ਪੰਜਾਬ ਚ ਇਥੇ ਸਮਸ਼ਾਨ ਘਾਟ ਚ ਸੰਸਕਾਰ ਕਰਨ ਲੱਗੇ ਹੋਇਆ ਭਾਰੀ ਹੰਗਾਮਾ, ਮੌਕੇ ਤੇ ਪੁੱਜੀ ਪੁਲਿਸ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਨੌਜਵਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਾਸਤੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਸੋਦਾਗਰਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਨੌਜਵਾਨਾਂ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਉਥੇ ਹੀ ਨੌਜਵਾਨਾਂ ਨੂੰ ਬੇਰੁਜ਼ਗਾਰੀ ਤੋਂ ਦੂਰ ਕਰਨ ਵਾਸਤੇ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਉਪਲਬਧ ਕਰਵਾਏ ਹਨ ਅਤੇ ਸਰਕਾਰ ਵੱਲੋਂ ਬਹੁਤ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਆਉਣ ਕਾਰਨ ਆਪਣੀ ਜ਼ਿੰਦਗੀ ਗੁਆ ਰਹੇ ਹਨ ਅਤੇ ਕੁਝ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਉਥੇ ਕਈ ਪਰਿਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਵੀ ਨੌਜਵਾਨ ਆਪਣੀ ਜ਼ਿੰਦਗੀ ਖਤਮ ਕਰ ਰਹੇ ਹਨ।

ਹੁਣ ਪੰਜਾਬ ਵਿੱਚ ਅਤੇ ਸ਼ਮਸ਼ਾਨਘਾਟ ਵਿੱਚ ਸੰਸਕਾਰ ਕਰਨ ਲੱਗਿਆਂ ਤੇ ਇਹ ਹੰਗਾਮਾ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਝੰਜੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਸ਼ਮਸ਼ਾਨਘਾਟ ਵਿਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ 16 ਸਾਲਾ ਨੌਜਵਾਨ ਦੇ ਸਸਕਾਰ ਦੇ ਮੌਕੇ ਤੇ ਨਾਨਕੇ ਪਰਿਵਾਰ ਵੱਲੋਂ ਸੰਸਕਾਰ ਹੋਣ ਤੋਂ ਰੋਕ ਦਿੱਤਾ ਗਿਆ। ਜਿੱਥੇ ਨਾਨਕ ਪਰਿਵਾਰ ਵੱਲੋਂ ਦਾਦਕਾ ਪਰਿਵਾਰ ਦੇ ਲੜਕੇ ਦਾ ਕਤਲ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ।

ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਅਤੇ ਪੁਲਿਸ ਵੱਲੋ ਰਸਤੇ ਵਿੱਚ ਇਸ ਸੰਸਕਾਰ ਨੂੰ ਰੋਕ ਦਿੱਤਾ ਗਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਨਾਨਕੇ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ ਕਿ ਰਣਜੀਤ ਸਿੰਘ ਦਾ ਕਤਲ ਦਾਦਕੇ ਪਰਿਵਾਰ ਨੇ ਕੀਤਾ ਗਿਆ ਹੈ ਜਿੱਥੇ ਉਸ ਦੀ ਮਾਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ ਅਤੇ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਇਸ 16 ਸਾਲਾ ਰਣਜੀਤ ਸਿੰਘ ਅਤੇ ਉਸ ਦੇ ਭੈਣ ਭਰਾ ਵੀ ਚਾਚੇ ਦੇ ਕੋਲ ਰਹਿ ਰਹੇ ਸਨ।

ਉਥੇ ਹੀ ਦੂਜੇ ਪਾਸੇ ਮ੍ਰਿਤਕ ਦੇ ਭਰਾ ਵੱਲੋਂ ਆਪਣੇ ਨਾਨਕੇ ਪਰਵਾਰ ਦੀਆਂ ਗੱਲਾਂ ਨੂੰ ਝੂਠ ਦੱਸਿਆ ਗਿਆ ਹੈ, ਉਨ੍ਹਾਂ ਕਿਹਾ ਕਿ ਨਾਨਕੇ ਪਰਿਵਾਰ ਦੀਆਂ ਗੱਲਾਂ ਵਿਚ ਕੋਈ ਸੱਚਾਈ ਨਹੀਂ ਹੈ ਜਦ ਕਿ ਉਨ੍ਹਾਂ ਨੇ ਕਦੇ ਵੀ ਆ ਕੇ ਉਹਨਾਂ ਦੀ ਸਾਰ ਨਹੀਂ ਲਈ ਹੈ।