ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਬਦਲਾਅ ਲਿਆਂਦੇ ਗਏ ਹਨ ਅਤੇ ਲਗਾਤਾਰ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਦੀ ਪੰਜਾਬ ਵਾਸੀਆਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ 92 ਸੀਟਾਂ ਤੇ ਵਿਧਾਨਸਭਾ ਚੋਣਾਂ ਦੇ ਦੌਰਾਨ ਕਬਜ਼ਾ ਕੀਤਾ ਗਿਆ ਸੀ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਬੀਤੇ ਦਿਨੀਂ ਸੰਗਰੂਰ ਤੋਂ ਹੋਈਆਂ ਜ਼ਿਮਨੀ ਚੋਣਾਂ ਦੇ ਦੌਰਾਨ ਵੀ ਹਾਰ ਦਾ ਸਾਹਮਣਾ ਕਰਨਾ ਪਿਆ। 24 ਜੂਨ ਤੋਂ ਲੈ ਕੇ 30 ਜੂਨ ਤੱਕ ਜਿਥੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਸੀ।
ਉਥੇ ਹੀ 27 ਜੂਨ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਤ ਮੰਤਰੀ ਵੱਲੋਂ ਪੰਜਾਬ ਦਾ 2022 -23 ਦਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਦੇ ਵਿਚ ਜਿੱਥੇ ਇੱਕ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਵਿੱਚ ਖਰਚਿਆ ਜਾਵੇਗਾ। ਉਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ, ਜਿੱਥੇ ਵਿਧਾਨ ਸਭਾ ਵਿੱਚ ਇਹ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਹੁਣ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਵਾਸਤੇ ਈ ਵਿਧਾਨ ਸਭਾ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਜਿਸ ਵਾਸਤੇ ਹੁਣ ਵਿਧਾਨ ਸਭਾ ਦੇ ਵਿੱਚ ਟੇਬਲ ਦੇ ਉੱਪਰ ਵਿਧਾਇਕਾਂ ਵਾਸਤੇ ਇਸ ਤਕਨੀਕ ਦੇ ਲਈ ਆਧੁਨਿਕ ਤਕਨੀਕ ਦੇ ਨਾਲ ਅਧਾਰਿਤ ਸਕਰੀਨਾਂ ਲਗਾਈਆਂ ਜਾਣਗੀਆਂ ਜਿੱਥੇ ਸਾਰੇ ਵਿਧਾਇਕਾਂ ਨੂੰ ਆਪਣੇ ਆਪਣੇ ਟੇਬਲ ਉੱਪਰ ਹੀ ਸੀਟਾਂ ਤੇ ਸਾਰਾ ਆਨਲਾਈਨ ਨਜ਼ਾਰਾ ਨਜ਼ਰ ਆਵੇਗਾ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਵਿਚ ਜਿਥੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਵਿਧਾਨ ਸਭਾ ਦੇ ਵਿੱਚ ਇਸ ਬਦਲਾਅ ਵਾਸਤੇ ਉਨ੍ਹਾਂ ਵੱਲੋਂ ਸਾਰੇ ਵੇਰਵੇ ਵੀ ਮੁਹਇਆ ਕਰਵਾ ਦਿੱਤੇ ਜਾਣਗੇ। ਬੀਤੇ ਦਿਨੀਂ ਜਿੱਥੇ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕੀਤਾ ਗਿਆ ਉਥੇ ਹੀ ਦੱਸਿਆ ਗਿਆ ਹੈ ਕਿ ਤਿੰਨ ਮਹੀਨਿਆਂ ਦੇ ਵਿੱਚ ਸਰਕਾਰ ਵੱਲੋਂ ਕੀ-ਕੀ ਉਪਰਾਲੇ ਕੀਤੇ ਗਏ ਹਨ। ਜਿੱਥੇ ਦਸਿਆ ਗਿਆ ਹੈ ਕਿ ਜਿੱਥੇ ਸਰਕਾਰ ਵੱਲੋਂ ਇਨ੍ਹਾਂ ਤਿੰਨ ਮਹੀਨਿਆਂ ਦੇ ਵਿੱਚ ਅੱਠ ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਸੀ ਅਤੇ 10,500 ਕਰੋੜ ਦਾ ਕਰਜ਼ਾ ਸੂਬਾ ਸਰਕਾਰ ਵੱਲੋਂ ਵਾਪਸ ਵੀ ਕੀਤਾ ਗਿਆ ਹੈ।
Previous Postਪੰਜਾਬ ਚ ਮੁਹੱਲਾ ਕਲੀਨਿਕਾਂ ਨੂੰ ਲੈਕੇ ਆਈ ਵੱਡੀ ਖਬਰ, ਸਰਕਾਰ 231 ਡਾਕਟਰ ਦੀ ਨਿਯੁਕਤੀ ਦੀ ਤਿਆਰੀ ਚ- ਪ੍ਰਤੀ ਮਰੀਜ ਮਿਲਣਗੇ 50 ਰੁਪਏ
Next Postਸਿੱਧੂ ਮੂਸੇ ਵਾਲਾ ਕਤਲ ਤੋਂ ਬਾਅਦ ਮੈਨੇਜਰ ਬਾਰੇ ਹਾਈਕੋਰਟ ਤੋਂ ਆਈ ਵੱਡੀ ਖਬਰ, ਨਹੀਂ ਮਿਲੀ ਰਾਹਤ