ਭਗਵੰਤ ਮਾਨ ਕੈਬਨਿਟ ਦਾ ਵਿਸਤਾਰ ਨੂੰ ਲੈ ਕੇ ਆ ਰਹੀ ਵੱਡੀ ਖਬਰ ਇਹ MLA ਬਣ ਸਕਦੇ ਹੁਣ ਮੰਤਰੀ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਦੌਰਾਨ ਪਹਿਲੀਆਂ ਹੋਈਆਂ ਚੋਣਾਂ ਤੋਂ ਬਾਅਦ ਜਿਥੇ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਇਕ ਮੀਟਿੰਗ ਕਰਕੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ। ਉਥੇ ਹੀ ਬਾਕੀ ਅਹੁਦਿਆਂ ਦੀ ਵੰਡ ਨੂੰ ਲੈ ਕੇ ਅਜੇ ਇੰਤਜਾਰ ਹੀ ਕੀਤਾ ਜਾ ਰਿਹਾ ਸੀ। ਜਿੱਥੇ ਬਾਕੀ ਮੰਤਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਦੇ ਵਿੱਚ ਸਹੀ ਕੰਮ ਕਾਜ ਨੂੰ ਕੀਤਾ ਜਾ ਰਿਹਾ ਸੀ। ਉਥੇ ਹੀ ਮੰਤਰੀ ਮੰਡਲ ਵੱਲੋਂ ਨਿਯੁਕਤ ਕੀਤੇ ਗਏ ਸਿਹਤ ਮੰਤਰੀ ਵਿਜੈ ਇੰਦਰ ਸਿੰਗਲਾ ਟੈਂਡਰਾਂ ਦੇ ਮਗਰ 1 ਫ਼ੀਸਦੀ ਕਮਿਸ਼ਨ ਦਿੱਤੇ ਜਾਣ ਨੂੰ ਲੈ ਕੇ ਮਿਲੀ ਸ਼ਿਕਾਇਤ ਤੋਂ ਬਾਅਦ ਉਸ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਗ੍ਰਿਫਤਾਰੀ ਕੀਤੀ ਗਈ ਸੀ ਅਤੇ ਜੋ ਕਿ ਇਸ ਸਮੇਂ ਜੇਲ ਵਿਚ ਸਨ। ਭਗਵੰਤ ਮਾਨ ਸਰਕਾਰ ਵੱਲੋਂ ਹੁਣ ਕੈਬਨਿਟ ਦਾ ਵਿਸਥਾਰ ਨੂੰ ਲੈ ਕੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਮ ਐਲ ਏ ਮੰਤਰੀ ਬਣ ਸਕਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਜੁਲਾਈ ਦੇ ਪਹਿਲੇ ਹਫਤੇ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਵਿੱਚ ਪਹਿਲਾ ਵਿਸਥਾਰ ਹੋ ਸਕਦਾ ਹੈ। ਉਥੇ ਹੀ ਪਹਿਲੀ ਕੈਬਨਿਟ ਵਿੱਚ ਜਿੱਥੇ ਅਜੇ ਨੌਂ ਮੰਤਰੀ ਹਨ ਉਥੇ ਹੀ ਹੁਣ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਜਿਨ੍ਹਾਂ ਦੇ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਅਹੁਦਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੋਲ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁਖ ਮੰਤਰੀ ਵੱਲੋਂ ਜਲਦੀ ਹੀ ਇਸ ਕੈਬਨਿਟ ਵਿੱਚ ਹੋਰ ਮੰਤਰੀਆਂ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ ਜਿਨ੍ਹਾਂ ਵਿਚ ਸਰਬਜੀਤ ਕੌਰ ਮਾਣੂਕੇ, ਅਮਨ ਅਰੋੜਾ ਅਤੇ ਡਾਕਟਰ ਇੰਦਰਬੀਰ ਸਿੰਘ ਨਿੱਝਰ ਦੇ ਨਾਮ ਸਾਹਮਣੇ ਆ ਰਹੇ ਹਨ।

ਜਿੱਥੇ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕੇ ਸਿਹਤ ਮੰਤਰੀ ਦੇ ਤੌਰ ਤੇ ਇਹ ਅਹੁਦਾ ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰਬੀਰ ਸਿੰਘ ਨੂੰ ਦਿੱਤਾ ਜਾ ਸਕਦਾ ਹੈ ਅਤੇ ਉਹਨਾਂ ਨੂੰ ਸਿਹਤ ਮੰਤਰੀ ਨਿਯੁਕਤ ਕੀਤਾ ਜਾ ਸਕੇ। ਇਸ ਦਾ ਵਿਸਤਾਰ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਹੋਵੇਗਾ ਜਿੱਥੇ 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ।