ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ,ਉਥੇ ਹੀ ਹੁਣ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਜਿੱਤ ਹਾਸਲ ਕਰਨ ਵਾਲਿਆਂ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਓਧਰ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ ਉਥੇ ਹੀ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਉਪਰ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਸਾਬਕਾ ਵਿਧਾਇਕ ਅਤੇ ਮੰਤਰੀ ਇਸ ਸਮੇਂ ਜੇਲ ਵਿੱਚ ਬੰਦ ਹਨ।
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਵੱਡਾ ਐਲਾਨ, ਜਿੱਥੇ ਕੀਤੀ ਇਹ ਸਹੂਲਤ ਸ਼ੁਰੂ, ਜਿਸ ਨਾਲ ਜਨਤਾ ਚ ਛਾਈ ਖੁਸ਼ੀ ਦੀ ਲਹਿਰ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਪਹਿਲਾ ਹੀ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਫੈਸਲੇ ਲਏ ਗਏ ਹਨ ਉਥੇ ਹੀ ਹੁਣ ਹੋਰ ਸ਼ਲਾਘਾਯੋਗ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਸ ਨਾਲ ਜਿੱਥੇ ਲੋਕਾਂ ਦਾ ਸਮਾਂ ਬਚ ਜਾਵੇਗਾ ਉਥੇ ਹੀ ਉਨ੍ਹਾਂ ਨੂੰ ਲਰਨਿੰਗ ਲਾਇਸੰਸ ਬਣਾਉਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜਿੱਥੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾ ਰਹੀ ਹੈ। ਉਥੇ ਹੀ ਲੋਕਾਂ ਵਾਸਤੇ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਪੰਜਾਬ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਵਿਕਾਸ ਵੱਲ ਚੁੱਕਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਬਹੁਤ ਸਾਰੇ ਫੈਸਲੇ ਮੰਤਰੀ ਮੰਡਲ ਦੀਆਂ ਕੀਤੀਆਂ ਗਈਆਂ ਬੈਠਕਾਂ ਦੇ ਵਿੱਚ ਲਾਏ ਗਏ ਹਨ।
Previous Postਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਬਾਰੇ ਆਈ ਵੱਡੀ ਮਾੜੀ ਖਬਰ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
Next Postਪੰਜਾਬ ਚ ਕਰੋਨਾ ਨੇ ਧਾਰਿਆ ਖਤਰਨਾਕ ਰੂਪ, ਏਨੇ ਨਵੇਂ ਕੇਸ ਆਏ ਸਾਹਮਣੇ- ਇਥੇ ਬਣਾਇਆ ਮਾਈਕ੍ਰੋ ਕੰਟੇਨਮੈਂਟ ਜ਼ੋਨ