ਸ਼੍ਰੀ ਹਰਿਮੰਦਰ ਸਾਹਿਬ ਤੋਂ ਕੁਝ ਦੂਰੀ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀ ਹੋਈ ਮੰਦਭਾਗੀ ਘਟਨਾ, ਤਾਜਾ ਵਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿੱਥੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਵੱਖ-ਵੱਖ ਜਾਤਾਂ ਦੇ ਲੋਕ ਰਹਿੰਦੇ ਹਨ। ਜੋ ਆਪਸ ਵਿਚ ਪਿਆਰ ਅਤੇ ਸਾਂਝ ਦੇ ਨਾਲ ਜੁੜੇ ਹੋਏ ਹਨ। ਇਨ੍ਹਾਂ ਸਾਰੇ ਜ਼ਾਤ-ਪਾਤ ਦੇ ਲੋਕਾਂ ਵੱਲੋਂ ਇਕਜੁੱਟ ਹੋ ਕੇ ਏਕਤਾ ਦਾ ਸੰਦੇਸ਼ ਵੀ ਦਿੱਤਾ ਜਾਂਦਾ ਹੈ। ਪੰਜਾਬ ਨੂੰ ਜਿੱਥੇ ਗੁਰੂਆਂ ਦੀ ਧਰਤੀ ਆਖਿਆ ਜਾਂਦਾ ਹੈ ਉਥੇ ਹੀ ਪੰਜਾਬ ਦੇ ਵਿੱਚ ਸਿੱਖ ਧਰਮ ਦੀ ਮਾਨਤਾ ਬਹੁਤ ਜ਼ਿਆਦਾ ਹੈ। ਜਿੱਥੇ ਸਾਰੇ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਰਧਾ ਭਾਵਨਾ ਰੱਖੀ ਜਾਂਦੀ ਹੈ। ਉਸ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਂਦਾ ਹੈ। ਪਰ ਪੰਜਾਬ ਅੰਦਰ ਕਈ ਜਗ੍ਹਾ ਤੇ ਬੇਅਦਬੀ ਦੇ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਵਿੱਚ ਰੋਸ ਪੈਦਾ ਕਰਦੀਆਂ ਹਨ।

ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾਂਦੀ ਹੈ। ਹੁਣ ਸ੍ਰੀ ਹਰਿਮੰਦਰ ਸਾਹਿਬ ਤੋਂ ਕੁਝ ਦੂਰੀ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੁਝ ਦੂਰੀ ਤੇ ਇੱਕ ਘਰ ਵਿੱਚੋਂ ਸਾਮ੍ਹਣੇ ਆਇਆ ਹੈ ਜਿੱਥੇ ਉਸ ਘਰ ਦੇ ਵਿੱਚ ਗੈਸਟ ਹਾਊਸ ਬਣਾਇਆ ਗਿਆ ਹੈ। ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਬਿਰਾਜਮਾਨ ਹੈ।

ਉਸ ਘਰ ਵਿੱਚ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਕੁਝ ਅੰਗ ਵੇਖੇ ਗਏ ਹਨ। ਅਤੇ ਇਸ ਬੇਅਦਬੀ ਦੀ ਸੂਚਨਾ ਮਿਲਦੇ ਹੀ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ ਆਪਣੇ ਕੁਝ ਸਾਥੀਆਂ ਨਾਲ ਮੌਕੇ ਤੇ ਪਹੁੰਚੇ ਹਨ ਅਤੇ ਜਿਨ੍ਹਾਂ ਵੱਲੋਂ ਇਸ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਗੈਸਟ-ਹਾਊਸ ਦੇ ਵਿਚ ਕੁਝ ਲੋਕ ਰਹਿ ਰਹੇ ਸਨ ਅਤੇ ਬੱਚਿਆਂ ਵੱਲੋਂ ਪਵਿੱਤਰ ਪੰਨਿਆਂ ਨੂੰ ਪਾੜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਟੇਪ ਲਗਾ ਕੇ ਸੁਰੱਖਿਅਤ ਕੀਤਾ ਗਿਆ ਸੀ।

ਇਸ ਘਰ ਦਾ ਮਾਲਕ ਅਤੇ ਉਸਦਾ ਪੁੱਤਰ ਜਿਥੇ ਇਸ ਦੁਨੀਆਂ ਨੂੰ ਪਹਿਲਾਂ ਹੀ ਅਲਵਿਦਾ ਆਖ ਚੁੱਕੇ ਹਨ। ਉੱਥੇ ਹੀ ਘਰ ਵਿਚ ਇਕੱਲੀ ਬਜ਼ੁਰਗ ਔਰਤ ਰਹਿੰਦੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਖਿਆ ਗਿਆ ਹੈ ਕੇ ਮੁੱਛਲ ਵੱਲੋਂ ਇਸ ਘਟਨਾਂ ਨੂੰ ਮੁੱਦਾ ਬਣਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।