ਪੰਜਾਬ ਚ ਇਥੇ ਕਿਰਲੀ ਵਾਲੀ ਜਹਿਰੀਲੀ ਚਾਹ ਪੀਣ ਕਾਰਨ ਹੋਈ 2 ਬੱਚਿਆਂ ਦੀ ਮੌਤ, ਵਾਪਰੀ ਦਿਲ ਝੰਜੋੜਨ ਵਾਲੀ ਘਟਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਜਿੱਥੇ ਕਰੋਨਾ ਦੇ ਸਮੇਂ ਕੀਤੀ ਗਈ ਤਾਲਾਬੰਦੀ ਦੇ ਸਮੇਂ ਠੱਪ ਹੋ ਗਏ ਸਨ। ਉਥੇ ਹੀ ਉਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਨੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਮੁਸ਼ਕਿਲ ਹੋ ਗਿਆ ਸੀ। ਕਈ ਸੰਸਥਾਵਾਂ ਵੱਲੋਂ ਅਜਿਹੇ ਪਰਿਵਾਰਾਂ ਦੀ ਬਾਂਹ ਫੜੀ ਸੀ ਜਿਨ੍ਹਾਂ ਨੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਕੀਤਾ ਜਾ ਰਿਹਾ ਸੀ। ਉਥੇ ਹੀ ਸਥਿਤੀ ਦੇ ਚਲਦਿਆਂ ਹੋਇਆਂ ਕਈ ਗਰੀਬ ਪਰਿਵਾਰਾਂ ਦੇ ਵਿਅਕਤੀਆਂ ਵੱਲੋਂ ਆਪਣੀ ਜੀਵਨ-ਲੀਲਾ ਤੱਕ ਆਰਥਿਕ ਮਜਬੂਰੀ ਦੇ ਚਲਦਿਆਂ ਹੋਇਆਂ ਖ਼ਤਮ ਕਰ ਲਈ ਗਈ ਸੀ। ਜਿੱਥੇ ਪਰਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਥੇ ਕੁਝ ਲੋਕਾਂ ਨਾਲ ਇਸ ਬਰਸਾਤ ਦੇ ਮੌਸਮ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ , ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਪੰਜਾਬ ਵਿਚ ਏਥੇ ਕਿਰਲੀ ਵਾਲੀ ਚਾਹ ਪੀਣ ਕਾਰਨ 2 ਬੱਚਿਆਂ ਦੀ ਮੌਤ ਹੋਈ ਹੈ ਜਿਥੇ ਦਿਲ ਨੂੰ ਝੰਜੋੜਨ ਵਾਲੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਪਿੰਡ ਤਕੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਗਰੀਬ ਪਰਿਵਾਰ ਵਿਚ ਗੁਰਪ੍ਰੀਤ ਸਿੰਘ ਵੱਲੋਂ ਮਿਹਨਤ ਮਜ਼ਦੂਰੀ ਕਰਦੇ ਹੋਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ ਉਥੇ ਹੀ ਪਰਿਵਾਰ ਵੱਲੋਂ ਜਿੱਥੇ ਘਰ ਵਿੱਚ ਬਣਾਈ ਗਈ ਚਾਹ ਪੀਤੀ ਗਈ ਸੀ। ਜਿਸ ਨੂੰ ਪੀਣ ਤੋਂ ਬਾਅਦ ਪਰਿਵਾਰ ਵਿਚ ਪੰਜੇ ਮੈਂਬਰਾਂ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ।

ਦੱਸਿਆ ਗਿਆ ਸੀ ਕਿ ਚਾਹ ਵਿਚ ਕਿਤੇ ਕਿਰਲੀ ਡਿੱਗੀ ਹੋਣ ਕਾਰਨ ਇਹ ਚਾਹ ਜ਼ਹਿਰੀਲੀ ਹੋ ਗਈ ਸੀ। ਜਿਸ ਦਾ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਚੱਲ ਸਕਿਆ ਸੀ। ਇਸ ਘਟਨਾ ਦੇ ਵਿੱਚ ਜਿੱਥੇ ਗੁਰਪ੍ਰੀਤ ਸਿੰਘ ਤੇ 2 ਬੱਚਿਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਬੇਟਾ ਸ਼ਿਵਰਾਜ ਸਿੰਘ 6 ਸਾਲ ਅਤੇ ਬੇਟੀ ਦਮਨਪ੍ਰੀਤ ਕੌਰ ਸ਼ਾਮਿਲ ਹੈ ਜਦ ਕਿ ਇਸ ਸਮੇਂ ਗੁਰਪ੍ਰੀਤ ਸਿੰਘ, ਉਸ ਦੀ ਪਤਨੀ ਬਲਜੀਤ ਕੌਰ ਅਤੇ ਛੋਟੀ ਬੇਟੀ ਹਰਪ੍ਰੀਤ ਕੌਰ ਇਸ ਸਮੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਸੇ ਹੀ ਪਿੰਡ ਵੱਲੋਂ ਪਰਿਵਾਰ ਦੀ ਮਦਦ ਕਰਨ ਵਾਸਤੇ ਸਮਾਜਿਕ ਸੰਸਥਾਵਾਂ ਅਤੇ ਸਰਕਾਰ ਨੂੰ ਗੁਹਾਰ ਲਾਈ ਗਈ ਹੈ।