ਆਈ ਤਾਜ਼ਾ ਵੱਡੀ ਖਬਰ
ਜਿਥੇ ਇਕ ਪਾਸੇ ਦੁਨੀਆ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਤਬਾਹੀ ਮਚਾਈ ਹੋਈ ਹੈ , ਦੂਜੇ ਪਾਸੇ ਕੁਦਰਤੀ ਆਫ਼ਤਾਂ ਕਰਨ ਆਮ ਲੋਕਾ ਨੂੰ ਖਾਸੀਆ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਵੱਖ ਵੱਖ ਥਾਵਾਂ ਤੇ ਕੁਦਰਤੀ ਆਫ਼ਤਾਂ ਕਾਰਨ ਕਈ ਤਰ੍ਹਾਂ ਦਾ ਨੁਕਸਾਨ ਹੋ ਰਿਹਾ ਹੈ । ਪਰ ਇਸੇ ਵਿਚਾਲੇ ਇਕ ਵਡੀ ਖਬਰ ਪੰਜਾਬ ਤੋਂ ਸਾਹਮਣੇ ਆ ਰਹੀ ਹੈ , ਜਿੱਥੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਚ ਅੱਜ ਯਾਨੀ ਮੰਗਲਵਾਰ ਨੂੰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਭੂਚਾਲ ਸਵੇਰੇ ਦਸ ਵਜੇ ਦੇ ਕਰੀਬ ਆਇਆ ।
ਜਿਸ ਦੀ ਤੀਬਰਤਾ 3.9 ਦੱਸੀ ਜਾ ਰਹੀ ਹੈ । ਪਰ ਅਜੇ ਤਕ ਇਸ ਭੂਚਾਲ ਦੇ ਕਾਰਨ ਪੰਜਾਬ ਭਰ ਵਿੱਚ ਨੁਕਸਾਨ ਸਬੰਧੀ ਕੋਈ ਵੀ ਸੂਚਨਾ ਪ੍ਰਾਪਤ ਨਹੀਂ ਹੋਈ ਹੈ । ਪਰ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ ਅਠਾਰਾਂ ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ । ਪਤਾ ਚੱਲਿਆ ਹੈ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਦੱਸ ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ, ਪਰ ਇਕ ਵਾਰ ਫਿਰ ਤੋਂ ਇਕ ਵਿਅਕਤੀ ਨੂੰ ਫੈਲਾਉਣ ਵਾਸਤੇ ਇਹ ਭੂਚਾਲ ਦੇ ਝਟਕੇ ਕਾਫੀ ਹਨ ।
ਭਾਰਤ ਤੋਂ ਇਲਾਵਾ ਪਾਕਿਸਤਾਨ ਦੀ ਪੰਜਾਬ ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਇਸ ਦਾ ਕੇਂਦਰ ਵੀ ਪਾਕਿਸਤਾਨ ਹੀ ਦੱਸਿਆ ਜਾ ਰਿਹਾ ਹੈ । ਇਸ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਵਿੱਚ ਉਤਰ ਅਠਾਰਾਂ ਕਿਲੋਮੀਟਰ ਦੀ ਦੂਰੀ ਤੇ ਦੱਸਿਆ ਜਾ ਰਿਹਾ ਹੈ ।
ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਦੇ ਨਾਲ ਕੁਦਰਤੀ ਆਫ਼ਤਾਂ ਕਾਰਨ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ , ਇੱਕ ਬੇਹਦ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਤੋਂ ਹਰ ਰੋਜ਼ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਜੋ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤੀਆਂ । ਇਸੇ ਵਿਚਾਲੇ ਜੋ ਪੰਜਾਬ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ , ਬੇਸ਼ੱਕ ਉਸ ਕਾਰਨ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ, ਪਰ ਪੰਜਾਬ ਭਰ ਦੇ ਵਿੱਚ ਇੱਕ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
Previous Postਗਾਂ ਦੀ ਖਰੀਦ ਤੇ ਮਿਲੇਗੀ 25 ਹਜਾਰ ਰੁਪਏ ਦੀ ਸਬਸਿਡੀ, ਇਥੇ ਹੋਇਆ ਵੱਡਾ ਐਲਾਨ
Next Postਇਥੇ ਗੋਲ ਗੱਪੇ ਵੇਚਣ ਤੇ ਲਗਾਈ ਗਈ ਪਾਬੰਦੀ, ਹੋਇਆ ਹੁਕਮ ਜਾਰੀ- ਤਾਜਾ ਵੱਡੀ ਖਬਰ