ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਹਾਈਕੋਰਟ ਦਾ ਕੀਤਾ ਰੁੱਖ, ਕੋਈ ਵੀ ਕਾਰਵਾਈ ਤੋਂ ਪਹਿਲਾ 7 ਦਿਨਾਂ ਦਾ ਨੋਟਿਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਂਦੇ ਹੀ ਜਿੱਥੇ ਪੰਜਾਬ ਵਿੱਚ ਬਦਲਾਅ ਦੀ ਲਹਿਰ ਲਿਆਂਦੀ ਗਈ ਹੈ, ਉੱਥੇ ਹੀ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਦੋਂ ਸਹੁੰ ਚੁੱਕ ਸਮਾਗਮ ਦੇ ਮੌਕੇ ਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਸੀ। ਉਸ ਸਮੇਂ ਉਨ੍ਹਾਂ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਨਸ਼ਿਆਂ ਨੂੰ ਠੱਲ ਪਾਉਣ ਦੀ ਗੱਲ ਆਖੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਤੋਂ ਬਾਅਦ ਇਕ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਉੱਪਰ ਕਈ ਤਰ੍ਹਾਂ ਦੇ ਸ਼ਿਕੰਜਾ ਕੱਸੇ ਜਾ ਰਹੇ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਇਸ ਸਮੇਂ ਜਿੱਥੇ ਕਈ ਸਾਬਕਾ ਵਿਧਾਇਕ ਅਤੇ ਮੰਤਰੀ ਵੱਖ ਵੱਖ ਦੋਸ਼ਾਂ ਦੇ ਤਹਿਤ ਜੇਲ੍ਹ ਵਿੱਚ ਬੰਦ ਹਨ। ਉਥੇ ਹੀ ਹੁਣ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ ਜਿੱਥੇ ਕਾਰਵਾਈ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦਿੱਤੇ ਜਾਣ ਬਾਰੇ ਆਖਿਆ ਗਿਆ ਹੈ। ਬੀਤੇ ਕੱਲ ਜਿਥੇ ਉਨ੍ਹਾਂ ਦੇ ਉਪਰ ਵੀ ਦੋਸ਼ ਲਗਾਏ ਜਾ ਰਹੇ ਸਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਟੈਂਡਰਾਂ ਦੇ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਉਹ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਕਦਮ ਆਪਣੀ ਗ੍ਰਿਫਤਾਰੀ ਤੋਂ ਡਰਦਿਆਂ ਹੋਇਆਂ ਚੁੱਕਿਆ ਹੈ।

ਜਿੱਥੇ ਉਨ੍ਹਾ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਉਸ ਵਿੱਚ ਆਖਿਆ ਗਿਆ ਹੈ ਕਿ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨਿਰਪੱਖ ਜਾਂਚ ਕੀਤੀ ਜਾਵੇ, ਜਦ ਕਿ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਹੋ ਸਕਦੀ ਹੈ ਕਿਉਂਕਿ ਸਾਬਕਾ ਮੰਤਰੀ ਦੇ ਖ਼ਿਲਾਫ਼ ਟੈਂਡਰ ਘੋਟਾਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਸ ਮਾਮਲੇ ਦੀ ਜਾਂਚ ਜਿੱਥੇ ਵਿਜੀਲੈਸ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ ਅਤੇ ਹੁਣ ਇਹ ਰਿਪੋਰਟ ਐਸਐਸਪੀ ਪੱਧਰ ਉੱਪਰ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਜਿੱਥੇ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਠੇਕੇਦਾਰਾਂ ਦੀ ਯੂਨੀਅਰ ਨੇ 2000 ਰੁਪਏ ਕਰੋੜਾਂ ਦੇ ਟੈਂਡਰ ਦੀ ਧੋਖਾਧੜੀ ਦਾ ਦੋਸ਼ ਉਨ੍ਹਾਂ ਦੇ ਕਾਰਜਕਾਲ ਦੌਰਾਨ ਲਗਾਇਆ ਸੀ। ਉਥੇ ਹੀ ਹੁਣ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਟੈਂਡਰਾਂ ਦੀ ਜਾਂਚ ਕੀਤੀ ਗਈ ਹੈ।