ਕੈਨੇਡਾ ਦੇ ਗੁਰਸਿੱਖ ਪੰਜਾਬੀ ਵਕੀਲ ਵਲੋਂ ਮਹਾਰਾਣੀ ਅਲਿਜ਼ਾਬੈੱਥ ਅਗੇ ਇਸ ਕਾਰਨ ਸੌਂਹ ਚੁੱਕਣ ਤੋਂ ਕੀਤਾ ਇਨਕਾਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਉੱਚ ਵਿਦਿਆ ਹਾਸਲ ਕਰਨ ਵਾਸਤੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਪੰਜਾਬ ਦੇ ਮਾਹੌਲ ਵਿਚ ਵਧ ਰਹੇ ਅਪਰਾਧਿਕ ਮਾਮਲਿਆਂ , ਅਤੇ ਬੇਰੁਜ਼ਗਾਰੀ ਨੂੰ ਦੇਖਦੇ ਹੋਏ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਜਿੱਥੇ ਅੱਜ ਦੇ ਦੌਰ ਵਿੱਚ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਆਪਣੇ ਬੱਚਿਆਂ ਉੱਪਰ ਨਸ਼ਾਵਰ ਕੀਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਭਾਰੀ ਮਿਹਨਤ ਮੁਸ਼ੱਕਤ ਵੀ ਕਰਨੀ ਪੈਂਦੀ ਹੈ ਅਤੇ ਕਈ ਮੁਸ਼ਕਿਲਾਂ ਦੇ ਦੌਰ ਵਿਚੋਂ ਗੁਜ਼ਰ ਕੇ ਉਨ੍ਹਾਂ ਵੱਲੋਂ ਜਿੱਤ ਹਾਸਲ ਕੀਤੀ ਜਾਂਦੀ ਹੈ।

ਉਥੇ ਹੀ ਵਿਦਿਆਰਥੀਆਂ ਵੱਲੋਂ ਉੱਚ ਵਿਦਿਆ ਹਾਸਲ ਕਰਕੇ ਉੱਚ ਅਹੁਦਿਆਂ ਤੇ ਵੀ ਨੌਕਰੀਆਂ ਪ੍ਰਾਪਤ ਕੀਤੀਆਂ ਗਈਆਂ ਹਨ। ਪਰ ਕੁਝ ਮਾਮਲੇ ਅਜਿਹੇ ਸਾਹਮਣੇ ਆਉਂਦੇ ਹਨ ਜਿੱਥੇ ਪੰਜਾਬੀ ਵਿਦਿਆਰਥੀ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਕੈਨੇਡਾ ਦੇ ਗੁਰਸਿੱਖ ਪੰਜਾਬੀ ਵਕੀਲ ਵੱਲੋਂ ਮਹਾਰਾਣੀ ਐਲਿਜ਼ਾਬੇਥ ਅੱਗੇ ਸਹੁੰ ਚੁੱਕਣ ਤੋਂ ਇਨਕਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਤੋਂ ਸਾਹਮਣੇ ਆਇਆ ਹੈ।

ਜਿਥੇ ਮਹਾਰਾਣੀ ਐਲੀਜ਼ਾਬੇਥ ਦੀ ਤਸਵੀਰ ਦੇ ਅੱਗੇ ਸਹੁੰ ਚੁੱਕਣ ਤੋਂ ਪੰਜਾਬੀ ਨੌਜਵਾਨ ਪ੍ਰਭਜੋਤ ਸਿੰਘ ਵੜਿੰਗ ਵੱਲੋਂ ਇਸ ਲਈ ਇਨਕਾਰ ਕਰ ਦਿੱਤਾ ਗਿਆ ਹੈ ਕਿ ਉਹ ਅਮ੍ਰਿਤਧਾਰੀ ਸਿੱਖ ਹੋ ਕੇ ਕਿਸੇ ਵੀ ਅਜਿਹੀ ਸਖਸ਼ੀਅਤ ਦੇ ਅੱਗੇ ਸਹੁੰ ਨਹੀਂ ਚੁੱਕ ਸਕਦਾ। ਜਿਨ੍ਹਾਂ ਦੇ ਪਰਿਵਾਰ ਵੱਲੋਂ ਕੁਰਬਾਨੀਆਂ ਦੇ ਕੇ ਅਜਿਹੀਆਂ ਮਹਾਰਾਣੀਆਂ ਦੇ ਪਰਿਵਾਰ ਤੋਂ ਆਪਣੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ।

ਜਿਸ ਤੋਂ ਬਾਅਦ ਇਸ ਅਮ੍ਰਿਤਧਾਰੀ ਸਿੱਖ ਵਕੀਲ ਪ੍ਰਭਜੋਤ ਸਿੰਘ ਵੱਲੋਂ ਅਲਬਰਟਾ ਵਿਚ ਚੱਲ ਰਹੇ ਇਸ ਕਾਨੂੰਨ ਦਾ ਵਿਰੋਧ ਕੀਤਾ ਗਿਆ ਹੈ। ਜਿੱਥੇ ਇਹ ਕਾਨੂੰਨ ਬਾਕੀ ਸੂਬਿਆਂ ਚੋਂ ਹਟਾ ਦਿੱਤਾ ਗਿਆ ਹੈ ਉਥੇ ਹੀ ਇਹ ਅਲਬਰਟਾ ਵਿੱਚ ਅਜੇ ਵੀ ਜਾਰੀ ਹੈ। ਇਸ ਨੌਜਵਾਨ ਨੇ ਕਿਹਾ ਹੈ ਕਿ ਉਹ ਅਜਿਹੀ ਸਖਸ਼ੀਅਤ ਦੇ ਅੱਗੇ ਸਹੁੰ ਚੁੱਕ ਕੇ ਆਪਣੇ ਪੇਸ਼ੇ ਵਿੱਚ ਨਹੀਂ ਜਾਣਾ ਚਾਹੀਦਾ ਹੈ। ਅਤੇ ਉਸ ਵੱਲੋਂ ਇਸ ਨੂੰ ਆਪਣੇ ਅਧਿਕਾਰਾਂ ਦੇ ਉਲਟ ਦੱਸਿਆ ਗਿਆ ਹੈ।