ਇਥੇ ਉਡਦਾ ਹੋਇਆ ਹਵਾਈ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਹੋਈ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਦੇਸ਼ਾਂ ਦੇ ਵਿਚ ਕਈ ਭਿਆਨਕ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਅਜਿਹੇ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਕਰੋਨਾ ਵਰਗੀ ਭਿਆਨਕ ਮਹਾਵਾਰੀ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਕਈ ਲੋਕਾਂ ਦੀ ਜਾਨ ਜਾ ਚੁਕੀ ਹੈ ਉਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਪਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਜਿਥੇ ਇਨ੍ਹਾਂ ਹਾਦਸਿਆਂ ਦੇ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਹੁਣ ਇੱਥੇ ਉੱਡਦਾ ਹੋਇਆ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਜਿਥੇ 4 ਲੋਕਾਂ ਦੀ ਮੌਤ ਹੋਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿੱਥੇ ਬੁੱਧਵਾਰ ਨੂੰ ਅਮਰੀਕੀ ਜਲ ਸੈਨਾ ਦਾ ਇੱਕ ਜਹਾਜ ਹਾਦਸਾ ਗ੍ਰਸਤ ਹੋ ਗਿਆ ਹੈ। ਇਸ ਹਾਦਸੇ ਦੇ ਕਾਰਨ ਜਿੱਥੇ 4 ਸੈਨਿਕਾਂ ਦੀ ਮੌਤ ਹੋ ਗਈ ਹੈ ਉਥੇ ਹੀ ਇੱਕ ਲਾਪਤਾ ਦੱਸਿਆ ਜਾ ਰਿਹਾ ਹੈ। ਹਾਦਸਾਗ੍ਰਸਤ ਹੋਣ ਵਾਲਾ ਜਹਾਜ਼ ਐਮ ਵੀ 22 ਬੀ ਦੋਹਰੇ ਇੰਜਣ ਵਾਲਾ ਜਹਾਜ਼ ਦੱਸਿਆ ਗਿਆ ਹੈ ਜੋ ਕਿ ਇੱਕ ਹੈਲੀਕਾਪਟਰ ਵਾਂਗ ਹੀ ਲੈਂਡ ਅਤੇ ਟੇਕ ਆਫ ਕਰ ਸਕਦਾ ਹੈ।

ਇਸ ਜਹਾਜ਼ ਵਿਚ ਜਿਥੇ ਪੰਜ ਜਲ ਸੈਨਿਕ ਸਨ ਉਥੇ ਹੀ ਇਸ ਜਹਾਜ਼ ਵੱਲੋਂ ਗਲੇਮਿਸ ਦੇ ਨਜ਼ਦੀਕ ਇੰਪੈਰੀਅਲ ਕਾਊਂਟੀ ਦੇ ਇੱਕ ਖੇਤਰ ਤੋਂ ਬੁੱਧਵਾਰ ਨੂੰ ਉਡਾਣ ਭਰੀ ਗਈ ਸੀ। ਬੁੱਧਵਾਰ ਨੂੰ ਹੀ ਇਸ ਸਥਾਨ ਤੋਂ 185 ਕਿਲੋਮੀਟਰ ਦੀ ਦੂਰੀ ਤੇ ਹਾਦਸਾਗ੍ਰਸਤ ਹੋ ਗਿਆ। ਅਜਿਹੇ ਜ਼ਹਾਜ਼ਾਂ ਦਾ ਸੰਚਾਲਨ ਮਰੀਨ ਕੋਰ ,ਨੇਵੀ ਅਤੇ ਹਵਾਈ ਫੌਜ ਵੱਲੋਂ ਕੀਤਾ ਜਾਂਦਾ ਹੈ।

ਅਧਿਕਾਰੀਆਂ ਵੱਲੋਂ ਇਸ ਦੀ ਜਾਣਕਾਰੀ ਵੀਰਵਾਰ ਨੂੰ ਦਿੱਤੀ ਗਈ ਹੈ। ਜਿੱਥੇ ਇਹ ਜਹਾਜ਼ ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਦੇ ਰੇਗਿਸਤਾਨ ਵਿਚ ਹਾਦਸਾਗ੍ਰਸਤ ਹੋਇਆ ਹੈ। ਉਥੇ ਹੀ ਚਾਰ ਸੈਨਿਕਾਂ ਦੀ ਮੌਤ ਅਤੇ ਇਕ ਦੇ ਲਾਪਤਾ ਹੋਣ ਦੀ ਜਾਣਕਾਰੀ ਵੀਰਵਾਰ ਨੂੰ ਸਾਂਝੀ ਕੀਤੀ ਗਈ ਹੈ।