ਮੂਸੇਵਾਲੇ ਦੇ ਅੰਤਿਮ ਰਸਮਾਂ ਚ ਸ਼ਾਮਿਲ ਨਹੀਂ ਪਾਏ ਨਵਜੋਤ ਸਿੱਧੂ, ਸੋਸ਼ਲ ਮੀਡੀਆ ਤੇ ਪੋਸਟ ਪਾ ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ 29 ਮਈ ਨੂੰ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿੱਥੇ ਇਸ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਸਿਧੂ ਮੁਸੇ ਵਾਲਾ ਦੀ ਮੌਤ ਦੀ ਖਬਰ ਸੁਣਦੇ ਹੀ ਜਿੱਥੇ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਉਥੇ ਹੀ ਸਾਰੇ ਲੋਕਾਂ ਵੱਲੋਂ ਸਿੱਧੂ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਦੇਸ਼-ਵਿਦੇਸ਼ ਤੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਨਹੀਂ ਹੋ ਪਾਏ।

ਹੁਣ ਨਵਜੋਤ ਸਿੱਧੂ ਵੱਲੋ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਹ ਬਿਆਨ ਦਿਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਮਾਨਸਾ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਹੈ। ਉਥੇ ਹੀ ਦੇਸ਼ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਸਿੱਧੂ ਦੇ ਪ੍ਰਸੰਸਕਾਂ ਵੱਲੋਂ ਹੁੰਮ ਹੁੰਮਾ ਕੇ ਪਹੁੰਚ ਕੀਤੀ ਗਈ ਹੈ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ। ਉਥੇ ਹੀ ਅੱਜ ਇਸ ਸਮਾਗਮ ਦੇ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਖੇਤਰ ਦੀਆਂ ਹਸਤੀਆਂ ਵੀ ਸ਼ਾਮਲ ਹੋਈਆਂ।

ਜਿਨ੍ਹਾਂ ਵੱਲੋਂ ਸਿੱਧੂ ਮੁੱਸੇਵਾਲ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਕੇ ਉਸਨੂੰ ਸਜਦਾ ਕੀਤਾ ਗਿਆ। ਉਥੇ ਹੀ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਸੋਸ਼ਲ ਮੀਡੀਆ ਤੇ ਇਕ ਸੰਦੇਸ਼ ਸਾਂਝਾ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਸਿੱਧੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਅੰਤਿਮ ਰਸਮਾਂ ਵਿੱਚ ਸ਼ਾਮਲ ਨਹੀਂ ਹੋਇਆ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਪਰਿਵਾਰ ਦਾ ਪੂਰਾ ਖਿਆਲ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇੱਥੇ ਹੀ ਉਹਨਾਂ ਨੇ ਸਿੱਧੂ ਮੂਸੇਵਾਲਾ ਬਾਰੇ ਲਿਖਿਆ ਹੈ ਲੇਜੇਂਡ ਕਦੇ ਨਹੀਂ ਮਰਦੇ, ਪਰਿਵਾਰ ਅਤੇ ਦੋਸਤ ਤੇ ਪ੍ਰਸੰਸਕਾਂ ਦੇ ਦਿਲਾਂ ਵਿਚ ਹਮੇਸ਼ਾ ਵਾਸਤੇ ਰਹਿੰਦੇ ਹਨ।