ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਸੜਕ ਹਾਦਸਿਆਂ ਨੂੰ ਵਾਪਰਨ ਤੋਂ ਬਚਾਇਆ ਜਾ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਜਿੱਥੇ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਦੀ ਅਣਗਹਿਲੀ ਦੇ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿੱਥੇ ਬਹੁਤ ਸਾਰੇ ਬੇਕਸੂਰ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਉਥੇ ਹੀ ਘਰਾਂ ਦੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਵਾਹਨ ਚਾਲਕਾਂ ਲਈ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਨ੍ਹਾਂ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਜਿਸ ਕਾਰਨ ਇਹ ਭਿਆਨਕ ਸੜਕ ਹਾਦਸੇ ਵਾਪਰਦੇ ਹਨ।
ਹੁਣ ਪੰਜਾਬ ਵਿਚ ਇਕ ਭਿਆਨਕ ਸੜਕ ਹਾਦਸੇ ਵਿੱਚ ਟਿੱਪਰ ਦੇ ਨੀਚੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਭੜਕੇ ਹੋਏ ਲੋਕਾਂ ਵੱਲੋਂ ਜਾਮ ਲਗਾ ਦਿੱਤਾ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਵਿੱਚ ਮਿਹਰਬਾਨ ਇਲਾਕੇ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਇੱਕ ਖਾਲੀ ਰੇਤ ਦੇ ਟਿੱਪਰ ਵੱਲੋਂ ਸਕੂਟਰੀ ਸਵਾਰ ਨੂੰ ਭਿਆਨਕ ਟੱਕਰ ਮਾਰ ਕੇ ਕੁਚਲ ਦਿਤਾ ਗਿਆ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ ਉਥੇ ਹੀ ਸਕੂਟਰੀ ਚਾਲਕ ਦੀ ਟੱਕਰ ਦੀ ਚਪੇਟ ਵਿੱਚ ਆਉਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਅਤੇ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਵੀ ਇਸ ਘਟਨਾ ਦਾ ਸ਼ਿਕਾਰ ਹੁੰਦੇ ਹੁੰਦੇ ਮੁਸ਼ਕਲ ਨਾਲ ਬਚੇ ਹਨ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਮਾਲਪੁਰ ਇਲਾਕੇ ਦਾ ਰਹਿਣ ਵਾਲਾ ਟਿੱਪਰ ਚਾਲਕ ਸਕੂਟਰੀ ਸਵਾਰ ਨੂੰ ਉਸ ਸਮੇਂ ਟੱਕਰ ਮਾਰ ਗਿਆ ਜਦੋਂ ਸਕੂਟਰੀ ਸਵਾਰ ਰਾਮ ਤੀਰਥ ਜੋ ਕਿ ਸਵੇਰ ਦੇ ਸਮੇਂ ਮਿਹਰਬਾਨ ਇਲਾਕੇ ਵਿੱਚ ਸੋਦਾਗਰ ਨਾਮ ਦੀ ਫੈਕਟਰੀ ਵਿਚ ਕੰਮ ਕਰਨ ਲਈ ਜਾ ਰਿਹਾ ਸੀ।
ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸੜਕ ਵਿੱਚ ਰੱਖ ਕੇ ਜਾਮ ਲਗਾ ਦਿੱਤਾ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ। ਲੋਕਾਂ ਵੱਲੋਂ ਦੋਸ਼ ਲਗਾਇਆ ਹੈ ਕਿ ਅਜਿਹੇ ਟਿੱਪਰ ਚਾਲਕ ਜੋ ਨਜਾਇਜ਼ ਮਾਇਨਿੰਗ ਦਾ ਕੰਮ ਕਰਦੇ ਹਨ ਉਨ੍ਹਾਂ ਵੱਲੋਂ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
Previous Postਪੰਜਾਬ ਚ BJP ਆਗੂ ਦੀ ਹੋਈ ਸਵਾਈਨ ਫਲੂ ਕਾਰਨ ਮੌਤ, ਪਹਿਲਾ ਕੇਸ ਸਾਹਮਣੇ ਆਉਣ ਤੇ ਡਾਕਟਰਾਂ ਨੇ ਕੀਤੀ ਪੁਸ਼ਟੀ
Next Postਪੰਜਾਬ ਪੁਲਿਸ ਦੇ ਥਾਣੇਦਾਰ ਨਾਲ ਵਜੀ ਇਸ ਅਨੋਖੇ ਤਰੀਕੇ ਨਾਲ ਠੱਗੀ, ਥੋੜੀ ਹੀ ਦੇਰ ਚ ਉਡਾਏ ਲੱਖਾਂ