ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ, ਵਿਗੜੀ ਜਿਆਦਾ ਸਿਹਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿੱਥੇ ਇਸ ਵਾਰ ਕਾਫ਼ੀ ਵੱਡੀ ਹਲਚਲ ਹੋਈ ਸੀ ਅਤੇ ਰਵਾਇਤੀ ਪਾਰਟੀਆਂ ਨੂੰ ਪਛਾੜਦੇ ਹੋਏ ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਤੇ ਕਬਜ਼ਾ ਕਰ ਲਿਆ ਗਿਆ ਸੀ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਿਆਸਤ ਵਿੱਚ ਬਣੀਆਂ ਰਹਿਣ ਵਾਲੀ ਇਹ ਦੋਨੋਂ ਪਾਰਟੀਆਂ ਜਿਥੇ ਇਸ ਵਾਰ ਆਮ ਆਦਮੀ ਪਾਰਟੀ ਦੇ ਹੱਥੋਂ ਹਾਰ ਗਈਆਂ ਉਥੇ ਇਹਨਾਂ ਚੋਣਾਂ ਤੇ ਵਿੱਚ ਵੱਡੇ-ਵੱਡੇ ਨੇਤਾਵਾਂ ਦੀ ਵੀ ਹਾਰ ਹੋਈ ਸੀ ਅਤੇ ਰਾਜਨੀਤੀ ਦੇ ਵੱਡੇ-ਵੱਡੇ ਥੰਮ ਲੋਕਾਂ ਵੱਲੋਂ ਡਿੱਗਦੇ ਹੋਏ ਦੇਖੇ ਗਏ ਸਨ, ਉੱਥੇ ਹੀ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਜਿੱਥੇ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਥੇ ਬੀਤੇ ਦਿਨੀਂ ਸਿਹਤ ਖਰਾਬ ਹੋਣ ਤੇ 6 ਜੂਨ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਉਸ ਸਮੇਂ ਉਨ੍ਹਾਂ ਨੂੰ ਪੇਟ ਦੀਆਂ ਸਮੱਸਿਆਵਾਂ ਦੇ ਚਲਦਿਆਂ ਹੋਇਆਂ ਹਸਪਤਾਲ ਦਾਖਲ ਕਰਾਇਆ ਗਿਆ ਸੀ ਅਤੇ ਉਨ੍ਹਾਂ ਦਾ ਇਲਾਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਉਹ ਠੀਕ ਹੋਣ ਉਪਰਾਂਤ ਘਰ ਚਲੇ ਗਏ ਸਨ ਉਥੇ ਹੀ ਉਨ੍ਹਾਂ ਨੂੰ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਸਾਹਮਣੇ ਆਉਣ ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿੱਥੇ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ। ਕਿਉਂਕਿ ਹਰ ਰਾਤ ਸਮੇਂ ਉਨ੍ਹਾਂ ਨੂੰ ਕਈ ਵਾਰ ਉਲਟੀਆਂ ਆਉਣ ਕਾਰਨ ਹਾਲਤ ਕਾਫੀ ਗੰਭੀਰ ਦੱਸੀ ਗਈ ਸੀ। ਜੂਨ ਮਹੀਨੇ ਦੇ ਵਿਚ ਹੀ ਉਨ੍ਹਾਂ ਨੂੰ ਦੋ ਵਾਰ ਹਸਪਤਾਲ ਜਾਣਾ ਪਿਆ ਹੈ। 94 ਸਾਲਾਂ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਥੇ ਪਹਿਲਾਂ ਵੀ ਕਰੋਨਾ ਦੇ ਚਲਦਿਆਂ ਹੋਇਆਂ ਇਸ ਸਾਲ ਦੀ ਸ਼ੁਰੂਆਤ ਦੇ ਵਿੱਚ ਕਰੋਨਾ ਪੀੜਤ ਹੋਣ ਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ।