ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜੀਬੋ-ਗਰੀਬ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਪ੍ਰਿਸਟਾਚਾਰ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਅਤੇ ਸਾਬਕਾ ਵਿਧਾਇਕ ਫਸੇ ਹੋਏ ਵੀ ਨਜ਼ਰ ਆ ਰਹੇ ਹਨ। ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਸਦੀਆਂ ਮੁਸ਼ਕਿਲਾਂ ਵਾਧਾ ਹੋ ਗਿਆ। ਦਰਅਸਲ ਧਰਮਸੋਤ ਨੂੰ ਵਿਜੀਲੈਂਸ ਬਿਓਰੋ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ। ਜਿਸ ਮਗਰੋਂ ਪੁਲਿਸ ਨੇ ਦੁਪਹਿਰ ਬਾਅਦ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਪੁੱਛਗਿੱਛ ਉਪਰੰਤ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ , ਇਸੇ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਧਰਮਸੋਤ ਨੇ ਕਿਹਾ ਕਿ ਉਸ ਉਤੇ ਲਾਏ ਗਏ ਦੋਸ਼ ਸਾਰੇ ਗਲਤ ਹਨ। ਉਸ ਨੂੰ ਗਲਤ ਫਸਾਇਆ ਗਿਆ ਹੈ।
ਧਰਮਸੋਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਹਿਲਾਂ ਵਜੀਫਾ ਘਪਲੇ ‘ਚ ਫਸਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ‘ਚ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਿਆ ਅਤੇ ਹੁਣ ਉਸਨੂੰ ਇਸ ਮਾਮਲੇ ‘ਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸਮਾਮਲੇ ਵਿੱਚ ਉਸਦਾ ਨਾਂਅ ਤੱਕ ਵੀ ਸ਼ਾਮਿਲ ਨਹੀਂ ਹੈ। ਦੱਸਣਯੋਗ ਹੈ ਕਿ ਧਰਮਸੋਤ ‘ਤੇ ਪਿਛਲੀ ਕਾਂਗਰਸ ਸਰਕਾਰ ਵੇਲੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ, ਬਾਅਦ ਵਿਚ ਜਾਂਚ ਦੌਰਾਨ ਧਰਮਸੋਤ ਨੂੰ ਸਰਕਾਰ ਨੇ ਕਲੀਨਚਿੱਟ ਦੇ ਦਿੱਤੀ ਸੀ। ਪਰ ਹੁਣ ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦਿਆਂ ਘੁਟਾਲੇ ਦੇ ਇਲਜ਼ਾਮ ਨੇ।
ਇਸੀ ਮਾਮਲੇ ਵਿਚ ਵਿਜੀਲੈਂਸ ਬਿਓਰੋ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਧਰਮਸੋਤ ਦੇ ਨਾਲ ਕਥਿਤ ਤੌਰ ‘ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਧਰਮਸੋਤ ਤੋਂ ਇਲਾਵਾ ਦੋ ਹੋਰ ਖੋਜ ਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਪਹਿਲਾ ਵਿਅਕਤੀ ਚਮਕੌਰ ਸਿੰਘ ਜਿਸਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਉਥੇ ਹੀ ਦੂਜਾ ਕਮਲਜੀਤ ਸਿੰਘ ਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਹੈ। ਜੋ ਹੁਣ ਪੁਲਿਸ ਦੀ ਗ੍ਰਿਫ਼ਤ ਵਿਚ ਹਨ।
ਇਸ ਮਾਮਲੇ ਵਿਚ ਇਹ ਵੀ ਦੱਸਿਆ ਗਿਆ ਕਿ ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ ਸੀ। ਤੇ ਮੰਤਰੀ ਤੱਕ ਇੱਕ ਦਰੱਖਤ ਕੱਟਣ ਦੇ 500 ਰੁਪਏ ਪਹੁੰਚਦੇ ਸੀ। ਧਰਮਸੋਤ ‘ਤੇ ਨਵੇਂ ਬੂਟੇ ਲਗਾਉਣ ਨੂੰ ਲੈ ਕੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਵੀ ਲੱਗਿਆ ਹੋਇਆ ਹੈ। ਜਿਸ ਨਾਲ ਕਰੀਬ 25 ਹਜ਼ਾਰ ਦਰੱਖ਼ਤ ਇੱਕ ਸਾਲ ਚ ਕੱਟੇ ਗਏ। ਉਥੇ ਹੀ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿਚ ਅੱਗੇ ਕੀ ਕਾਰਵਾਈ ਰਹਿੰਦੀ ਹੈ। ਧਰਮਸੋਤ ਦੀਆਂ ਮੁਸ਼ਕਿਲਾਂ ਵੱਧਦੀਆਂ ਨੇ ਜਾਂ ਘੱਟਦੀਆਂ, ਇਹ ਵੀ ਦੇਖਣਾ ਹੋਵਾਗਾ।
Previous Postਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਬਾਰ ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਕਤਲ ਕੇਸ ਦੇ ਮੁਲਜ਼ਮਾਂ ਦੀ ਨਹੀਂ ਕਰਨਗੇ ਪੈਰਵੀ
Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਰਾਹਤ ਭਰੀ ਖਬਰ, ਇਹਨਾਂ ਵਲੋਂ