹੋ ਗਏ ਸਨ। ਇਸ ਮੁਸ਼ਕਲ ਦੌਰ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ ਅਤੇ ਉਨ੍ਹਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਚਲਦੇ ਹੋਏ ਲੋਕਾਂ ਲਈ ਜਿੱਥੇ ਕੰਮ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਉਥੇ ਹੀ ਵਧ ਰਹੀ ਮਹਿੰਗਾਈ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਦੇਸ਼ ਅੰਦਰ ਜਿਥੇ ਲਗਾਤਾਰ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਖਾਦ ਪਦਾਰਥਾਂ ਵਿਚ ਵੀ ਵਾਧਾ ਹੋਣ ਦੇ ਕਾਰਨ ਘਰ ਦਾ ਖਰਚ ਕਰਨਾ ਮੁਸ਼ਕਿਲ ਹੋ ਗਿਆ ਹੈ।
ਕਿਉਂਕਿ ਕੰਮ ਘਟ ਜਾਣ ਕਾਰਨ ਅਤੇ ਮਹਿੰਗਾਈ ਦੇ ਵਧ ਜਾਣ ਕਾਰਨ ਲੋਕਾਂ ਦਾ ਰਸੋਈ ਦਾ ਬਜਟ ਵੀ ਪੂਰੀ ਤਰ੍ਹਾਂ ਹਿੱਲ ਗਿਆ। ਹੁਣ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਾਰ ਫਿਰ ਝਟਕਾ ਲਗਾ ਹੈ ਅਤੇ ਏਨੀ ਕੀਮਤ ਮਹਿੰਗੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਸਲੰਡਰ ਦੀ ਕੀਮਤ ਇਕ ਹਜ਼ਾਰ ਰੁਪਏ ਹੋ ਗਈ ਸੀ। ਜਿੱਥੇ ਪਹਿਲਾਂ ਵਪਾਰਕ ਸਿਲੰਡਰਾਂ ਦੇ ਵਿਚ ਵਾਧਾ ਹੋਇਆ ਸੀ ਉਥੇ ਹੀ ਘਰੇਲੂ ਸਿਲੰਡਰ ਦੇ ਹਜ਼ਾਰ ਰੁਪਏ ਤੱਕ ਪੁੱਜਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿਚ ਨਿਰਾਸ਼ਾ ਵੀ ਵੇਖੀ ਜਾ ਰਹੀ ਹੈ।
ਪਰ ਸਰਕਾਰ ਵੱਲੋਂ ਇਕ ਵਾਰ ਫਿਰ ਲੋਕਾਂ ਨੂੰ ਵੀਰਵਾਰ ਨੂੰ ਝਟਕਾ ਦੇ ਦਿੱਤਾ ਗਿਆ ਹੈ ਜਿੱਥੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਕ ਮਹੀਨੇ ਦੇ ਅੰਦਰ ਜਿੱਥੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਹੁਣ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਚੌਦਾਂ ਕਿੱਲੋ ਦੀ ਗੈਸ ਸਿਲੰਡਰ ਦੀ ਕੀਮਤ ਵਿਚ 3 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ।
ਜਦ ਕਿ ਵਪਾਰਕ ਗੈਸ ਸਲੰਡਰ 19 ਕਿਲੋ ਦੇ ਵਿੱਚ ਅੱਠ ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਿੱਥੇ ਪਹਿਲਾਂ ਹੀ ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਸੀ ਅਤੇ ਹੁਣ ਵਾਧੇ ਦੇ ਨਾਲ ਘਰੇਲੂ ਰਸੋਈ ਗੈਸ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਗਈ ਹੈ।
Previous Postਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ – ਤਾਜਾ ਵੱਡੀ ਖਬਰ
Next Postਕੈਨੇਡਾ ਤੋਂ ਆਏ ਇਕ ਫੋਨ ਨੇ ਮਾਰੀ ਲੱਖਾਂ ਦੀ ਠੱਗੀ, ਧੋਖਾਧੜੀ ਦਾ ਇਹ ਤਰੀਕਾ ਦੇਖ ਉੱਡੇ ਸਭ ਦੇ ਹੋਸ਼