ਆਈ ਤਾਜ਼ਾ ਵੱਡੀ ਖਬਰ
ਵਾਪਰਨ ਵਾਲੇ ਸੜਕ ਹਾਦਸਿਆਂ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਅਜਿਹੇ ਹਾਦਸੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰਦੇ ਹਨ। ਆਧੁਨਿਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਉੱਥੇ ਹੀ ਇਨੀਂ ਦਿਨੀਂ ਮੌਸਮ ਦੀ ਖਰਾਬੀ ਦੇ ਚਲਦਿਆਂ ਹੋਇਆਂ ਵੀ ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਦੇ ਚਲਦਿਆਂ ਹੋਏ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।
ਜਿੱਥੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਹਿਮਾਚਲ ਵਿਚ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਖੱਡ ਵਿੱਚ ਡਿੱਗਣ ਕਾਰਨ 16 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਜ਼ਿਲੇ ਕੁੱਲੂ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਵਾਹਨ ਦੇ ਖੱਡ ਵਿੱਚ ਡਿੱਗਣ ਦੇ ਕਾਰਨ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਦੇ ਹੀ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਦੱਸਿਆ ਗਿਆ ਹੈ ਕਿ ਜਾਂਗਲਾਂ ਪਿੰਡ ਦੇ ਕਰੀਬ ਇਕ ਨਿੱਜੀ ਬੱਸ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਦੋਂ ਇਸ ਦੇ ਵਿੱਚ ਕੁਝ ਵਿਦਿਆਰਥੀਆਂ ਦੇ ਸਣੇ ਹੋਰ ਯਾਤਰੀ ਵੀ ਸਫਰ ਕਰ ਰਹੇ ਸਨ। ਇਹ ਬੱਸ ਸੋਮਵਾਰ ਦੀ ਸਵੇਰ ਨੂੰ ਜਿੱਥੇ ਸ਼ੈਂਸਰ ਤੋਂ ਓਟ ਨੂੰ ਜਾ ਰਹੀ ਸੀ ਤਾਂ ਰਸਤੇ ਵਿੱਚ ਹੀ ਹਾਦਸੇ ਦਾ ਸ਼ਿਕਾਰ ਹੋ ਗਈ।
ਜਿੱਥੇ ਜਾਂਗਲਾ ਪਿੰਡ ਦੇ ਕਰੀਬ 200 ਮੀਟਰ ਤੋਂ ਹੇਠਾਂ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਇਸ ਬੱਸ ਵਿਚ ਸਵਾਰ 16 ਲੋਕਾਂ ਦੀ ਮੌਤ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਜਿਸ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਕੁੱਲੂ ਵੱਲੋਂ ਦੱਸਿਆ ਗਿਆ ਹੈ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।। ਉਥੇ ਹੀ ਰਾਹਤ ਟੀਮਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਬਚਾਅ ਕਾਰਜ ਜਾਰੀ ਕਰ ਦਿੱਤੇ ਗਏ ਹਨ। ਪਰ ਅਜੇ ਵੀ ਕੁਝ ਲੋਕਾਂ ਦੀਆਂ ਲਾਸ਼ਾਂ ਖੱਡ ਵਿੱਚ ਫਸੀਆਂ ਹੋਈਆਂ ਹਨ। ਜਿੱਥੇ ਦਰਜਨ ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਜਖਮੀਆਂ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Previous Postਪੰਜਾਬ ਚ ਵਾਪਰਿਆ ਭਿਆਨਕ ਹਾਦਸਾ ਇੱਕੋ ਪ੍ਰੀਵਾਰ ਦੇ 3 ਜੀਆਂ ਦੀ ਹੋਈ ਮੌਤ
Next Postਪੰਜਾਬ ਦੇ ਇਸ ਪਿੰਡ ਚ 29 ਮੁੰਡੇ ਕੁੜੀਆਂ ਇਕੱਠੇ ਬਣੇ ਅਧਿਆਪਕ, ਸਾਰੇ ਪਾਸੇ ਹੋਏ ਚਰਚੇ