ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਜਿਥੇ ਮੰਤਰੀ ਮੰਡਲ ਦਾ ਗਠਨ ਵੀ ਕੀਤਾ ਗਿਆ ਸੀ। ਜਿੱਥੇ ਕੁਝ ਵਿਧਾਇਕਾਂ ਨੂੰ ਵੀ ਮੰਤਰੀ ਮੰਡਲ ਵਿਚ ਜਗ੍ਹਾ ਦਿੱਤੀ ਗਈ ਸੀ ਉਥੇ ਹੀ ਦੂਸਰੀ ਬਾਰ ਜਿੱਤ ਹਾਸਲ ਕਰਨ ਵਾਲੇ ਕਈ ਵਿਧਾਇਕ ਆਮ ਆਦਮੀ ਪਾਰਟੀ ਤੋਂ ਨਾਰਾਜ਼ ਵੀ ਚੱਲ ਰਹੇ ਸਨ ਇੱਥੇ ਉਨ੍ਹਾਂ ਨੂੰ ਵੱਡੀ ਜਿੱਤ ਹਾਸਲ ਕਰਨ ਦੇ ਬਾਵਜੂਦ ਵੀ ਪਾਰਟੀ ਵਿਚ ਮੰਤਰੀ ਮੰਡਲ ਚ ਜਗਾ ਨਹੀਂ ਦਿੱਤੀ ਗਈ ਸੀ। ਬੀਤੇ ਦਿਨੀਂ ਜਿੱਥੇ ਇਕ ਮੰਤਰੀ ਵਿਜੈ ਸਿੰਗਲਾ ਨੂੰ ਮੁਖ ਮੰਤਰੀ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦਾ ਅਹੁਦਾ ਵੀ ਖਾਲੀ ਹੋ ਗਿਆ ਸੀ ਉਥੇ ਹੀ ਵਜ਼ਾਰਤ ਵਿੱਚ ਕੁਝ ਨਵੇਂ ਵਜ਼ੀਰਾਂ ਨੂੰ ਸ਼ਾਮਲ ਕਰਨ ਦੀ ਖ਼ਬਰ ਵੀ ਸਾਹਮਣੇ ਆਈ ਸੀ।
ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ 6 ਜੁਲਾਈ ਨੂੰ ਇਹ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਕਈ ਦਿਨਾਂ ਤੋਂ ਮੰਤਰੀ ਮੰਡਲ ਵਿਚ 5 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਉਥੇ ਹੀ ਅੱਜ ਪੰਜ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਸਹੁੰ ਵੀ ਚੁੱਕੀ ਗਈ ਹੈ।
ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਕੈਬਨਿਟ ਦਾ ਵਿਸਥਾਰ ਕੀਤਾ ਗਿਆ ਹੈ ਉਥੇ ਹੀ ਪੰਜਾਬ ਦੀ ਕੈਬਿਨੇਟ ਦੀ ਬੈਠਕ ਵਿਚ ਇਹ ਬੁੱਧਵਾਰ ਨੂੰ ਬੁਲਾਈ ਗਈ ਹੈ ਜੋ ਕਿ ਦੁਪਹਿਰ ਸਾਢੇ ਤਿੰਨ ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਕਮੇਟੀ ਕਮਰਾ ਦੂਜੀ ਮੰਜਲ ਵਿਚ ਕੀਤੀ ਜਾਵੇਗੀ। ਉਥੇ ਹੀ ਹੋਣ ਵਾਲੀ ਮੀਟਿੰਗ ਦਾ ਏਜੰਡਾ ਵੀ ਮੀਟਿੰਗ ਵਿੱਚ ਜਾਰੀ ਕੀਤਾ ਜਾਵੇਗਾ।
ਅੱਜ ਇਨ੍ਹਾਂ ਪੰਜ ਵਜ਼ੀਰਾਂ ਨੂੰ ਵਜ਼ਾਰਤ ਵਿਚ ਜਗ੍ਹਾ ਦਿੱਤੀ ਗਈ ਹੈ ਉਹਨਾਂ ਦੇ ਨਾਮ ਅਮਨ ਅਰੋੜਾ, ਡਾਕਟਰ ਇੰਦਰ ਬੀਰ ਨਿੱਝਰ, ਚੇਤਨ ਸਿੰਘ ਜੋੜੇਮਾਜਰਾ, ਫੌਜਾ ਸਿੰਘ ਸਰਾਏ ਤੇ ਗਾਇਕਾ ਅਨਮੋਲ ਗਗਨ ਮਾਨ ਦੇ ਨਾਮ ਸ਼ਾਮਲ ਹਨ। ਜਿੱਥੇ ਮੁੱਖ ਮੰਤਰੀ ਤੋਂ ਇਲਾਵਾ 18 ਮੰਤਰੀਆਂ ਨੂੰ ਕੈਬਿਨੇਟ ਵਿਚ ਜਗਾਹ ਦਿਤੀ ਜਾ ਸਕਦੀ ਹੈ ਉਥੇ ਹੀ ਜਿੱਥੇ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ। ਉਥੇ ਹੀ ਤਿੰਨ ਸੀਟਾਂ ਨੂੰ ਅਜੇ ਖਾਲੀ ਰੱਖਿਆ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਕੈਬਿਨੇਟ ਦਾ ਵਿਸਥਾਰ ਕਰਨ ਤੋਂ ਬਾਅਦ 6 ਜੁਲਾਈ ਨੂੰ ਕਰਨ ਜਾ ਰਹੇ ਇਹ ਕੰਮ
ਤਾਜਾ ਖ਼ਬਰਾਂ
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਕੈਬਿਨੇਟ ਦਾ ਵਿਸਥਾਰ ਕਰਨ ਤੋਂ ਬਾਅਦ 6 ਜੁਲਾਈ ਨੂੰ ਕਰਨ ਜਾ ਰਹੇ ਇਹ ਕੰਮ
Previous Postਪੰਜਾਬ ਚ ਇਥੇ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ – ਤਾਜਾ ਵੱਡੀ ਖਬਰ
Next Postਆਸਟ੍ਰੇਲੀਆ ਤੋਂ ਆਈ ਵੱਡੀ ਖਬਰ, ਅੰਤਰਰਾਸ਼ਟਰੀ ਯਾਤਰਾ ਤੇ ਜਾਰੀ ਕਰਤਾ ਇਹ ਹੁਕਮ