ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, 3 ਸਾਲਾਂ ਬੱਚੀ ਦੀ 29 ਵੀਂ ਮੰਜਿਲ ਤੋਂ ਹੇਠਾਂ ਡਿਗਣ ਕਾਰਨ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ

ਦੁਨੀਆਂ ਵਿੱਚ ਮਾਪਿਆਂ ਵਲੋਂ ਜਿਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਹੀ ਇਹਤਿਆਤ ਵਰਤੀ ਜਾਂਦੀ ਹੈ ਅਤੇ ਬੱਚਿਆਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਵਿਦੇਸ਼ਾਂ ਵਿਚ ਸਰਕਾਰ ਵੱਲੋਂ ਵੀ ਬਹੁਤ ਸਾਰੇ ਸਖਤ ਨਿਯਮ ਬਣਾਏ ਜਾਂਦੇ ਹਨ ਜਿਸਦੇ ਜ਼ਰੀਏ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਦੇਖਭਾਲ ਕੀਤੀ ਜਾਂਦੀ ਹੈ। ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਨਿਯਮ ਮਾਪਿਆਂ ਵੱਲੋਂ ਮੰਨੇ ਵੀ ਜਾਂਦੇ ਹਨ। ਜਿਸ ਸਦਕਾ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਬਚਪਨ ਦੇ ਵਿੱਚ ਜਿੱਥੇ ਬੱਚੇ ਨਾਸਮਝ ਹੁੰਦੇ ਹਨ ਉਥੇ ਹੀ ਉਹ ਕਈ ਹਾਦਸਿਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ ਜਿਸ ਦਾ ਖਮਿਆਜਾ ਪਿੱਛੋਂ ਬੱਚਿਆਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ। ਹੁਣ ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਜਿੱਥੇ 3 ਸਾਲਾਂ ਬੱਚੀ ਦੀ 29 ਵੀਂ ਮੰਜਿਲ ਤੋਂ ਹੇਠਾਂ ਡਿਗਣ ਕਾਰਨ ਹੋਈ ਮੌਤ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਦੀ ਨਿਊਯਾਰਕ ਸਿਟੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਤਿੰਨ ਸਾਲਾਂ ਦੇ ਬੱਚੇ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਕਿ ਤਿੰਨ ਸਾਲ ਦਾ ਬੱਚਾ ਸ਼ਨੀਵਾਰ ਸਵੇਰੇ ਇੱਕ ਅਪਾਰਟਮੈਂਟ ਦੀ 29ਵੀਂ ਮੰਜ਼ਿਲ ਤੋਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਇਸ ਇਮਾਰਤ ਦੀ ਤੀਸਰੀ ਮੰਜ਼ਿਲ ਦੀ ਛੱਤ ਤੇ ਦੇਖਿਆ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਆਖਿਆ ਜਾ ਰਿਹਾ ਹੈ ਕਿ ਇਹ ਬੱਚਾ ਖਿੜਕੀ ਦੇ ਰਾਹੀਂ ਬਾਹਰ ਡਿੱਗਿਆ ਹੋ ਸਕਦਾ ਹੈ। ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਮੌਜੂਦ ਲੋਕਾਂ ਤੋਂ ਵੀ ਇਸ ਮਾਮਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਥੇ ਹੀ ਇਹ ਵੀ ਸ਼ੱਕ ਪਰਗਟ ਕੀਤਾ ਜਾ ਰਿਹਾ ਹੈ ਕਿ ਬੱਚਾ ਖਿੜਕੀ ਤੋਂ ਬਾਹਰ ਕਿਵੇਂ ਡਿੱਗ ਸਕਦਾ ਹੈ।