ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਭਰਿਸ਼ਟਾਚਾਰ ਤੋਂ ਮੁਕਤ ਪੰਜਾਬ ਬਣਾਉਣ ਵਾਸਤੇ ਭਗਵੰਤ ਮਾਨ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਅੰਦਰ ਜਿੱਥੇ ਬਹੁਤ ਸਾਰੇ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਚਲਦਿਆਂ ਹੋਇਆਂ ਅਤੇ ਮਨੀ ਲਾਂਡ੍ਰਿੰਗ ਤੇ ਮਾਮਲਿਆਂ ਦੇ ਵਿਚ ਕਈ ਦੋਸ਼ੀਆਂ ਦੇ ਤਹਿਤ ਇਸ ਸਮੇਂ ਵਿੱਚ ਬੰਦ ਕੀਤਾ ਗਿਆ ਹੈ। ਉਥੇ ਵੀ ਬੀਤੇ ਦਿਨੀਂ ਪੰਜਾਬ ਕੈਬਨਿਟ ਵਿੱਚ ਮੌਜੂਦ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਵੀ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਨ ਪਿਛੋਂ ਜੇਲ੍ਹ ਭੇਜ ਦਿਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹਰ ਟੈਂਡਰ ਪਾਸ ਕਰਨ ਉੱਪਰ ਇੱਕ ਫ਼ੀਸਦੀ ਕਮਿਸ਼ਨ ਮੰਗਿਆ ਜਾ ਰਿਹਾ ਸੀ ,ਇਸ ਬਾਰੇ ਮੁੱਖ ਮੰਤਰੀ ਨੂੰ ਪਤਾ ਲੱਗ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੱਚਾਈ ਸਾਹਮਣੇ ਆਉਣ ਤੇ ਸਿਹਤ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।
ਇਸ ਤਰ੍ਹਾਂ ਦੇ ਮਾਮਲੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ। ਹੁਣ ਦਿੱਲੀ ਵਿੱਚ ਆਪ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਿੱਲੀ ਵਿੱਚ ਵੀ ਮਨੀ ਲਾਂਡਰਿੰਗ ਦੇ ਮਾਮਲੇ ਤਹਿਤ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਾਹਮਣੇ ਜਾਣਕਾਰੀ ਦੇ ਅਨੁਸਾਰ ਜਿਥੇ ਸਿਹਤ ਮੰਤਰੀ ਵੱਲੋਂ ਨਿਯੰਤਰਿਤ ਕੰਪਨੀਆਂ ਨੂੰ ਕਲਕੱਤਾ ਆਧਾਰਤ ਲੱਗਦੇ ਟਰਾਸਪੋਰਟ ਦੇ ਵਿਰੁੱਧ ਹੈ ਕੰਪਨੀਆਂ ਤੋਂ 4.81 ਕਰੋੜ ਰੁਪਏ ਦੀਆਂ ਹਾਊਸਿੰਗ ਐਂਟਰੀਆਂ0 ਪ੍ਰਾਪਤ ਕੀਤੀਆਂ ਗਈਆਂ ਹਨ।
ਜਿੱਥੇ ਜਮੀਨ ਦੀ ਖਰੀਦ ਵਾਸਤੇ ਦਿੱਲੀ ਵਿੱਚ ਅਤੇ ਇਸ ਦੇ ਆਸਪਾਸ ਖੇਤਰ ਵਿੱਚ ਵੀ ਜ਼ਮੀਨ ਖਰੀਦਣ ਵਾਸਤੇ ਕਰਜ਼ੇ ਦੀ ਅਦਾਇਗੀ ਲਈ ਵੀ ਜ਼ਮੀਨ ਦੀ ਸਿੱਧੀ ਖਰੀਦਦਾਰੀ ਲਈ ਇਸਤੇਮਾਲ ਕੀਤਾ ਗਿਆ ਸੀ। ਜਿੱਥੇ 2015 -16 ਦੇ ਦੋਰਾਨ ਸਿਹਤ ਮੰਤਰੀ ਸਤਿੰਦਰ ਕੁਮਾਰ ਜੈਨ ਵੱਲੋਂ ਕੰਪਨੀਆਂ ਦੇ ਨਾਲ ਮਿਲ ਕੇ ਇਹ ਸਾਰਾ ਕੰਮ ਕੀਤਾ ਗਿਆ ਸੀ ਉਸੇ ਹੀ ਟੀਮ ਵੱਲੋਂ ਇਸ ਦੀ ਜਾਂਚ ਕਰਦੇ ਹੋਏ ਸਾਰੀ ਸੱਚਾਈ ਸਾਹਮਣੇ ਲਿਆਂਦੀ ਹੈ।
ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਉੱਪਰ ਕਈ ਗੰਭੀਰ ਦੋਸ਼ ਲੱਗ ਚੁੱਕੇ ਹਨ ਉਥੇ ਹੀ ਮੁਹੱਲਾ ਕਲੀਨਿਕ ਲਈ ਉਨ੍ਹਾਂ ਦੀ ਧੀ ਨੂੰ ਸੰਯੁਕਤ ਸਲਾਹਕਾਰ ਮੁਹੱਲਾ ਕਲੀਨਿਕ ਲਈ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਇਸ ਕੈਬਨਿਟ ਮੰਤਰੀ ਸਤਿੰਦਰ ਜੈਨ ਨੂੰ ਕਾਫ਼ੀ ਨੇੜੇ ਨਜ਼ਦੀਕ ਮੰਨਿਆ ਜਾਂਦਾ ਹੈ।
Previous Postਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਆਖਰੀ ਪੋਸਟ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਚ ਛਾਇਆ ਸੋਗ
Next Postਮਸ਼ਹੂਰ ਗਾਇਕ ਦੀ ਸਟੇਜ ਤੇ ਗਾਉਂਦਿਆਂ ਹੋਈ ਅਚਾਨਕ ਮੌਤ – ਪ੍ਰਸੰਸਕਾਂ ਚ ਛਾਇਆ ਸੋਗ , ਤਾਜਾ ਵੱਡੀ ਖਬਰ