ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਮੁਸ਼ਕਿਲ ਦੇ ਦੌਰ ਵਿੱਚ ਬਹੁਤ ਸਾਰੇ ਅਜਿਹੇ ਇਨਸਾਨ ਹਨ ਜੋ ਅੱਗੇ ਆ ਕੇ ਲੋਕਾਂ ਲਈ ਇਕ ਮਸੀਹਾ ਬਣ ਕੇ ਕੰਮ ਕਰਦੇ ਹਨ। ਅਜਿਹੇ ਇਨਸਾਨਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਅਜਿਹੀਆਂ ਸੰਸਥਾਵਾਂ ਦੇ ਬਾਨੀਆਂ ਵੱਲੋਂ ਜਿਥੇ ਸਮੇਂ-ਸਮੇਂ ਤੇ ਲੋਕਾਂ ਦਾ ਅੱਗੇ ਆ ਕੇ ਹੱਥ ਫੜਿਆ ਹੈ ਅਤੇ ਮੁਸ਼ਕਲ ਦੇ ਦੌਰ ਵਿਚੋਂ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਹੈ। ਕਰੋਨਾ ਕਾਲ ਅਤੇ ਕਿਸਾਨੀ ਸੰਘਰਸ਼ ਦੇ ਸਮੇਂ ਜਿੱਥੇ ਡਾ.ਐਸ ਪੀ ਸਿੰਘ ਉਬਰਾਏ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਹੈ ਉੱਥੇ ਹੀ ਵਿਦੇਸ਼ਾਂ ਵਿੱਚ ਫਸੇ ਹੋਏ ਬਹੁਤ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਿੱਚ ਜਿੱਥੇ ਮਦਦ ਕੀਤੀ ਜਾਂਦੀ ਹੈ ਵਿਦੇਸ਼ਾਂ ਵਿੱਚ ਜਿਨ੍ਹਾਂ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ ਉਨ੍ਹਾਂ ਦੀਆਂ ਲਾਸ਼ਾਂ ਨੂੰ ਵੀ ਪਰਿਵਾਰ ਤੱਕ ਇਸ ਇਨਸਾਨ ਵੱਲੋਂ ਪਹੁੰਚਾਇਆ ਗਿਆ ਹੈ।
ਹੁਣ ਵਿਸ਼ਵ ਪ੍ਰਸਿੱਧ ਸਮਾਜ-ਸੇਵੀ ਡਾਕਟਰ ਐੱਸ ਪੀ ਸਿੰਘ ਓਬਰਾਏ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਜੀਵਨ ਅਤੇ ਫਿਲਮ ਬਣਨ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੁਬਈ ਦੇ ਵਿੱਚ ਵੱਡੇ ਬਿਜਨਸਮੈਨ ਦੇ ਤੌਰ ਤੇ ਜਾਣੇ ਜਾਂਦੇ ਡਾਕਟਰ ਐੱਸ ਪੀ ਸਿੰਘ ਉਬਰਾਏ ਵੱਲੋਂ ਆਪਣੀ ਜਿੰਦਗੀ ਦੀ ਕਮਾਈ ਦਾ 98 ਫ਼ੀਸਦੀ ਹਿੱਸਾ ਦਲਿਤ ਲੋਕਾਂ ਦੀ ਭਲਾਈ ਵਾਸਤੇ ਲਗਾਇਆ ਗਿਆ ਹੈ। ਉੱਥੇ ਹੀ ਜ਼ਰੂਰਤਮੰਦਾਂ ਦੀ ਹਮੇਸ਼ਾ ਮਦਦ ਕੀਤੀ ਗਈ ਹੈ। ਜਿਨ੍ਹਾਂ ਦੀ ਜ਼ਿੰਦਗੀ ਤੋਂ ਪ੍ਰੇਰਿਤ ਹੋ ਕੇ ਹੁਣ ਫ਼ਿਲਮ ਨਿਰਮਾਤਾ ਮਹੇਸ਼ ਭੱਟ ਵੱਲੋਂ ਉਹਨਾਂ ਦੀ ਬਾਇਓਪਿਕ ਦਾ ਨਿਰਦੇਸ਼ਨ ਕੀਤਾ ਜਾਵੇਗਾ।
ਇਸ ਫਿਲਮ ਦੇ ਵਿਚ ਜਿੱਥੇ ਡਾਕਟਰ ਐਸ ਪੀ ਸਿੰਘ ਉਬਰਾਏ ਦੀ ਭੂਮਿਕਾ ਫਿਲਮੀ ਅਦਾਕਾਰ ਅਜੈ ਦੇਵਗਨ ਵੱਲੋਂ ਨਿਭਾਈ ਜਾਵੇਗੀ। ਉੱਥੇ ਹੀ ਇਸ ਫਿਲਮ ਦਾ ਸਮਾਂ ਦੋ ਘੰਟੇ 40 ਮਿੰਟ ਰੱਖਿਆ ਜਾ ਰਿਹਾ ਹੈ। ਇਸ ਫਿਲਮ ਦੀ ਸ਼ੂਟਿੰਗ ਵੀ ਅਗਲੇ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਫਿਲਮ ਦੇ ਵਿਚ ਜਿੱਥੇ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਆਪਣੀ ਜ਼ਿੰਦਗੀ ਦੇ ਵਿੱਚ ਕੀਤੇ ਗਏ ਕੰਮਾਂ ਨੂੰ ਦਿਖਾਇਆ ਜਾਵੇਗਾ। ਉੱਥੇ ਹੀ ਮਹੇਸ਼ ਭੱਟ ਵੱਲੋਂ ਫਿਲਮ ਸਕਰੀਨ ਤੇ ਜ਼ਰੀਏ ਉਨ੍ਹਾਂ ਦੀ ਜ਼ਿੰਦਗੀ ਨੂੰ ਸਾਰਿਆਂ ਦੇ ਸਾਹਮਣੇ ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ। ਡਾਕਟਰ ਐੱਸ ਪੀ ਸਿੰਘ ਉਬਰਾਏ ਦੇ ਜੀਵਨ ਉਪਰ ਬਣਨ ਜਾ ਰਹੀ ਇਸ ਫ਼ਿਲਮ ਨੂੰ ਦੇਖਦੇ ਹੋਏ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਬਾਰੇ ਆਈ ਵੱਡੀ ਖਬਰ, ਜੀਵਨੀ ਤੇ ਬਣਨ ਜਾ ਰਹੀ ਫਿਲਮ
Previous Postਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਹਨਾਂ ਨੇ ਵਾਹਨਾਂ ਨੂੰ ਲੈਕੇ ਲਿਆ ਵੱਡਾ ਫੈਸਲਾ, ਜਾਰੀ ਕੀਤੇ ਇਹ ਨਿਰਦੇਸ਼
Next Postਸਿੱਧੂ ਮੂਸੇਵਾਲਾ ਨੇ SYL ਗੀਤ ਚ ਕੀਤਾ ਜਿਕਰ – ਆਖਰ ਕੌਣ ਹਨ ਬਲਵਿੰਦਰ ਸਿੰਘ ਜਟਾਣਾ