ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਸੰਸਦ ਮੈਂਬਰ ਹਰਭਜਨ ਸਿੰਘ ਨੇ ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਇੱਕ ਹਫ਼ਤਾ ਪਹਿਲਾਂ ਜਿੱਥੇ 29 ਮਈ ਦਿਨ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਆਪਣੇ ਦੋਸਤਾਂ ਦੇ ਨਾਲ ਆਪਣੀ ਗੱਡੀ ਵਿੱਚ ਜਾ ਰਿਹਾ ਸੀ। ਜਿਸ ਸਮੇਂ ਆਪਣੇ ਘਰ ਤੋਂ ਪੰਜ ਕਿਲੋਮੀਟਰ ਦੂਰ ਪਿੰਡ ਜਵਾਹਰਕੇ ਵਿਖੇ ਪਹੁੰਚਿਆ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਤਾਬੜ ਤੋੜ ਗੋਲੀਆ ਚਲਾ ਦਿੱਤੀਆਂ ਗਈਆਂ ਸਨ ਅਤੇ ਇਸ ਘਟਨਾ ਵਿੱਚ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਜਿੱਥੇ ਇਸ ਨੌਜਵਾਨ ਦੀ ਮੌਤ ਦਾ ਦੇਸ਼ ਵਿਦੇਸ਼ ਵਿਚ ਹਰ ਇੱਕ ਇਨਸਾਨ ਵੱਲੋਂ ਦੁੱਖ ਮਨਾਇਆ ਜਾ ਰਿਹਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਰਾਜਨੀਤਿ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਥੇ ਕਈ ਪਾਰਟੀਆਂ ਵੱਲੋਂ ਨਿੰਦਾ ਵੀ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੰਸਦ ਮੈਂਬਰ ਹਰਭਜਨ ਸਿੰਘ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਹਮਦਰਦੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਇਸ ਹਾਦਸੇ ਨੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ ਜਿਥੇ ਮਾਪਿਆਂ ਦਾ ਇਕਲੌਤਾ ਪੁੱਤਰ ਕਾਤਲਾਂ ਵੱਲੋਂ ਕਤਲ ਕੀਤਾ ਗਿਆ ਹੈ ਉਥੇ ਹੀ ਮਾਪਿਆਂ ਦੇ ਪੁੱਤਰ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਉਨ੍ਹਾਂ ਲਈ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਵਿਰੋਧੀਆ ਉਪਰ ਵੀ ਤਾੜਨਾ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਇਸ ਨੌਜਵਾਨ ਗਾਇਕ ਦੀ ਮੌਤ ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਤਲਾਂ ਨੂੰ ਫੜੇ ਜਾਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਉਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਸਾਰੇ ਲੋਕਾਂ ਨੂੰ ਸਭ ਦਾ ਸਾਥ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਿਥੇ ਉਹ ਨਿੱਜੀ ਤੌਰ ਤੇ ਮੂਸੇਵਾਲਾ ਨੂੰ ਕਦੇ ਵੀ ਨਹੀਂ ਮਿਲੇ ਸਨ ਉਥੇ ਹੀ ਉਨ੍ਹਾਂ ਵੱਲੋਂ ਦਿੱਲੋ ਹਮਦਰਦੀ ਜ਼ਾਹਿਰ ਕੀਤੀ ਗਈ ਹੈ।