ਆਈ ਤਾਜ਼ਾ ਵੱਡੀ ਖਬਰ
ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਨੂੰ ਮੁੱਖ ਮੁੱਦਾ ਬਣਾਇਆ ਗਿਆ ਸੀ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਉਪਲੱਬਧ ਕਰਵਾਈ ਜਾਵੇਗੀ। ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਇਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਿਆਂ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਵੱਲੋਂ ਲਗਾਤਾਰ ਆਪਣੇ ਆਪਣੇ ਵਿਭਾਗ ਦੇ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਜਿੱਥੇ ਦਿੱਲੀ ਦੀ ਤਰਜ਼ ਦੇ ਆਧਾਰ ਤੇ ਸਿੱਖਿਆ ਅਤੇ ਸਿਹਤ ਨੂੰ ਲੈ ਕੇ ਕਈ ਫੈਸਲੇ ਲਏ ਗਏ ਹਨ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਦਿੱਲੀ ਦੀ ਤਰਜ਼ ਤੇ ਦਿੱਲੀ ਮਾਡਲ ਦੇ ਅਨੁਸਾਰ 117 ਮੁਹਲਾ ਕਲੀਨੀਕ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੁਣ ਸਿੱਖਿਆ ਮੰਤਰੀ ਨੇ ਐਲਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ 117 ਵਿਧਾਨ ਸਭਾ ਹਲਕਿਆਂ ਦੇ ਵਿੱਚ ਸਮਾਰਟ ਸਕੂਲ ਖੋਲੇ ਜਾਣ ਦੀ ਤਿਆਰੀ ਵੀ ਪੰਜਾਬ ਸਰਕਾਰ ਵੱਲੋ ਕਰ ਲਈ ਗਈ ਹੈ। ਪੰਜਾਬ ਦੇ ਇਹ 117 ਸਮਾਰਟ ਸਕੂਲ 117 ਵਿਧਾਨ ਸਭਾ ਹਲਕਿਆਂ ਦੇ ਵਿਚ ਬਣਾਏ ਜਾਣਗੇ ਜਿਨਾਂ ਵਾਸਤੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਜਗ੍ਹਾ ਦੀ ਨਿਸ਼ਾਨਦੇਹੀ ਵੀ ਕੀਤੀ ਜਾ ਰਹੀ ਹੈ।
ਜਿੱਥੇ ਇਹ ਸਕੂਲ ਸਾਰੀਆਂ ਸਹੂਲਤਾਂ ਦੇ ਨਾਲ ਭਰਪੂਰ ਹੋਣਗੇ ਜਿਨ੍ਹਾਂ ਵਿਚ ਵਧੀਆ ਸਿਖਲਾਈ ਪ੍ਰਾਪਤ ਅਧਿਆਪਕ ਹੋਣਗੇ ਉਥੇ ਹੀ ਬੇਹਤਰੀਨ ਨਵੀਆਂ ਲੈਬ, ਆਧੁਨਿਕ ਲਾਇਬਰੇਰੀ, ਵੱਡੇ ਟੇਬਲ, ਡਿਜੀਟਲ ਬੋਰਡ ਨੂੰ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸਾਰੀਆ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਉਥੇ ਹੀ ਵਿਦਿਆਰਥੀਆਂ ਵਾਸਤੇ ਖੇਡਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਇਹ ਸਾਰੇ ਸਮਾਰਟ ਸਕੂਲ ਕਈ ਥਾਵਾਂ ਤੇ ਮੁੱਢਲੇ ਢਾਂਚੇ ਨਾਲ ਸਕੂਲ ਸ਼ੁਰੂ ਕੀਤੇ ਜਾਣਗੇ। ਜਿਸ ਵਾਸਤੇ ਸਿੱਖਿਆ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇੱਕ ਟੀਮ ਵੱਲੋਂ ਇਹ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਕੀਤਾ ਵੱਡਾ ਐਲਾਨ- ਜਨਤਾ ਚ ਛਾਈ ਖੁਸ਼ੀ ਦੀ ਲਹਿਰ
ਤਾਜਾ ਖ਼ਬਰਾਂ
ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਕੀਤਾ ਵੱਡਾ ਐਲਾਨ- ਜਨਤਾ ਚ ਛਾਈ ਖੁਸ਼ੀ ਦੀ ਲਹਿਰ
Previous Postਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ 6 ਜੀਆਂ ਦੀ ਹੋਈ ਮੌਤ – ਤਾਜਾ ਵੱਡੀ ਖਬਰ
Next Postਵਿਜੈ ਸਿੰਗਲਾ ਦੀ ਬਰਖਾਸਤਗੀ ਤੋਂ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਵਲੋਂ ਦਿੱਤਾ ਬਿਆਨ, ਕੱਸਿਆ ਤੰਜ