ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਜਾਰੀ ਹੋਇਆ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿਥੇ ਹਵਾਈ ਉਡਾਨਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਤਹਿਤ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਕਰੋਨਾ ਪਾਬੰਦੀਆਂ ਨੂੰ ਬਹਾਲ ਕਰ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਉਹਨਾਂ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਕਰ ਦਿੱਤੀ ਗਈ ਸੀ। ਹੁਣ ਮੁੜ ਤੋਂ ਕਈ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹਵਾਈ ਯਾਤਰਾ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹੁਕਮ ਜਾਰੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤ ਵਿੱਚ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਹਵਾਈ ਸਫਰ ਕਰਨ ਵਾਸਤੇ ਵੀ ਕਰੋਨਾ ਪਾਬੰਦੀਆਂ ਨੂੰ ਮੁੜ ਤੋਂ ਲਾਗੂ ਕੀਤਾ ਜਾ ਰਿਹਾ ਹੈ। ਜਿੱਥੇ ਕਰੋਨਾ ਪਾਬੰਦੀਆਂ ਦੀ ਪਾਲਣਾ ਨਾ ਕਰਨ ਅਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਜਹਾਜ਼ ਦੀ ਉਡਾਣ ਭਰਨ ਤੋਂ ਪਹਿਲਾਂ ਹੀ ਫਲਾਈਟ ਤੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਇਸ ਬਾਰੇ ਸੀ ਆਈ ਐਸ ਐਫ ਮੁਲਾਜਮਾਂ ਨੂੰ ਇਸ ਸਭ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਅਗਰ ਕੋਈ ਵੀ ਯਾਤਰੀ ਵਾਰ-ਵਾਰ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਸੰਚਾਲਕਾਂ ਵੱਲੋਂ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ ਅਤੇ ਹਵਾਈ ਅੱਡੇ ਤੋਂ ਬਾਹਰ ਕਰ ਦਿੱਤਾ ਜਾਵੇਗਾ। ਯਾਤਰੀਆਂ ਵੱਲੋਂ ਉਲੰਘਣਾ ਕਰਨ ਨੂੰ ਲੈ ਕੇ ਜਿੱਥੇ ਏਅਰ ਟਰੈਵਲ ਵੱਲੋਂ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ।

ਜਿਸ ਤੇ ਸੁਣਵਾਈ ਕਰਦਿਆਂ ਹੋਇਆਂ ਹਾਈਕੋਰਟ ਵੱਲੋਂ ਹਵਾਈ ਜਹਾਜ ਵਿਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਹਵਾਈ ਸਫਰ ਕਰਨ ਵਾਲਿਆਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਖਾਣਾ ਖਾਣ ਦੇ ਸਮੇਂ ਹੀ ਮਾਸਕ ਉਤਾਰਿਆ ਜਾ ਸਕਦਾ ਹੈ। ਇਸ ਸਭ ਬਾਰੇ ਡਾਇਰੈਕਟੋਰੇਟ ਜਰਨਲ ਆਫ ਸਿਵਲ ਐਵੀਏਸ਼ਨ ਵੱਲੋਂ ਕੋਰਟ ਨੂੰ ਦੱਸਿਆ ਗਿਆ ਹੈ। ਉੱਥੇ ਹੀ ਮਾਸਕ ਨਾ ਪਹਿਨਣ ਵਾਲਿਆਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।