ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੇ ਹਿੱਤਾਂ ਨੂੰ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹਨ। ਉੱਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਵੱਲੋਂ ਆਪਣੇ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਹੀ ਉਹ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਇਸ ਜਿਲੇ ਚ ਲਾਊਡ ਸਪੀਕਰਾਂ ਤੇ ਪਾਬੰਦੀ ਨੂੰ ਲੈ ਕੇ ਜਾਰੀ ਹੋਇਆ ਵੱਡਾ ਹੁਕਮ , ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਜ਼ਿਲ੍ਹਾ ਮੈਜਿਸਟੇ੍ਟ ਸ਼ੌਕਤ ਅਹਿਮਦ ਪਰੇ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੁਝ ਪਾਬੰਦੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ 29 ਮਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਲਾਊਡ ਸਪੀਕਰ ‘ਤੇ ਪੂਰਨ ਪਾਬੰਦੀ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਕਿਉਂਕਿ 29 ਮਈ ਦਿਨ ਐਤਵਾਰ ਨੂੰ ਮੈਰੀਟੋਰੀਅਸ ਸਕੂਲਾਂ ਵਿਚ (ਨੌਵੀਂ, ਗਿਆਰਵੀਂ ਅਤੇ ਬਾਰਵੀਂ ਸੇ੍ਣੀ ਦੇ ਦਾਖਲੇ ਲਈ ਪ੍ਰਰੀਖਿਆ-2022 ਕਰਵਾਈ ਜਾ ਰਹੀ ਹੈ।
ਇਹ ਪ੍ਰੀਖਿਆ ਬਾਅਦ ਦੁਪਹਿਰ ਸ਼ਾਮ 2 ਵਜੇ ਤੋਂ ਲੈ ਕੇ ਚਾਰ ਵਜੇ ਤੱਕ ਹੋਵੇਗੀ। ਇਸ ਸਭ ਬਾਰੇ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਹੈ ਕਿ ਇਸ ਪ੍ਰਰੀਖਿਆ ਲਈ ਜ਼ਿਲ੍ਹਾ ਬਠਿੰਡਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਪਰਸ ਰਾਮ ਨਗਰ ਅਤੇ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਦੇਸ ਰਾਜ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਜੇ ਨਗਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਐਮ.ਐਚ.ਆਰ. ਸੀਨੀਅਰ ਸੈਕੰਡਰੀ ਸਕੂਲ,3041 ਪਾਵਰ ਹਾਊਸ ਰੋਡ ਬਠਿੰਡਾ ਪ੍ਰਰੀਖਿਆ ਕੇਂਦਰ ਬਣਾਏ ਗਏ ਹਨ। ਇਹ ਹੁਕਮ ਬੱਚਿਆਂ ਦੀ ਪ੍ਰੀਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ।
Previous Postਮੋਦੀ ਸਰਕਾਰ ਵਲੋਂ 31 ਅਕਤੂਬਰ ਤੱਕ ਲਈ ਹੋ ਗਿਆ ਹੁਕਮ, ਲਗਾਈ ਵੱਡੀ ਪਾਬੰਦੀ- ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ 23 ਜੂਨ ਨੂੰ ਵੋਟਾਂ ਪੈਣ ਬਾਰੇ ਆਈ ਵੱਡੀ ਤਾਜਾ ਖਬਰ- 26 ਨੂੰ ਆਉਣਗੇ ਨਤੀਜੇ