ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਮੌਤ, 24 ਤਰੀਕ ਦੀ ਸੀ ਫਲਾਈਟ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਪੰਜਾਬ ਵਿਚ ਜਿੱਥੇ ਨੌਜਵਾਨਾਂ ਵੱਲੋਂ ਪੜ੍ਹਾਈ ਤੋਂ ਬਾਅਦ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਉੱਚ ਵਿਦਿਆ ਹਾਸਲ ਕੀਤੀ ਜਾ ਸਕੇ। ਉੱਥੇ ਹੀ ਮਾਪਿਆਂ ਵੱਲੋਂ ਵੀ ਪੰਜਾਬ ਵਿੱਚ ਬੇਰੁਜਗਾਰੀ ਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਲਗਾ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ, ਜਿੱਥੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਸਕੇ। ਬੱਚਿਆਂ ਵੱਲੋਂ ਜਿੱਥੇ ਵਿਦੇਸ਼ ਜਾਣ ਦੀ ਕਾਹਲ ਕੀਤੀ ਜਾ ਰਹੀ ਹੈ ਉਥੇ ਹੀ ਸੜਕੀ ਆਵਾਜਾਈ ਦੇ ਦੌਰਾਨ ਵੀ ਇਨ੍ਹਾਂ ਨੌਜਵਾਨਾਂ ਵੱਲੋਂ ਜਵਾਨੀ ਦੇ ਜੋਸ਼ ਵਿਚ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ।

ਜਿਸ ਦੇ ਚਲਦਿਆਂ ਹੋਇਆਂ ਇਹ ਨੌਜਵਾਨ ਕਈ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਇਹਨਾ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਭਿਆਨਕ ਦਰਦਨਾਕ ਹਾਦਸੇ ਵਿੱਚ ਮੌਤ ਹੋਈ ਹੈ ਜਿਥੇ 24 ਤਰੀਕ ਦੀ ਫਲਾਈਟ ਸੀ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੀਤੀ ਰਾਤ ਜੀਰਾ ਤਲਵੰਡੀ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਪੀਆਰਟੀਸੀ ਦੀ ਬੱਸ ਅਤੇ ਇਕ ਕਾਰ ਦੇ ਦਰਮਿਆਨ ਹੋਈ ਭਿਆਨਕ ਟੱਕਰ ਦੇ ਵਿਚ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਮਾਮੇ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦਾ ਭਾਣਜਾ ਦਿਲਪ੍ਰੀਤ ਆਪਣੇ ਵਾਸਤੇ ਖਰੀਦ ਫਰੋਖਤ ਕਰ ਰਿਹਾ ਸੀ ਜੋ ਕੇ 24 ਜੂਨ ਨੂੰ ਕਨੇਡਾ ਜਾ ਰਿਹਾ ਸੀ। ਜਿੱਥੇ ਉਸ ਵੱਲੋਂ ਕੈਨੇਡਾ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਇਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਜਿਸ ਸਮੇਂ ਇਹ ਨੌਜਵਾਨ ਆਪਣੀ ਸਵਿਫਟ ਕਾਰ ਵਿਚ ਜੀਰੇ ਤੋਂ ਆਪਣੇ ਪਿੰਡ ਮਨਸੂਰਵਾਲ ਕਲਾਂ ਨੂੰ ਜਾ ਰਿਹਾ ਸੀ ਤਾਂ ਪੀ ਆਰ ਟੀ ਸੀ ਦੀ ਬੱਸ ਦੇ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਗੰਭੀਰ ਜ਼ਖਮੀ ਹਾਲਤ ਵਿੱਚ ਜਿੱਥੇ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਉੱਥੇ ਹੀ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜੋ ਆਪਣੇ ਪਿੱਛੇ ਆਪਣੀ ਮਾਂ ਨੂੰ ਛੱਡ ਗਿਆ ਹੈ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।