ਆਈ ਤਾਜ਼ਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿlਥੇ ਮੌਸਮ ਵਿੱਚ ਤਬਦੀਲੀ ਦੇ ਆਸਾਰ ਨਜ਼ਰ ਆ ਰਹੇ ਹਨ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਲੋਕਾਂ ਨੂੰ ਗਰਮੀ ਦੇ ਮੌਸਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੈਣ ਵਾਲੀ ਗਰਮੀ ਲੋਕਾਂ ਦੇ ਵੱਟ ਕੱਢ ਰਹੀ ਹੈ। ਜਿੱਥੇ ਹੁਣ ਪੰਜਾਬ ਵਿੱਚ ਮੌਸਮ ਦੇ ਬਦਲ ਜਾਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ,ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ। ਇਸ ਸਮੇਂ ਜਿਥੇ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਾਸਤੇ ਕਿਸਾਨਾਂ ਨੂੰ ਪਾਣੀ ਦੀ ਵਧੇਰੇ ਜ਼ਰੂਰਤ ਹੁੰਦੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਵਰਤੋਂ ਵੀ ਸਮਝਦਾਰੀ ਨਾਲ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਪਾਣੀ ਦੀ ਵਰਤੋਂ ਵੀ ਸੰਭਲ ਕੇ ਕਰਨ ਵਾਸਤੇ ਆਖਿਆ ਗਿਆ ਹੈ।
ਜਿੱਥੇ ਵਧੇਰੇ ਕਿਸਾਨਾਂ ਵੱਲੋਂ ਹੁਣ ਨਹਿਰੀ ਪਾਣੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਹੁਣ ਇੱਥੇ ਪੰਜਾਬ ਵਿੱਚ ਨਹਿਰੀ ਪਾਣੀ ਨੇ ਤਬਾਹੀ ਮਚਾਈ ਹੈ ਜਿਥੇ ਕਈ ਏਕੜ ਫਸਲ ਖਰਾਬ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਾਘਾ ਪੁਰਾਣਾ ਦੇ ਅਧੀਨ ਆਉਣ ਵਾਲੇ ਪਿੰਡ ਉਗੋਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਨਹਿਰ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿੱਥੇ 100 ਏਕੜ ਤੋਂ ਵਧੇਰੇ ਦਾ ਰਕਬਾ ਪਾਣੀ ਵਿਚ ਡੁੱਬ ਗਿਆ ਹੈ ਜਿਨਾਂ ਵਿੱਚ ਸਬਜ਼ੀਆਂ, ਮੱਕੀ , ਮੂੰਗੀ ਆਦਿ ਦੀਆਂ ਫ਼ਸਲਾਂ ਵੀ ਸ਼ਾਮਲ ਹਨ।
ਨਹਿਰ ਵਿਚ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਇਹ ਹਿਸਾ ਟੁੱਟ ਗਿਆ, ਜਿਸ ਕਾਰਨ ਉਨ੍ਹਾਂ ਕਿਸਾਨਾਂ ਨੂੰ ਇਸ ਪਾਣੀ ਦੇ ਕਾਰਨ ਵਰਦਾਨ ਦਾ ਕੰਮ ਲਿਆ ਹੈ ਜਿਨ੍ਹਾਂ ਵੱਲੋਂ ਹੁਣ ਝੋਨੇ ਦੀ ਬਿਜਾਈ ਕੀਤੀ ਜਾਣੀ ਹੈ।
ਉਥੇ ਹੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਜਿੱਥੇ ਘਟਨਾ ਵਾਪਰੀ ਹੈ ਉਥੇ ਹੀ ਇਹ ਪਾਣੀ ਅਬਾਦੀ ਵਾਲੇ ਇਲਾਕਿਆਂ ਤੱਕ ਪਹੁੰਚ ਗਿਆ ਹੈ ਅਤੇ ਪਿੰਡ ਵਿੱਚ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਲੋਕਾਂ ਵੱਲੋਂ ਜਿੱਥੇ ਪਾਣੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਉਥੇ ਹੀ ਪਾਣੀ ਦੀ ਸਪਲਾਈ ਪਿੱਛੋਂ ਬੰਦ ਕੀਤੇ ਜਾਣ ਤੋਂ ਬਾਅਦ ਇਸ ਉਪਰ ਕਾਬੂ ਪਾਇਆ ਗਿਆ।
Previous Postਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ 1 ਮਹੀਨੇ ਦੀ ਪੈਰੋਲ – ਤਾਜਾ ਵੱਡੀ ਖਬਰ
Next Postਪੰਜਾਬ ਸਰਕਾਰ ਨੂੰ ਲਗਿਆ ਵੱਡਾ ਝਟਕਾ, ਹਾਈਕੋਰਟ ਨੇ ਇਹਨਾ ਪਰਿਵਾਰਾਂ ਨੂੰ ਪੰਚਾਇਤੀ ਜਮੀਨਾਂ ਮਾਮਲੇ ਚ ਦਿੱਤੀ ਵੱਡੀ ਰਾਹਤ