ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ ਚ ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਗਰੀਬੀ ਅਤੇ ਬੇਰੋਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਬੇਹਤਰੀਨ ਢੰਗ ਨਾਲ ਜੀਅ ਸਕਣ। ਉਥੇ ਹੀ ਵਿਦੇਸ਼ ਜਾਣ ਵਾਲੇ ਨੌਜਵਾਨਾਂ ਵੱਲੋਂ ਵੀ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਸਖਤ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ ਤਾਂ ਜੋ ਪਿਛੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕਣ। ਜਿੱਥੇ ਵਿਦੇਸ਼ ਗਏ ਪੁੱਤਰਾਂ ਦੀ ਸੁੱਖ ਸ਼ਾਂਤੀ ਵਾਸਤੇ ਮਾਪਿਆਂ ਵੱਲੋਂ ਹਰ ਵਕਤ ਪ੍ਰਮਾਤਮਾ ਅੱਗੇ ਦੁਆ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ।

ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਘਟਨਾਵਾਂ ਕਾਰਨ ਹੋ ਜਾਂਦੀਆਂ ਹਨ ਜਿਸ ਨਾਲ ਪਰਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਰੋਜ਼ੀ-ਰੋਟੀ ਲਈ ਵਿਦੇਸ਼ ਦੇ ਨੌਜਵਾਨ ਦੀ ਅਚਾਨਕ ਮੌਤ ਹੋਣ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੋਹਟ ਬੱਦੀ ਦੇ ਅਧੀਨ ਆਉਣ ਵਾਲੇ ਪਿੰਡ ਰਸ਼ੀਂਨ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿੱਚ ਅਤੇ ਪ੍ਰਵਾਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ 25 ਸਾਲਾ ਨੌਜਵਾਨ ਕਰਮਜੀਤ ਸਿੰਘ ਵੀ ਅਚਾਨਕ ਈ ਸੌਦੀ ਅਰਬ ਵਿੱਚ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲੀ ਕਿ ਕਿਤੇ ਇੱਕ ਦੋਸਤ ਸੰਦੀਪ ਸਿੰਘ ਵੱਲੋਂ ਪਰਿਵਾਰ ਨੂੰ ਫੋਨ ਕਰਕੇ ਦਿੱਤੀ ਗਈ ਹੈ। ਉਥੇ ਹੀ ਪਰਿਵਾਰ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਥੇ ਉਨ੍ਹਾਂ ਦਾ ਬੇਟਾ 25 ਸਾਲਾ ਕਰਮਜੀਤ ਸਿੰਘ ਕੁਝ ਦਿਨ ਪਹਿਲਾਂ ਹੀ ਆਪਣੀ ਛੁੱਟੀ ਤੋਂ ਬਾਅਦ ਵਾਪਸ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਕੱਲ ਇਹ ਮੰਦਭਾਗੀ ਖਬਰ ਮਿਲੀ ਹੈ।

ਉਨ੍ਹਾਂ ਵੱਲੋਂ ਆਪਣੇ ਬੇਟੇ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਏ ਜਾਣ ਵਾਸਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸ ਪੀ ਸਿੰਘ ਉਬਰਾਏ ਅੱਗੇ ਵੀ ਅਪੀਲ ਕੀਤੀ ਗਈ ਹੈ। ਤਾਂ ਜੋ ਪਰਵਾਰ ਆਖਰੀ ਸਮੇਂ ਆਪਣੇ ਬੇਟੇ ਦੀਆਂ ਅੰਤਿਮ ਰਸਮਾਂ ਨਿਭਾਅ ਸਕਣ।