ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਲਗਾਤਾਰ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ । ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਆਖਿਆ ਗਿਆ ਸੀ ਕਿ ਪੰਜਾਬ ਦੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਜਾਵੇਗਾ । ਜਿਸਦੇ ਚਲਦੇ ਮਾਨ ਸਰਕਾਰ ਵੱਲੋਂ ਇਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੰਬਰ ਤੇ ਲੋਕ ਕਿਸੇ ਵੀ ਰਿਸ਼ਵਤ ਸਬੰਧੀ ਸ਼ਿਕਾਇਤ ਕਰ ਸਕਦੇ ਸਨ l ਇਸ ਨੰਬਰ ਤੇ ਸ਼ਿਕਾਇਤ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਜਾਂਦੀ ਸੀ । ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਮਾਨ ਸਰਕਾਰ ਹੁਣ ਸਖਤ ਹੋ ਚੁੱਕੀ ਹੈ, ਇੱਥੋਂ ਤਕ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਭ੍ਰਿਸ਼ਟ ਮੰਤਰੀਆਂ ਤਕ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ l
ਇਸੇ ਵਿਚਕਾਰ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਿਜ਼ਨਸ ਦੇ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ l ਭ੍ਰਿਸ਼ਟਾਚਾਰ ਦਾ ਉਨ੍ਹਾਂ ਉੱਪਰ ਦੋਸ਼ ਲੱਗਿਆ ਹੈ । ਜਿਸ ਕਾਰਨ ਹੁਣ ਸੂਬਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜਦੋਂ ਉਹ ਜੰਗਲਾਤ ਮੰਤਰੀ ਸਨ ਤੇ ਉਨ੍ਹਾਂ ਉੱਪਰ ਘਪਲੇ ਦੇ ਇਲਜ਼ਾਮ ਲੱਗੇ ਸੀ ਤੇ ਮੰਤਰੀ ਦੀ ਮਿਲੀਭੁਗਤ ਨਾਲ ਦਰੱਖਤ ਕੱਟਣ ਦਾ ਦੋਸ਼ ਵੀ ਉਨ੍ਹਾਂ ਉੱਪਰ ਲੱਗਿਆ ਸੀ ।
ਦੱਸਦਿਆਂ ਕਿ ਇੱਕਲੀ ਇਸ ਮੰਤਰੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਬਲਕਿ ਹੋਰ ਦਲਾਲ ਵੀ ਇਸ ਮਾਮਲੇ ਤਹਿਤ ਗ੍ਰਿਫ਼ਤਾਰ ਹੋਏ ਹਨ l ਜਿਨ੍ਹਾਂ ਵਿਚ ਇਕ ਪੱਤਰਕਾਰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿੱਚ ਕੈਪਟਨ ਦੀ ਸਰਕਾਰ ਸੀ ਤਾਂ ਕਾਂਗਰਸ ਸਰਕਾਰ ਦੌਰਾਨ ਇਕ ਆਈ ਏ ਐਸ ਅਧਿਕਾਰੀ ਤੋਂ 23 ਕਰੋੜ ਰੁਪਏ ਦਾ ਘੁਟਾਲਾ ਕਰਨ ਦੇ ਦੋਸ਼ ਲੱਗੇ ਸਨ ਤੇ ਹੁਣ ਮਾਨ ਸਰਕਾਰ ਦੇ ਵੱਲੋਂ ਉਸ ਤੇ ਮੰਤਰੀ ਦੇ ਤੌਰ ਤੇ ਮਾੜੇ ਕੰਮਾਂ ਲਈ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ।
ਉੱਥੇ ਹੀ ਮੋਹਾਲੀ ਡੀ ਐਫ ਓ ਦੀ ਗ੍ਰਿਫਤਾਰੀ ਦੇ ਬਾਅਦ ਫੜ੍ਹੇ ਗਏ ਕੰਟਰੈਕਟਰ ਨੇ ਸਾਬਕਾ ਮੰਤਰੀ ਧਰਮਸੌਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ ਹੈ । ਜਿਸਤੋ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ l
Previous Postਭਗਵੰਤ ਮਾਨ ਸਰਕਾਰ ਨੇ ਹੜਤਾਲ ਤੇ ਗਏ ਤਹਿਸੀਲਦਾਰਾਂ ਨੂੰ ਤੁਰੰਤ ਕੰਮ ਤੇ ਆਉਣ ਦੇ ਦਿੱਤੇ ਹੁਕਮ
Next Postਸੰਗਰੂਰ ਜਿਮਨੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਨੇ ਸਿਕਿਓਰਟੀ ਲੈਣ ਤੋਂ ਕੀਤਾ ਇਨਕਾਰ, ਤਾਜਾ ਵੱਡੀ ਖਬਰ